ਖਾਲੜਾ 5 ਮਾਰਚ (ਖਿੜਿਆ ਪੰਜਾਬ) ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਦੇ ਜਥੇ ਵਿਚ ਸ਼ਾਮਲ ਹੋਣ ਵਾਲੇ ਭਾਈ ਸੂਰਾ ਸਿੰਘ ਜੀ ਦੀ ਸ਼ਹਾਦਤ ਨੂੰ ਸਮਰਪਿਤ ਪਿੰਡ ਖਾਲੜਾ ਵਿਖੇ ਸ਼ਹੀਦੀ ਸਮਾਗਮ ਕਰਵਾਇਆ। ਇਹ ਜਾਨਕਾਰੀ ਦਿੰਦਿਆ ਹੈਡ ਗਰੰਥੀ ਜੁਗਰਾਜ ਸਿੰਘ ਜੀ ਨੇ ਦੱਸਿਆ ਕਿ 17 ਵੀ ਸਦੀ ਦੇ ਮਹਾਨ ਜਰਨੈਲ ਭਾਈ ਤਾਰਾ ਸਿੰਘ ਵਾਂ ਦੇ ਕਰੀਬੀ ਭਾਈ ਸੂਰਾ ਸਿੰਘ ਜੀ ਸ਼ਹੀਦ ਨੇ ਹਰ ਮੈਦਾਨ ਵਿੱਚ ਸਿੱਖ ਧਰਮ ਦੀ ਅਗਵਾਈ ਕਰਦਿਆਂ ਮੁਗਲ ਹਕੂਮਤ ਵਿਰੁੱਧ ਕਈ ਜੰਗਾਂ ਲੜੀਆਂ ਤੇ ਜਿਤ ਦੇ ਡੰਕੇ ਵਜਾਏ। ਅਖੀਰ ਵਿਚ ਜੰਗ ਵਿਚ ਜੂਝਦਿਆਂ ਸ਼ਹਾਦਤ ਪ੍ਰਾਪਤ ਕੀਤੀ। ਜਿਸ ਦੇ ਸਬੰਧ ਵਿੱਚ ਪਰਸੋਂ ਦੇ ਰੋਜ ਤੋਂ ਅਖੰਡ ਜਾਪ ਸਾਹਿਬ ਅਰੰਭ ਕਰਵਾਏ। ਅੱਜ ਭੋਗ ਉਪਰੰਤ ਭਾਈ ਨਿਸ਼ਾਨ ਸਿੰਘ, ਭਾਈ ਗੁਰਪ੍ਰੀਤ ਸਿੰਘ ਭਿੱਖੀਵਿੰਡ ਦੇ ਜਥੇ ਵੱਲੋਂ ਰਸਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ।ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਇਸ ਮੌਕੇ ਰੇਸ਼ਮ ਸਿੰਘ ਆਪ,ਸਾਬਕਾ ਸਰਪੰਚ ਮੇਜਰ ਸਿੰਘ, ਗੋਪਾਲ ਸਿੰਘ, ਸਕੱਤਰ ਸਿੰਘ, ਸੁਖਚੈਨ ਸਿੰਘ, ਜਸਪਾਲ ਸਿੰਘ, ਸੌਰਭਦੀਪ ਸਿੰਘ,ਹਰਪ੍ਰੀਤ ਸਿੰਘ ਹੈਪੀ,ਰਣਜੀਤ ਸਿੰਘ ਫੋਜੀ,ਜਸਵੰਤ ਸਿੰਘ, ਜਗਤਾਰ ਸਿੰਘ,ਸੇਵਕ ਸਿੰਘ, ਚੈਨ ਸਿੰਘ, ਪਰਮਿੰਦਰ ਸਿੰਘ ਹੀਰਾ, ਗੁਰਸਾਹਿਬ ਸਿੰਘ, ਸਤਨਾਮ ਸਿੰਘ, ਸਤਨਾਮ ਸਿੰਘ, ਗੁਰਮੁੱਖ ਸਿੰਘ ਆਦਿ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ ।

Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।