Home » ਮਾਝਾ » ਸਾਬਕਾ ਸਰਪੰਚ ਜਸਬੀਰ ਸਿੰਘ ਪੰਨੂ ਦੀ ਅੰਤਿਮ ਅਰਦਾਸ ਤੇ ਵੱਡੀ ਗਿਣਤੀ ਵਿੱਚ ਰਾਜਨੀਤਿਕ ,ਧਾਰਮਿਕ ਸ਼ਖਸ਼ੀਅਤਾਂ ਪੁੱਜੀਆਂ

ਸਾਬਕਾ ਸਰਪੰਚ ਜਸਬੀਰ ਸਿੰਘ ਪੰਨੂ ਦੀ ਅੰਤਿਮ ਅਰਦਾਸ ਤੇ ਵੱਡੀ ਗਿਣਤੀ ਵਿੱਚ ਰਾਜਨੀਤਿਕ ,ਧਾਰਮਿਕ ਸ਼ਖਸ਼ੀਅਤਾਂ ਪੁੱਜੀਆਂ

SHARE ARTICLE

385 Views

ਸਾਬਕਾ ਸਰਪੰਚ ਜਸਬੀਰ ਸਿੰਘ ਪੰਨੂ ਦੀ ਅੰਤਿਮ ਅਰਦਾਸ ਤੇ ਵੱਡੀ ਗਿਣਤੀ ਵਿੱਚ ਰਾਜਨੀਤਿਕ ,ਧਾਰਮਿਕ ਸ਼ਖਸ਼ੀਅਤਾਂ ਪੁੱਜੀਆਂ

 

 

 

 

ਬੀਤੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਹਲਕਾ ਖੇਮਕਰਨ ਤੇ ਸੀਨੀਅਰ ਆਗੂ ਅਤੇ ਪਿੰਡ ਗਿੱਲਪੰਨ ਦੇ ਸਾਬਕਾ ਸਰਪੰਚ ਜਸਬੀਰ ਸਿੰਘ ਪੰਨੂ ਸਵਰਗਵਾਸ ਹੋ ਗਏ ਸਨ ਉਹਨਾਂ ਦੀ ਅੰਤਿਮ ਅਰਦਾਸ ਪਿੰਡ ਖਾਲੜਾ ਉਹਨਾਂ ਦੇ ਗ੍ਰਹਿ ਵਿਖੇ ਹੋਈ l ਇਸ ਅੰਤਿਮ ਅਰਦਾਸ ਵਿੱਚ ਵੱਡੀ ਗਿਣਤੀ ਵਿੱਚ ਇਲਾਕੇ ਦੀਆਂ ਸ਼ਖਸ਼ੀਅਤਾਂ ਅਤੇ ਰਾਜਨੀਤਿਕ ਸ਼ਖਸੀਅਤ ਪੁੱਜੀਆਂ l ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣ ਉਪਰੰਤ ਰਾਗੀ ਜਥੇ ਵੱਲੋਂ ਗੁਰਬਾਣੀ ਦਾ ਬੈਰਾਗਮਈ ਕੀਰਤਨ ਕੀਤਾ ਗਿਆ l ਅਰਦਾਸ ਉਪਰੰਤ ਹਲਕਾ ਖੇਮਕਰਨ ਦੇ ਸੀਨੀਅਰ ਆਗੂ ਪ੍ਰੋਫੈਸਰ ਵਿਰਸਾ ਸਿੰਘ ਵਲਟੋਹਾ ਨੇ ਸ੍ਰ ਜਸਬੀਰ ਸਿੰਘ ਪੰਨੂ ਨੂੰ ਇੱਕ ਨੇਕ ਦਿਲ ਇਨਸਾਨ ਅਤੇ ਪਾਰਟੀ ਪ੍ਰਤੀ ਵਫਾਦਾਰੀ ਨਾਲ ਪਾਰਟੀ ਦਾ ਸਾਥ ਦੇਣ ਵਾਲਾ ਹਲਕਾ ਖੇਮਕਰਨ ਦਾ ਜੁਝਾਰੂ ਆਗੂ ਦੱਸਿਆ ਉਹਨਾਂ ਕਿਹਾ ਕਿ ਜਿੱਥੇ ਸ੍ਰ ਜਸਬੀਰ ਸਿੰਘ ਦੀ ਜਾਣ ਨਾਲ ਪਾਰਟੀ ਨੂੰ ਬਹੁਤ ਵੱਡਾ ਘਾਟਾ ਪਿਆ ਉਥੇ ਪਰਿਵਾਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ l

ਅਖੀਰ ਵਿੱਚ ਉਹਨਾਂ ਦੇ ਸਪੁੱਤਰ ਗਗਨਦੀਪ ਸਿੰਘ ਪੰਨੂ , ਕਰਨਬੀਰ ਸਿੰਘ ਪੰਨੂ, ਹਰਜੀਤ ਸਿੰਘ ਪੰਨੂ ਨੇ ਅੰਤਿਮ ਅਰਦਾਸ ਪੁੱਜੀਆਂ ਸੰਗਤਾ ਦਾ ਧੰਨਵਾਦ ਕੀਤਾ l ਇਸ ਮੌਕੇ ਹੋਰਨਾਂ ਤੋਂ ਇਲਾਵਾ ਸਾਬਕਾ ਸਰਪੰਚ ਸਾਹਿਬ ਸਿੰਘ,ਸਾਬਕਾ ਸਰਪੰਚ ਅਮਰਜੀਤ ਸਿੰਘ ਪਹੂਵਿੰਡ ,ਬਲਰਾਜ ਸਿੰਘ ਗਿੱਲ, ਵਿੱਕੀ ਚਾਵਲਾ,ਬਿੱਟੂ ਖਾਲੜਾ ,ਦਲਵਿੰਦਰ ਸਿੰਘ , ਦਵਿੰਦਰਪਾਲ ਸਿੰਘ, ਡਾ ਰਿੰਪਲ, ਡਾ ਸੁਖਦੇਵ ਸਿੰਘ ,ਸੁਖਦੇਵ ਸਿੰਘ , ਸੀਨਿਅਰ ਆਗੂ ਸੂਰਜ ਉਦੇ ਸਿੰਘ,ਪਿਸ਼ੌਰਾ ਸਿੰਘ ਪੰਨੂ ਆਦਿ ਹਾਜਰ ਸਨ l

 

 

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

15 ਮਾਰਚ ਦਿਨ ਐਤਵਾਰ ਫਰੈਂਕਫੋਰਟ ਚੋਣਾਂ ਵਿੱਚ ਸਰਦਾਰ ਨਰਿੰਦਰ ਸਿੰਘ ਘੋਤੜਾ ਨੂੰ ਆਪਣਾ ਕੀਮਤੀ ਵੋਟ ਪਾ ਕੇ ਕਾਮਯਾਬ ਕਰੋ- ਸਰਦਾਰ ਅਨੂਪ ਸਿੰਘ ਪ੍ਰਧਾਨ ਗੁਰਦੁਆਰਾ ਸਿੱਖ ਸੈਂਟਰ ਫਰੈਂਕਫਰਟ। – ਸ੍ਰ: ਨਰਿੰਦਰ ਸਿੰਘ ਘੋਤੜਾ ਵਿਦੇਸ਼ੀ ਸਿਟੀ ਕੌਂਸਲ ਅਤੇ ਸ਼ਹਿਰ ਦੀ ਪਾਰਲੀਮੈਂਟ ਚੋਣਾਂ ਲਈ ਉਮੀਦਵਾਰ ਹਨ ।

ਪਹਿਲੀ ਚੇਤ (14ਮਾਰਚ) ਨਾਨਕਸ਼ਾਹੀ ਨਵਾਂ ਵਰ੍ਹਾਂ 558 ਦੀ ਅਰੰਭਤਾ ਦੀਆਂ ਸਮੂਹ ਸਿੱਖ ਸੰਗਤਾਂ ਨੂੰ ਲੱਖ ਲੱਖ ਵਧਾਈਆਂ ! ਨਵੇਂ ਵਰ੍ਹੇ ਦੀ ਅਰੰਭਤਾ ਤੇ ਸਰਬੱਤ ਦੇ ਭਲੇ ਵਾਲੇ ਸਿੱਖ ਰਾਜ ਦੀ ਸਿਰਜਣਾ ਵਿੱਚ ਆਪਣਾ ਬਣਦਾ ਯੋਗਦਾਨ ਪਾਉਣ ਦਾ ਪ੍ਰਣ ਕਰੀਏ :- ਗੁਰਚਰਨ ਸਿੰਘ ਗੁਰਾਇਆ