Home » ਮਾਝਾ » ਫੈਡਰੇਸ਼ਨ ਦੇ ਪ੍ਰਧਾਨ ਅਮਰ ਸ਼ਹੀਦ ਭਾਈ ਅਮਰੀਕ ਸਿੰਘ ਜੀ ਖ਼ਾਲਸਾ ਵੱਲੋਂ ਅਰੰਭੇ ਸੰਘਰਸ਼ ਨੂੰ ਰੱਖਾਂਗੇ ਜਾਰੀ : ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ

ਫੈਡਰੇਸ਼ਨ ਦੇ ਪ੍ਰਧਾਨ ਅਮਰ ਸ਼ਹੀਦ ਭਾਈ ਅਮਰੀਕ ਸਿੰਘ ਜੀ ਖ਼ਾਲਸਾ ਵੱਲੋਂ ਅਰੰਭੇ ਸੰਘਰਸ਼ ਨੂੰ ਰੱਖਾਂਗੇ ਜਾਰੀ : ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ

SHARE ARTICLE

244 Views

ਅੰਮ੍ਰਿਤਸਰ, 6 ਮਾਰਚ ( ਖਿੜਿਆ ਪੰਜਾਬ): ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਕੌਮੀ ਪ੍ਰਧਾਨ ਅਮਰ ਸ਼ਹੀਦ ਭਾਈ ਸਾਹਿਬ ਭਾਈ ਅਮਰੀਕ ਸਿੰਘ ਜੀ ਖ਼ਾਲਸਾ (ਸਪੁੱਤਰ ਸੰਤ ਗਿਆਨੀ ਕਰਤਾਰ ਸਿੰਘ ਜੀ ਖ਼ਾਲਸਾ ਭਿੰਡਰਾਂਵਾਲੇ, ਤੇਰ੍ਹਵੇਂ ਮੁਖੀ ਦਮਦਮੀ ਟਕਸਾਲ) ਦੇ ਜਨਮ ਦਿਹਾੜੇ ‘ਤੇ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਸਾਬਕਾ ਪ੍ਰਧਾਨ ਭਾਈ ਬਲਵੰਤ ਸਿੰਘ ਗੋਪਾਲਾ, ਮੌਜੂਦਾ ਕੌਮੀ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ, ਮੀਤ ਪ੍ਰਧਾਨ ਭਾਈ ਭੁਪਿੰਦਰ ਸਿੰਘ ਛੇ ਜੂਨ ਤੇ ਜਨਰਲ ਸਕੱਤਰ ਭਾਈ ਗਗਨਦੀਪ ਸਿੰਘ ਸੁਲਤਾਨਵਿੰਡ ਨੇ ਕਿਹਾ ਕਿ ਅਸੀਂ ਫੈਡਰੇਸ਼ਨ ਦੇ ਪ੍ਰਧਾਨ ਅਮਰ ਸ਼ਹੀਦ ਭਾਈ ਅਮਰੀਕ ਸਿੰਘ ਜੀ ਖ਼ਾਲਸਾ ਵੱਲੋਂ ਅਰੰਭੇ ਸੰਘਰਸ਼ ਉੱਤੇ ਪਹਿਰਾ ਦਿੰਦੇ ਰਹਾਂਗੇ ਅਤੇ ਇਹਨਾਂ ਕੌਮੀ ਸ਼ਹੀਦਾਂ ਦਾ ਖ਼ਾਲਿਸਤਾਨ ਦਾ ਸੁਪਨਾ ਸਾਕਾਰ ਕਰਾਂਗੇ। ਉਹਨਾਂ ਕਿਹਾ ਕਿ ਭਾਈ ਅਮਰੀਕ ਸਿੰਘ ਜੀ ਨੇ ਫੈਡਰੇਸ਼ਨ ਰਾਹੀਂ ਖਾਲਸਾ ਪੰਥ ਦੇ ਬੋਲਬਾਲੇ ਕੀਤੇ, ਸਿੱਖ ਨੌਜਵਾਨਾਂ ਵਿੱਚ ਵੱਡੀ ਜਾਗ੍ਰਿਤੀ ਲਿਆਂਦੀ, ਸਿੱਖੀ ਦਾ ਪ੍ਰਚਾਰ ਕੀਤਾ, ਵਿਦਿਆਰਥੀਆਂ ਨੂੰ ਹੱਕਾਂ ਲਈ ਪ੍ਰੇਰਿਤ ਕੀਤਾ ਅਤੇ ਪੰਥ ਤੇ ਪੰਜਾਬ ਦੀ ਚੜ੍ਹਦੀ ਕਲਾ, ਖੁਸ਼ਹਾਲੀ ਤੇ ਅਜ਼ਾਦੀ ਲਈ ਸੰਘਰਸ਼ ਦਾ ਡੰਕਾ ਵਜਾਇਆ। ਭਾਈ ਅਮਰੀਕ ਸਿੰਘ ਜੀ ਨੇ ਵੀਹਵੀਂ ਸਦੀ ਦੇ ਮਹਾਨ ਸਿੱਖ, ਜਰਨੈਲਾਂ ਦੇ ਜਰਨੈਲ ਤੇ ਦਮਦਮੀ ਟਕਸਾਲ ਦੇ ਚੌਦ੍ਹਵੇਂ ਮੁਖੀ ਸੰਤ ਗਿਆਨੀ ਜਰਨੈਲ ਸਿੰਘ ਜੀ ਖ਼ਾਲਸਾ ਭਿੰਡਰਾਂਵਾਲਿਆਂ ਦੇ ਮੋਢੇ ਨਾਲ ਮੋਢਾ ਜੋੜ ਕੇ ਸਾਥ ਦਿੱਤਾ, ਪੰਥ ਦੋਖੀਆਂ ਨਾਲ ਟੱਕਰ ਲਈ, ਸਰਕਾਰ ਨੂੰ ਵਾਹਣੇ ਪਾਇਆ ਤੇ ਧਰਮ ਯੁੱਧ ਮੋਰਚਾ ਲੜਿਆ ਤੇ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਜ਼ਮਤ ਦੀ ਰਾਖੀ ਕਰਦਿਆਂ ਸ਼ਹਾਦਤ ਦਾ ਜਾਮ ਪੀਤਾ। ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ, ਭਾਈ ਅਮਰੀਕ ਸਿੰਘ ਜੀ, ਜਨਰਲ ਸੁਬੇਗ ਸਿੰਘ ਜੀ ਅਤੇ ਬਾਬਾ ਠਾਹਰਾ ਸਿੰਘ ਦੀ ਅਗਵਾਈ ਵਿੱਚ ਮੁੱਠੀ ਭਰ ਸੂਰਮਿਆਂ ਨੇ ਭਾਰਤੀ ਫ਼ੌਜ ਨੂੰ ਲੋਹੇ ਦੇ ਚਣੇ ਚਬਾਉਂਦਿਆਂ ਚਮਕੌਰ ਦੀ ਗੜ੍ਹੀ ਵਾਲਾ ਸ਼ਾਨਾਮੱਤਾ ਇਤਿਹਾਸ ਸਿਰਜ ਦਿੱਤਾ। ਉਹਨਾਂ ਕਿਹਾ ਕਿ ਸ਼ਹੀਦ ਭਾਈ ਅਮਰੀਕ ਸਿੰਘ ਜੀ ਦੇ ਜਨਮ ਦਿਹਾੜੇ ‘ਤੇ ਅੱਜ ਅਸੀਂ ਪ੍ਰਣ ਕਰਦੇ ਹਾਂ ਕਿ ਕੌਮੀ ਸ਼ਹੀਦਾਂ ਵੱਲੋਂ ਅਰੰਭਿਆ ਸੰਘਰਸ਼ ਜਾਰੀ ਰੱਖਾਂਗੇ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਪੰਜਾਬ ਸਰਕਾਰ ਵੱਲੋਂ ਬੇਅਦਬੀਆਂ ਸਬੰਧੀ ਐਕਟ ਦੀ ਸ਼ਬਦਾਵਲੀ ਸਿੱਧੇ ਤੌਰ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੀ- ਗਿਆਨੀ ਅਮਰਜੀਤ ਸਿੰਘ 👉 ਐਕਟ ਗੁਰੂ ਗ੍ਰੰਥ ਅਤੇ ਗੁਰੂ ਪੰਥ ਨੂੰ ਚੁਣੌਤੀ ਦੇਣ ਵਾਲੀ ਸਿਆਸੀ ਸਾਜ਼ਿਸ਼-ਐਡਵੋਕੇਟ ਧਾਮੀ