Home » ਮਾਝਾ » ਪਿੰਡ ਮੂਸੇ ਕਲਾਂ ਵਿਚ ਸਰਪੰਚਨੀ ਬਣੀ ਬਲਜੀਤ ਕੌਰ ਪੰਚਾਇਤ ਨੂੰ ਮਿਲਿਆ ਬਹੁਮਤ 6 ਮੈਂਬਰ ਵੀ ਜਿੱਤੇ

ਪਿੰਡ ਮੂਸੇ ਕਲਾਂ ਵਿਚ ਸਰਪੰਚਨੀ ਬਣੀ ਬਲਜੀਤ ਕੌਰ ਪੰਚਾਇਤ ਨੂੰ ਮਿਲਿਆ ਬਹੁਮਤ 6 ਮੈਂਬਰ ਵੀ ਜਿੱਤੇ

SHARE ARTICLE

267 Views

ਪਿੰਡ ਮੂਸੇ ਕਲਾਂ ਵਿਚ ਸਰਪੰਚਨੀ ਬਣੀ ਬਲਜੀਤ ਕੌਰ ਪੰਚਾਇਤ ਨੂੰ ਮਿਲਿਆ ਬਹੁਮਤ 6 ਮੈਂਬਰ ਵੀ ਜਿੱਤੇ

ਤਰਨਤਾਰਨ 17 ਫਰਵਰੀ (ਗੁਰਪ੍ਰੀਤ ਸਿੰਘ ਸੈਡੀ) ਪੰਜਾਬ ਰਾਜ ਚੋਣ ਕਮਿਸ਼ਨ ਦੇ ਆਦੇਸ਼ਾਂ ਤੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲੀਸ ਪ੍ਰਸ਼ਾਸਨ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਪਿੰਡ ਮੂਸੇ ਕਲਾਂ ਪੰਚਾਇਤ ਦੀ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੋ ਬਾਅਦ ਸੱਤਾਧਾਰੀ ਪਾਰਟੀ ਨਾਲ ਸੰਬੰਧਤ ਬਲਜੀਤ ਕੌਰ ਪਤਨੀ ਗੁਰਸੇਵਕ ਸਿੰਘ ਜਿਨ੍ਹਾਂ ਵਲੋਂ ਸ਼ਾਨਦਾਰ ਜਿੱਤ ਦਰਜ ਕਰਦਿਆਂ ਸਰਪੰਚੀ ਦੀ ਚੋਣ ਜਿੱਤ ਦਰਜ ਕਰ ਸਰਪੰਚੀ ਹਾਸਲ ਕਰ ਲਈ ਇਸਦੇ ਨਾਲ ਵੀ ਪੰਚਾਇਤ ਨੂੰ ਪੂਰਨ ਬਹੁਮਤ ਵੀ ਮਿਲ ਗਿਆ ਅਤੇ ਪੰਚਾਇਤ ਮੈਂਬਰੀ ਲਈ 7 ਵਿਚੋਂ 6 ਉਮੀਦਵਾਰ ਵੀ ਸਰਪੰਚੀ ਧੜੇ ਦੇ ਹੀ ਜਿੱਤੇ ਹਨ ਜਿਨ੍ਹਾਂ ਵਿਚ ਨਿਸ਼ਾਨ ਸਿੰਘ,ਗੁਰਸੇਵਕ ਸਿੰਘ,ਚਰਨਜੀਤ ਸਿੰਘ, ਕੁਲਦੀਪ ਕੌਰ, ਬਲਜਿੰਦਰ ਕੌਰ ਅਤੇ ਗੁਰਮੀਤ ਕੌਰ ਨੇ ਪੰਚਾਇਤ ਮੈਂਬਰ ਦੀ ਚੋਣ ਵਿੱਚ ਜਿੱਤ ਦਰਜ ਕੀਤੀ ਹੈ ਇਸ ਮੌਕੇ ਹਰਪ੍ਰੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਲਜੀਤ ਕੌਰ ਪਿੰਡ ਦੇ ਸਰਪੰਚ ਚੁਣੇ ਗਏ ਹਨ ਜਿਨ੍ਹਾਂ ਵਲੋਂ ਪਿੰਡ ਦਾ ਵਿਕਾਸ ਬਿਨਾਂ ਕਿਸੇ ਭੇਦਭਾਵ ਦੇ ਕਰਵਾਇਆ ਜਾਵੇਗਾ ਉਨ੍ਹਾਂ ਕਿਹਾ ਕਿ ਪਿੰਡ ਵਾਸੀ ਬੇਝਿਜਕ ਆਪਣੀਆਂ ਮੁਸ਼ਕਿਲਾਂ ਲਈ ਜਾਂ ਸਰਕਾਰ ਵਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ ਲਈ ਉਨ੍ਹਾਂ ਕੋਲ ਆ ਸਕਦੇ ਹਨ ਉਨ੍ਹਾਂ ਦੇ ਸਾਰੇ ਕੰਮ ਪਹਿਲ ਦੇ ਅਧਾਰ ਤੇ ਹੋਣਗੇ

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

15 ਮਾਰਚ ਦਿਨ ਐਤਵਾਰ ਫਰੈਂਕਫੋਰਟ ਚੋਣਾਂ ਵਿੱਚ ਸਰਦਾਰ ਨਰਿੰਦਰ ਸਿੰਘ ਘੋਤੜਾ ਨੂੰ ਆਪਣਾ ਕੀਮਤੀ ਵੋਟ ਪਾ ਕੇ ਕਾਮਯਾਬ ਕਰੋ- ਸਰਦਾਰ ਅਨੂਪ ਸਿੰਘ ਪ੍ਰਧਾਨ ਗੁਰਦੁਆਰਾ ਸਿੱਖ ਸੈਂਟਰ ਫਰੈਂਕਫਰਟ। – ਸ੍ਰ: ਨਰਿੰਦਰ ਸਿੰਘ ਘੋਤੜਾ ਵਿਦੇਸ਼ੀ ਸਿਟੀ ਕੌਂਸਲ ਅਤੇ ਸ਼ਹਿਰ ਦੀ ਪਾਰਲੀਮੈਂਟ ਚੋਣਾਂ ਲਈ ਉਮੀਦਵਾਰ ਹਨ ।

ਪਹਿਲੀ ਚੇਤ (14ਮਾਰਚ) ਨਾਨਕਸ਼ਾਹੀ ਨਵਾਂ ਵਰ੍ਹਾਂ 558 ਦੀ ਅਰੰਭਤਾ ਦੀਆਂ ਸਮੂਹ ਸਿੱਖ ਸੰਗਤਾਂ ਨੂੰ ਲੱਖ ਲੱਖ ਵਧਾਈਆਂ ! ਨਵੇਂ ਵਰ੍ਹੇ ਦੀ ਅਰੰਭਤਾ ਤੇ ਸਰਬੱਤ ਦੇ ਭਲੇ ਵਾਲੇ ਸਿੱਖ ਰਾਜ ਦੀ ਸਿਰਜਣਾ ਵਿੱਚ ਆਪਣਾ ਬਣਦਾ ਯੋਗਦਾਨ ਪਾਉਣ ਦਾ ਪ੍ਰਣ ਕਰੀਏ :- ਗੁਰਚਰਨ ਸਿੰਘ ਗੁਰਾਇਆ