231 Views
ਖਾਲੜਾ ਪੁਲਿਸ ਅਤੇ ਬੀ.ਐਸ.ਐਫ ਨੇ ਸਾਂਝੇ ਸਰਚ ਅਪਰੇਸ਼ਨ ਦੌਰਾਨ ਸਰਹੱਦ ਤੋਂ 1 ਵਿਅਕਤੀ ਨੂੰ 989 ਗ੍ਰਾਮ ਹੈਰੋਇਨ ਸਮੇਤ ਕੀਤਾ ਕਾਬੂ l
ਐਸ.ਐਸ.ਪੀ ਤਰਨ ਤਾਰਨ ਅਭਿਮੰਨਿਊ ਰਾਣਾ ਵੱਲੋਂ ਮਾੜੇ ਅਨਸਰਾਂ ਅਤੇ ਨਸ਼ਿਆ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਅਜੇਰਾਜ ਸਿੰਘ ਐਸ.ਪੀ(ਡੀ) ਅਤੇ ਸ਼੍ਰੀ ਨਿਰਮਲ ਸਿੰਘ ਉਪ ਕਪਤਾਨ ਪੁਲਿਸ ਸਬ ਡਵੀਜਨ ਭਿੱਖੀਵਿੰਡ ਤਰਨ ਤਾਰਨ ਜੀ ਵੱਲੋਂ ਨਸ਼ੇ ਤੇ ਕਾਬੂ ਪਾਉਣ ਲਈ ਵੱਖ-ਵੱਖ ਟੀਮਾਂ ਤਿਆਰ ਕੀਤੀਆਂ ਗਈਆਂ ਸਨ। ਜਿਸ ਤਹਿਤ ਇੰਸਪੈਕਟਰ ਪਰਮਜੀਤ ਸਿੰਘ ਵਿਰਦੀ ਮੁੱਖ ਅਫਸਰ ਥਾਣਾ ਖਾਲੜਾ ਅਤੇ ਬੀ.ਐਸ.ਐਫ ਦੀ ਟੀਮ ਨੂੰ ਸੂਚਨਾ ਮਿਲੀ ਕਿ ਇੱਕ ਜੂਵਨਾਈਲ ਦੇ ਪਾਕਿਸਤਾਨ ਦੇ ਸਮਗੱਲਰਾ ਨਾਲ ਸਬੰਧ ਹਨ।ਜੋ ਕਿ ਪਾਕਿਸਤਾਨ ਦੇ ਬਦਨਾਮ ਸਮਗੱਲਰਾ ਰਾਹੀਂ ਭਾਰਤ ਪਾਕਿਸਤਾਨ ਬਰਾਡਰ ਤੋਂ ਵੱਖ-ਵੱਖ ਤਰੀਕਿਆ ਰਾਂਹੀ ਹੈਰੋਇਨ ਦੀਆਂ ਖੇਪਾਂ ਮੰਗਵਾ ਕੇ ਤਰਨ ਤਾਰਨ ਅਤੇ ਪੰਜਾਬ ਦੇ ਵੱਖ-ਵੱਖ ਜਿਲਿਆਂ ਵਿੱਚ ਸਪਲਾਈ ਕਰਦਾ ਹੈ। ਜੋ ਇਸ ਸਮੇ ਪਿੰਡ ਡੱਲ ਦੇ ਖੇਤਾਂ ਵਿੱਚ ਘੁੰਮ ਰਿਹਾ ਹੈ । ਜਿਸਤੇ ਥਾਣਾ ਖਾਲੜਾ ਦੀ ਪੁਲਿਸ ਅਤੇ ਬੀ.ਐਸ.ਐਫ ਨੇ ਇੱਕ ਸਾਂਝੇ ਸਰਚ ਅਪਰੇਸ਼ਨ ਦੌਰਾਨ ਪਿੰਡ ਡੱਲ ਦੇ ਖੇਤਾਂ ਵਿੱਚ ਇੱਕ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ 989 ਗ੍ਰਾਮ ਹੈਰੋਇਨ ਅਤੇ ਇੱਕ ਮੋਬਾਇਲ ਫੋਨ ਬ੍ਰਾਮਦ ਕਰਕੇ ਮੁਕੱਦਮਾ ਨੰਬਰ 15 21-61/85 10/11/12 ਥਾਣਾ ਖਾਲੜਾ ਵਿਖੇ ਦਰਜ਼ ਕਰਕੇ ਅਗਲੀ ਤਪਤੀਸ਼ ਜਾ ਰਹੀ ਹੈ। ਮੁੱਕਦਮਾ ਹਜਾ ਦੀ ਤਫਤੀਸ਼ ਜਾਰੀ ਹੈ। ਦੌਰਾਨੇ ਤਫਤੀਸ਼ ਹੋਰ ਵੀ ਵੱਡੇ ਖੁਲਾਸੇ ਹੋਣ ਦੀ ਸੰਭਾਵਾਨਾ ਹੈ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।









