ਲੁਧਿਆਣਾ 26 ਫਰਵਰੀ : ਮਿਸ਼ਨਰੀ ਕਾਲਜਾਂ ਦੀ ਸਾਂਝੀ ਵੀਚਾਰ ਗੋਸ਼ਟੀ ਇਸ ਵਾਰ ਚੌਥੀ ਵੀਚਾਰ ਗੋਸ਼ਟੀ ਗੁਰਮਤਿ ਗਿਆਨ ਮਿਸ਼ਨਰੀ ਕਾਲਜ ਲੁਧਿਆਣਾ ਦੀ ਦੇਖ ਰੇਖ ਹੇਠ ਬਾਬਾ ਗੁਰਮੁੱਖ ਸਿੰਘ ਹਾਲ, ਰਾਮਗੜ੍ਹੀਆ ਗਰਲਜ਼ ਕਾਲਜ, ਮਿਲਰ ਗੰਜ ਲੁਧਿਆਣਾ ਵਿਖੇ 28 ਫਰਵਰੀ 2025 (ਸ਼ੁੱਕਰਵਾਰ) ਨੂੰ ਸਵੇਰੇ 9 ਵਜੇ ਤੋਂ 2 ਵਜੇ ਤੱਕ ਕਰਵਾਈ ਜਾ ਰਹੀ ਹੈ। ਗੁਰਮਤਿ ਗਿਆਨ ਮਿਸ਼ਨਰੀ ਕਾਲਜ ਲੁਧਿਆਣਾ ਦੇ ਚੇਅਰਮੈਨ ਸ: ਰਾਣਾ ਇੰਦਰਜੀਤ ਸਿੰਘ ਅਤੇ ਪ੍ਰਬੰਧਕ ਵੀਰਾਂ ਨੇ ਤਿਆਰੀ ਦਾ ਜਾਇਜਾ ਲਿਆ। ਪ੍ਰੋਗਰਾਮ ਦੀ ਹੋ ਰਹੀ ਤਿਆਰੀ ਤੇ ਤਸੱਲੀ ਪ੍ਰਗਟਾਈ। ਉਨ੍ਹਾਂ ਕਿਹਾ ਕਿ ਮੁੱਢਲੀਆਂ ਤਿਆਰੀਆਂ ਸਭ ਮੁਕੰਮਲ ਹੋ ਗਈਆਂ ਹਨ ਅਤੇ ਬੜੇ ਉਤਸ਼ਾਹ ਨਾਲ ਸਾਰੇ ਇਸ ਵੀਚਾਰ ਗੋਸ਼ਟੀ ਵਿੱਚ ਹਿੱਸਾ ਲੈਣ ਲਈ ਉਤਸ਼ਕ ਹਨ।
ਮਿਸ਼ਨਰੀ ਕਾਲਜਾਂ ਦੀ ਇਹ ਵੀਚਾਰ ਗੋਸ਼ਟੀ ਮੌਜੂਦਾ ਸਮੇਂ ਚਲਦੇ ਪ੍ਰਚਾਰ ਪ੍ਰਸਾਰ ਨੂੰ ਪੜਚੋਲਣਾ ਅਤੇ ਅੱਗੋਂ ਭਵਿੱਖ ਲਈ ਵਿਉਂਤਬੰਦੀ ਕਰਨ ਲਈ ਉਤਸ਼ਾਹ ਦਿੰਦੀ ਹੈ। ਆਪਸੀ ਇਕਸਾਰਤਾ ਤੇ ਨੇੜਤਾ ਗੁਰਮਤਿ ਕਾਰਜਾਂ ਨੂੰ ਨਵੀਨਤਾ ਅਤੇ ਗਤੀਸ਼ੀਲ ਬਣਾਉਂਦੀ ਹੈ। ਇਸ ਲਈ ਸਭ ਨੂੰ ਪਿਆਰ ਸਹਿਤ ਬੇਨਤੀ ਹੈ ਕਿ ਆਪ ਸਭ ਵੀ ਹਾਜ਼ਰੀਆਂ ਭਰੋ।

Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।