ਮੋਗਾ 4 ਮਾਰਚ : ਡੇਰਾ ਪ੍ਰੇਮੀ ਗੁਰਦੀਪ ਸਿੰਘ ਨਾਲ ਸੰਬੰਧਿਤ ਟਾਰਗੇਟ ਕਿਲਿੰਗ ਮਾਮਲੇ ਚ ਜਗਤਾਰ ਸਿੰਘ ਜੋਹਲ ਉਰਫ ਜੱਗੀ ਜੋਹਲ ਮੋਗਾ ਅਦਾਲਤ ਨੇ ਬਰੀ ਕਰ ਦਿੱਤਾ ਹੈ ਇਹ ਜਾਣਕਾਰੀ ਵਕੀਲ ਜਸਪਾਲ ਸਿੰਘ ਮੰਝਪੁਰ ਨੇ ਦਿੱਤੀ ਹੈ ਜੱਗੀ ਜੋਹਲ ਤੇ ਉਸਦੇ ਤਿੰਨ ਸਾਥੀਆਂ ਨੂੰ ਤਿਹਾੜ ਜੇਲ ਵਿੱਚੋਂ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਕੀਤਾ ਗਿਆ ਸੀ। ਜੱਗੀ ਜੋਹਲ ਦੇ ਵਕੀਲ ਜਸਪਾਲ ਸਿੰਘ ਮੰਝਪੁਰ ਨੇ ਦੱਸਿਆ ਕਿ ਜਿਹੜੇ ਤਿੰਨ ਵਿਅਕਤੀਆਂ ਨੂੰ ਸਜ਼ਾ ਹੋਈ ਹੈ ਉਹਨਾਂ ਦੇ ਫੈਸਲੇ ਵਿਰੁੱਧ ਉਹ ਉੱਚ ਅਦਾਲਤ ਚ ਅਪੀਲ ਕਰਨਗੇ ਜਿਲਾ ਫਰੀਦਕੋਟ ਅਧੀਨ ਪੈਂਦੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਚ ਡੇਰਾ ਸੱਚਾ ਸੌਦਾ ਸਿਰਸਾ ਦੇ ਪ੍ਰੇਮੀ ਗੁਰਦੀਪ ਸਿੰਘ ਦੇ ਸੰਬੰਧ ਚ ਟਾਰਗੇਟ ਕਿਲਿੰਗ ਦਾ ਮਾਮਲਾ ਦਰਜ ਕੀਤਾ ਗਿਆ ਸੀ ਇਸ ਵਿੱਚ ਹੀ ਜਗਤਾਰ ਸਿੰਘ ਜੱਗੀ ਸਣੇ ਹੋਰਨਾਂ ਨੂੰ ਨਾਮਜ਼ਦ ਕੀਤਾ ਗਿਆ ਸੀ ਵਕੀਲ ਜਸਪਾਲ ਸਿੰਘ ਮੰਝਪੁਰ ਨੇ ਦੱਸਿਆ ਕਿ ਇਹ ਸਾਲ 2016 ਦਾ ਬਾਘਾ ਪੁਰਾਣਾ ਥਾਣੇ ਦਾ ਕੇਸ ਹੈ ਅਤੇ ਇਸ ਮਾਮਲੇ ਚ ਯੂ ਏ ਪੀ ਏ ਦੀ ਧਾਰਾ ਵੀ ਜੁੜੀ ਹੋਈ ਸੀ ਗੁਰਦੀਪ ਸਿੰਘ ਦੇ ਕਤਲ ਕੇਸ ਦੇ ਮਾਮਲੇ ਚ ਜੰਮੂ ਕਸ਼ਮੀਰ ਦੇ ਇੱਕ ਨੌਜਵਾਨ ਤ੍ਰਿਲੋਕ ਸਿੰਘ ਲਾਡੀ ਨੂੰ ਰਿਮਾਂਡ ਤੇ ਲੈ ਕੇ ਅਤੇ ਇੱਕ ਐਫ ਆਈ ਆਰ ਦੇ ਚ ਇੱਕ ਰਿਕਵਰੀ ਹਥਿਆਰਾਂ ਦੀ ਵਿਖਾ ਕੇ ਉਸ ਨੂੰ ਨਾਮਜ਼ਦ ਕੀਤਾ ਗਿਆ ਸੀ।

Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।