ਤੇਜਿੰਦਰ ਸਿੰਘ (ਝਬਾਲ)
ਪਿਛਲੇ ਦਿਨੀਂ ਗੁਰਦਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਕਾਰ ਸੇਵਾ ਵਾਲੇ ਬਾਬਿਆਂ ਵੱਲੋਂ ਗੁਰਦਆਰਾ ਸਾਹਿਬ ਦੀ ਵਿਰਾਸਤੀ ਇਮਾਰਤ ਦੀ ਸਲੈਫ ਤੋੜੇ ਜਾਣ ਨੂੰ ਮੰਦਭਾਗਾ ਦੱਸਦਿਆਂ ਅਜ਼ਾਦ ਗਰੁੱਪ ਦੇ ਸੀਨੀਅਰ ਮੈਂਬਰ ਜਰਨੈਲ ਸਿੰਘ ਪੰਡੋਰੀ, ਪਹਿਲਵਾਨ ਹਰਭਾਲ ਸਿੰਘ ਕੋਟ, ਭਾਈ ਸਤਨਾਮ ਸਿੰਘ ਖੰਡਾ ਅਤੇ ਗੁਰਵਿੰਦਰ ਸਿੰਘ ਬੌਬੀ ,ਜਥੇਦਾਰ ਬਲਕਾਰ ਸਿੰਘ ਬਘਿਆੜੀ ਨੇ ਕਿਹਾ ਕਾਰ ਸੇਵਕਾਂ ਵੱਲੋਂ ਵਿਰਾਸਤੀ ਇਮਾਰਤਾਂ ਦੀ ਕੀਤੀ ਜਾ ਰਹੀ ਭੰਨਤੋੜ ਬਹੁਤ ਮੰਦਭਾਗੀ ਘਟਨਾ ਹੈ ਤੇ ਇਨ੍ਹਾਂ ਕਾਰ ਸੇਵਾ ਕਰਾ ਰਹੇ ਬਾਬਿਆਂ ਇਨ੍ਹਾਂ ਗੱਲਾਂ ਦਾ ਧਿਆਨ ਰੱਖਣਾ ਚਾਹੀਦਾ ਹੈ ਕਿ ਇਹ ਇਮਾਰਤਾਂ ਕੋਈ ਇਟਾਂ ਸੀਮੇਂਟ ਨਾਲ ਤਿਆਰ ਨਹੀ ਹੋਈਆਂ ਸਗੋਂ ਇਸ ਵਿਚ ਲੱਖਾਂ ਲੋਕਾਂ ਦੀਆਂ ਭਾਵਨਾਵਾਂ ਵੀ ਜੁੜੀਆਂ ਹਨ ਉਨ੍ਹਾਂ ਕਿ ਇਸ ਇਮਾਰਤ ਨੂੰ ਗੁਰਪੁਰਬ ਵਾਸੀ ਬਾਬਾ ਖੜਕ ਸਿੰਘ ਜੀ ਨੇ ਤਿਆਰ ਕਰਵਾਇਆ ਸੀ ਤੇ ਕਾਰਸੇਵਾ ਦੇ ਨਾਂ ਤੇ ਇਨ੍ਹਾਂ ਇਤਿਹਾਸਕ ਇਮਾਰਤਾਂ ਤੇ ਹਥੌੜਾ ਨਹੀਂ ਚਲਾਉਣਾਂ ਚਾਹੀਦਾ ਤੇ ਇਨ੍ਹਾਂ ਇਮਾਰਤਾਂ ਨੂੰ ਜਿਉਂ ਦੀ ਤਿਉਂ ਰੱਖਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇਸ ਲਈ ਗੁਰਦਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਸਥਿਤ ਮੀਰੀ ਪੀਰੀ ਹਾਲ ਵਿਖੇ 10 ਜਨਵਰੀ ਨੂੰ ਇਲਾਕੇ ਦੀ ਸੰਗਤ ਦਾ ਇਕੱਠ ਕੀਤਾ ਜਾ ਰਿਹਾ ਹੈ ਜਿਸ ਵਿਚ ਪੰਥ ਦਾ ਦਰਦ ਰੱਖਣ ਵਾਲਿਆਂ ਨੂੰ ਕਿਹਾ ਕਿ ਇਕੱਠ ਦੌਰਾਨ ਕਾਰ ਸੇਵਾ ਵਾਲੇ ਬਾਬਿਆਂ ਵੱਲੋਂ ਸੇਵਾ ਦੇ ਨਾਂ ਤੇ ਵਿਰਾਸਤੀ ਇਮਾਰਤਾਂ ਦੀ ਕੀਤੀ ਜਾ ਰਹੀ ਭੰਨਤੋੜ ਰੋਕਣ ਲਈ ਵਿਚਾਰ ਵਟਾਂਦਰਾ ਕੀਤਾ ਜਾਵੇਗਾ। ਉਨ੍ਹਾਂ ਨੇ ਇਲਾਕੇ ਦੀਆਂ ਸੰਗਤਾਂ ਨੂੰ ਹੁਮਹੰਮਾ ਕੇ ਮੀਟਿੰਗ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ।

Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।