Home » ਮਾਝਾ » ਸਿੱਖ ਸਦਭਾਵਨਾ ਦਲ ਅਤੇ ਗੁਰਦੁਆਰਾ ਪ੍ਰਬੰਧ ਸੁਧਾਰ ਲਹਿਰ ਦੇ ਮੁਖੀ ਭਾਈ ਬਲਦੇਵ ਸਿੰਘ ਵਡਾਲਾ ਵੱਲੋਂ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ

ਸਿੱਖ ਸਦਭਾਵਨਾ ਦਲ ਅਤੇ ਗੁਰਦੁਆਰਾ ਪ੍ਰਬੰਧ ਸੁਧਾਰ ਲਹਿਰ ਦੇ ਮੁਖੀ ਭਾਈ ਬਲਦੇਵ ਸਿੰਘ ਵਡਾਲਾ ਵੱਲੋਂ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ

SHARE ARTICLE

269 Views

ਸਿੱਖ ਸਦਭਾਵਨਾ ਦਲ ਅਤੇ ਗੁਰਦੁਆਰਾ ਪ੍ਰਬੰਧ ਸੁਧਾਰ ਲਹਿਰ ਦੇ ਮੁਖੀ ਭਾਈ ਬਲਦੇਵ ਸਿੰਘ ਵਡਾਲਾ ਵੱਲੋਂ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ

ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਜੀ ਦੀ ਸ਼ਹਾਦਤ ਨੂੰ ਸਮਰਪਿਤ ਸਿੱਖ ਸਦਭਾਵਨਾ ਦਲ ਅਤੇ ਗੁਰਦੁਆਰਾ ਪ੍ਰਬੰਧ ਸੁਧਾਰ ਲਹਿਰ ਦੇ ਮੁਖੀ ਭਾਈ ਬਲਦੇਵ ਸਿੰਘ ਵਡਾਲਾ ਅਤੇ ਉਹਨਾਂ ਦੀ ਸਮੁੱਚੀ ਜਥੇਬੰਦੀ ਵੱਲੋਂ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੇ ਜੱਦੀ ਪਿੰਡ ਖਾਲੜਾ ਦੇ ਗੁਰਦੁਆਰਾ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਵਿਖੇ ਸ੍ਰ ਖਾਲੜਾ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ l ਜਿਸ ਵਿੱਚ ਸੁਖਮਨੀ ਸੇਵਾ ਸੋਸਾਇਟੀ ਖਾਲੜਾ ਦੀਆਂ ਬੀਬੀਆਂ ਵੱਲੋਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ ਗਏ ਅਤੇ ਉਪਰੰਤ ਚੌਪਈ ਸਾਹਿਬ ਜੀ ਦੇ ਜਾਪ ਹੋਏ ਉਪਰੰਤ ਭਾਈ ਬਲਦੇਵ ਸਿੰਘ ਵਡਾਲਾ ਜੀ ਨੇ ਗੁਰਬਾਣੀ ਦਾ ਇਲਾਹੀ ਕੀਰਤਨ ਸਰਵਣ ਕਰਵਾਇਆ l ਸਮਾਪਤੀ ਦੀ ਅਰਦਾਸ ਉਪਰੰਤ ਭਾਈ ਬਲਦੇਵ ਸਿੰਘ ਵਡਾਲਾ ਜੀ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ਼ਹੀਦ ਭਾਈ ਜਸਵੰਤ ਸਿੰਘ ਜੀ ਦੀ ਸ਼ਹਾਦਤ ਨੂੰ ਕਦੇ ਵੀ ਭੁੱਲਣਾ ਨਹੀਂ ਚਾਹੀਦਾ ਜਿਨਾਂ ਨੇ ਮਨੁੱਖੀ ਹੱਕਾਂ ਦੀ ਰਾਖੀ ਲਈ ਉਸ ਮੌਕੇ ਦੀਆਂ ਸਰਕਾਰਾਂ ਵੱਲੋਂ ਨੌਜਵਾਨੀ ਨਾਲ ਕੀਤੇ ਘਾਨ ਨੂੰ ਦੁਨੀਆਂ ਸਾਹਮਣੇ ਨਸ਼ਰ ਕਰਨ ਦਾ ਹੀਆ ਕੀਤਾ ਸੀ ਅਤੇ ਉਹਨਾਂ ਨੇ ਅਣਮਨੁੱਖੀ ਤਸ਼ੱਦਦ ਸ਼ਿਕਾਰ ਹੋਏ ਹਜ਼ਾਰਾਂ ਲਾਪਤਾ ਨੌਜਵਾਨਾ ਦਾ ਪੂਰਾ ਹਿਸਾਬ ਬਣਾਇਆ l ਜਿਸ ਦਾ ਮੁੱਲ ਸਰਦਾਰ ਜਸਵੰਤ ਸਿੰਘ ਖਾਲੜਾ ਨੂੰ ਆਪਣੀ ਸ਼ਹਾਦਤ ਦੇ ਕੇ ਤਾਰਨਾ ਪਿਆ l ਉਹਨਾਂ ਪੰਥ ਨੂੰ ਇੱਕ ਮੁੱਠ ਹੋਣ ਲਈ ਕਿਹਾ l l ਇਸ ਮੌਕੇ ਪ੍ਰਧਾਨ ਜਸਵੰਤ ਸਿੰਘ ਜੋਧਪੁਰੀ,ਸਾਬਕਾ ਪ੍ਰਧਾਨ ਗੋਪਾਲ ਸਿੰਘ , ਹੈੱਡ ਗ੍ਰੰਥੀ ਭਾਈ ਜੁਗਰਾਜ ਸਿੰਘ ,ਬੀਬੀ ਗੁਰਸ਼ਰਨ ਕੌਰ ਮੈਬਰ ਹਰਵਿੰਦਰ ਸਿੰਘ , ਗੁਰਵੰਤ ਸਿੰਘ ਪ੍ਰਧਾਨ , ਗੁਰਮੀਤ ਸਿੰਘ ਥੂਈ ਪ੍ਰਧਾਨ ,ਗੁਰਬਚਨ ਸਿੰਘ, ਹਰਦੇਵ ਸਿੰਘ,ਸਤਵੰਤ ਸਿੰਘ ਮਨਪ੍ਰੀਤ ਸਿੰਘ,ਹਰਦੀਪ ਸਿੰਘ,ਪਰਦੀਪ ਸਿੰਘ ,ਅਰਵਿੰਦਰ ਸਿੰਘ ਆਦਿ ਵੱਡੀ ਗਿਣਤੀ ਵਿੱਚ ਸੰਗਤਾਂ ਹਾਜਰ ਸਨ l

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

15 ਮਾਰਚ ਦਿਨ ਐਤਵਾਰ ਫਰੈਂਕਫੋਰਟ ਚੋਣਾਂ ਵਿੱਚ ਸਰਦਾਰ ਨਰਿੰਦਰ ਸਿੰਘ ਘੋਤੜਾ ਨੂੰ ਆਪਣਾ ਕੀਮਤੀ ਵੋਟ ਪਾ ਕੇ ਕਾਮਯਾਬ ਕਰੋ- ਸਰਦਾਰ ਅਨੂਪ ਸਿੰਘ ਪ੍ਰਧਾਨ ਗੁਰਦੁਆਰਾ ਸਿੱਖ ਸੈਂਟਰ ਫਰੈਂਕਫਰਟ। – ਸ੍ਰ: ਨਰਿੰਦਰ ਸਿੰਘ ਘੋਤੜਾ ਵਿਦੇਸ਼ੀ ਸਿਟੀ ਕੌਂਸਲ ਅਤੇ ਸ਼ਹਿਰ ਦੀ ਪਾਰਲੀਮੈਂਟ ਚੋਣਾਂ ਲਈ ਉਮੀਦਵਾਰ ਹਨ ।

ਪਹਿਲੀ ਚੇਤ (14ਮਾਰਚ) ਨਾਨਕਸ਼ਾਹੀ ਨਵਾਂ ਵਰ੍ਹਾਂ 558 ਦੀ ਅਰੰਭਤਾ ਦੀਆਂ ਸਮੂਹ ਸਿੱਖ ਸੰਗਤਾਂ ਨੂੰ ਲੱਖ ਲੱਖ ਵਧਾਈਆਂ ! ਨਵੇਂ ਵਰ੍ਹੇ ਦੀ ਅਰੰਭਤਾ ਤੇ ਸਰਬੱਤ ਦੇ ਭਲੇ ਵਾਲੇ ਸਿੱਖ ਰਾਜ ਦੀ ਸਿਰਜਣਾ ਵਿੱਚ ਆਪਣਾ ਬਣਦਾ ਯੋਗਦਾਨ ਪਾਉਣ ਦਾ ਪ੍ਰਣ ਕਰੀਏ :- ਗੁਰਚਰਨ ਸਿੰਘ ਗੁਰਾਇਆ