Home » ਸੰਸਾਰ » ਯੂਰਪ » ਗਲੋਬਲ ਸਿੱਖ ਕੌਂਸਲ ਨੇ ਦੁਨੀਆਂ ਭਰ ਵਿੱਚ ਗੁਰਪੁਰਬ ਅਤੇ ਇਤਿਹਾਸਕ ਦਿਹਾੜੇ ਇੱਕ ਸੂਤਰ ਵਿੱਚ ਪਰੋਣ ਲਈ ਮੂਲ ਨਾਨਕਸ਼ਾਹੀ ਕੈਲੰਡਰ ਦੇ ਤਿੰਨ ਸੰਸਕਰਣ ਜਾਰੀ ਕੀਤੇ।

ਗਲੋਬਲ ਸਿੱਖ ਕੌਂਸਲ ਨੇ ਦੁਨੀਆਂ ਭਰ ਵਿੱਚ ਗੁਰਪੁਰਬ ਅਤੇ ਇਤਿਹਾਸਕ ਦਿਹਾੜੇ ਇੱਕ ਸੂਤਰ ਵਿੱਚ ਪਰੋਣ ਲਈ ਮੂਲ ਨਾਨਕਸ਼ਾਹੀ ਕੈਲੰਡਰ ਦੇ ਤਿੰਨ ਸੰਸਕਰਣ ਜਾਰੀ ਕੀਤੇ।

SHARE ARTICLE

554 Views

ਇੰਗਲੈਂਡ 21 ਫਰਵਰੀ : ਗਲੋਬਲ ਸਿੱਖ ਕੌਂਸਲ (ਜੀਐਸਸੀ) ਵਲੋਂ ਦੁਨੀਆ ਭਰ ਦੀਆਂ ਸਿੱਖ ਸੰਗਤਾਂ ਦੁਆਰਾ ਗੁਰਪੁਰਬ ਅਤੇ ਇਤਿਹਾਸਕ ਦਿਹਾੜੇ ਇੱਕ ਹੀ ਤਾਰੀਖ ਨੂੰ ਮਨਾਉਣ ਦੀ ਵੱਧ ਰਹੀ ਮੰਗ ਕਾਰਨ ਮੂਲ ਨਾਨਕਸ਼ਾਹੀ ਕੈਲੰਡਰ ਜਾਰੀ ਕੀਤਾ ਗਿਆ। ਇਹ ਕੈਲੰਡਰ, ਸਿੱਖ ਕੈਲੰਡਰ ਮਾਹਿਰਾਂ ਦੀ ਮੱਦਦ ਨਾਲ ਬਹੁਤ ਹੀ ਧਿਆਨਪੂਰਵਕ ਤਿਆਰ ਕੀਤਾ ਗਿਆ ਹੈ, ਜੋ ਸਿੱਖ ਸਮਾਗਮਾਂ ਲਈ ਨਿਸ਼ਚਿਤ ਅਤੇ ਇਤਿਹਾਸਕ ਤੌਰ ‘ਤੇ ਸਹੀ ਤਾਰੀਖਾਂ ਨੂੰ ਯਕੀਨੀ ਬਣਾਉਂਦਾ ਹੈ।ਇਸ ਕੈਲੰਡਰ ਨੂੰ ਜਾਰੀ ਕਰਦਿਆਂ ਗਲੋਬਲ ਸਿੱਖ ਕੌਂਸਲ ਬਹੁਤ ਹੀ ਮਾਣ ਅਤੇ ਖੁਸ਼ੀ ਮਹਿਸੂਸ ਕਰਦੀ ਹੈ।

ਵੱਖ-ਵੱਖ ਜ਼ਰੂਰਤਾਂ ਨੂੰ ਪੂਰਾ ਕਰਨ ਲਈ, ਜੀਐਸਸੀ ਨੇ ਕੈਲੰਡਰ ਦੇ ਤਿੰਨ ਵੱਖ ਵੱਖ ਸੰਸਕਰਣ ਤਿਆਰ ਕੀਤੇ ਹਨ:
1. ਬੱਚਿਆਂ ਲਈ ਇੱਕ ਵਿਸ਼ੇਸ਼ ਕੈਲੰਡਰ – ਸਿੱਖ ਇਤਿਹਾਸ ਬਾਰੇ ਜਾਨਣ ਅਤੇ ਸਿੱਖਣ ਲਈ ਛੋਟੇ ਬੱਚਿਆਂ ਵਾਸਤੇ ਬਹੁਤ ਹੀ ਵਧੀਆ ਰੰਗਦਾਰ ਅਤੇ ਦਿਲਚਸਪੀ ਭਰਪੂਰ ਕੈਲੰਡਰ ਤਿਆਰ ਕੀਤਾ ਗਿਆ ਹੈ।
2. ਇੱਕ ਪੰਨੇ ਦਾ ਕੈਲੰਡਰ – ਆਸਾਨ ਜਾਣਕਾਰੀ ਲਈ ਇੱਕ ਬਹੁਤ ਹੀ ਸਰਲ ਸੰਸਕਰਣ ਹੈ।
3. 15 ਪੰਨਿਆਂ ਦਾ ਪੂਰਾ ਕੈਲੰਡਰ – ਸਿੱਖ ਇਤਿਹਾਸਕ ਤਾਰੀਖਾਂ ਦੀ ਡੂੰਘੀ ਸਮਝ ਲਈ ਇੱਕ ਵਿਸਤ੍ਰਿਤ ਸੰਸਕਰਣ ਹੈ।

ਇਹ ਕੈਲੰਡਰ ਸਾਡੀ ਵੈੱਬਸਾਈਟ: www.globalsikhcouncil.org ‘ਤੇ ਮੁਫ਼ਤ ਡਾਊਨਲੋਡ ਲਈ ਉਪਲਬਧ ਹਨ। ਇਸ ਤੋਂ ਇਲਾਵਾ, ਸਿੱਖ ਗੁਰਦੁਆਰੇ, ਸੰਸਥਾਵਾਂ ਅਤੇ ਵਿਅਕਤੀ ਜੋ ਵੀ ਇਸ ਨੂੰ ਵੰਡਣ ਲਈ ਕਾਪੀਆਂ ਛਾਪਣਾ ਚਾਹੁੰਦੇ ਹਨ, ਉਹ info@globalsikhcouncil.org ‘ਤੇ ਈਮੇਲ ਕਰਕੇ ਪ੍ਰਿੰਟਿੰਗ ਫਾਈਲ ਦੀ ਬੇਨਤੀ ਕਰ ਸਕਦੇ ਹਨ।

ਜੀਐਸਸੀ ਜਿੱਥੇ ਦੁਨੀਆ ਭਰ ਦੇ ਸਾਰੇ ਸਿੱਖਾਂ ਨੂੰ ਮੂਲ ਨਾਨਕਸ਼ਾਹੀ ਕੈਲੰਡਰ ਅਪਣਾਉਣ ਅਤੇ ਪਾਲਣਾ ਕਰਨ ਲਈ ਉਤਸ਼ਾਹਿਤ ਕਰਦੀ ਹੈ ਉਥੇ ਨਾਲ ਹੀ ਸਿੱਖ ਇਤਿਹਾਸਕ ਘਟਨਾਵਾਂ ਨੂੰ ਮਨਾਉਣ ਵਿੱਚ ਇਕਸਾਰਤਾ ਨੂੰ ਯਕੀਨੀ ਵੀ ਬਣਾਉਂਦੀ ਹੈ। ਆਓ ਇੱਕ ਵਿਸ਼ਵਵਿਆਪੀ ਭਾਈਚਾਰੇ ਵਜੋਂ ਇਕੱਠੇ ਹੋਈਏ ਤਾਂ ਜੋ ਆਪਣੀ ਅਮੀਰ ਵਿਰਾਸਤ ਨੂੰ ਸੁਰੱਖਿਅਤ ਰੱਖਿਆ ਜਾ ਸਕੇ ਅਤੇ ਇਸਨੂੰ ਬਰਕਰਾਰ ਰੱਖਿਆ ਜਾ ਸਕੇ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਪੰਜਾਬ ਸਰਕਾਰ ਵੱਲੋਂ ਬੇਅਦਬੀਆਂ ਸਬੰਧੀ ਐਕਟ ਦੀ ਸ਼ਬਦਾਵਲੀ ਸਿੱਧੇ ਤੌਰ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੀ- ਗਿਆਨੀ ਅਮਰਜੀਤ ਸਿੰਘ 👉 ਐਕਟ ਗੁਰੂ ਗ੍ਰੰਥ ਅਤੇ ਗੁਰੂ ਪੰਥ ਨੂੰ ਚੁਣੌਤੀ ਦੇਣ ਵਾਲੀ ਸਿਆਸੀ ਸਾਜ਼ਿਸ਼-ਐਡਵੋਕੇਟ ਧਾਮੀ