Home » ਮਾਝਾ » SGPC: ਐੱਸਜੀਪੀਸੀ ਪ੍ਰਧਾਨ ਦੇ ਅਹੁਦੇ ਤੋਂ ਦਿੱਤਾ ਅਸਤੀਫਾ ਵਾਪਸ ਨਹੀਂ ਲਵਾਂਗਾ: ਐਡਵੋਕੇਟ ਧਾਮੀ

SGPC: ਐੱਸਜੀਪੀਸੀ ਪ੍ਰਧਾਨ ਦੇ ਅਹੁਦੇ ਤੋਂ ਦਿੱਤਾ ਅਸਤੀਫਾ ਵਾਪਸ ਨਹੀਂ ਲਵਾਂਗਾ: ਐਡਵੋਕੇਟ ਧਾਮੀ

SHARE ARTICLE

184 Views

ਅੰਮ੍ਰਿਤਸਰ, 6 ਮਾਰਚ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਦਿੱਤਾ ਹੋਇਆ ਅਸਤੀਫਾ ਵਾਪਸ ਲੈਣ ਤੋਂ ਅੱਜ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਇਥੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਇਕ ਗੈਰ-ਰਸਮੀ ਮੁਲਾਕਾਤ ਕੀਤੀ।

ਦੱਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਵੱਲੋਂ 7 ਮਾਰਚ ਨੂੰ ਮੀਟਿੰਗ ਕੀਤੀ ਜਾਣੀ ਹੈ, ਜਿਸ ਵਿੱਚ ਉਹਨਾਂ ਦੇ ਅਸਤੀਫੇ ਸਬੰਧੀ ਵਿਚਾਰ ਚਰਚਾ ਹੋਣ ਦੀ ਸੰਭਾਵਨਾ ਹੈ। ਹਾਲਾਂਕਿ ਪਿਛਲੀ ਮੀਟਿੰਗ ਵਿੱਚ ਧਾਮੀ ਦੇ ਅਸਤੀਫੇ ਸਬੰਧੀ ਮਾਮਲੇ ਨੂੰ ਮੁਲਤਵੀ ਕਰ ਦਿੱਤਾ ਗਿਆ ਸੀ।

ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਗ੍ਰਹਿ ਵਿਖੇ ਲਗਭਗ ਇੱਕ ਘੰਟਾ ਕੀਤੀ ਮੁਲਾਕਾਤ ਤੋਂ ਬਾਅਦ ਮੀਡੀਆ ਨਾਲ ਸੰਖੇਪ ਗੱਲਬਾਤ ਦੌਰਾਨ ਐਡਵੋਕੇਟ ਧਾਮੀ ਨੇ ਆਖਿਆ ਕਿ ਉਹ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਆਏ ਸਨ ਅਤੇ ਇਸ ਦੌਰਾਨ ਉਨ੍ਹਾਂ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕੀਤੀ ਹੈ, ਇਹ ਇਕ ਗੈਰ ਰਸਮੀ ਮੁਲਾਕਾਤ ਹੈ। ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਉਹ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਦਿੱਤਾ ਹੋਇਆ ਅਸਤੀਫਾ ਵਾਪਸ ਨਹੀਂ ਲੈਣਗੇ। ਇੱਕ ਸਵਾਲ ਦੇ ਜਵਾਬ ਵਿੱਚ ਉਹਨਾਂ ਕਿਹਾ, ‘‘ਜੇ ਅੰਤਰਿੰਗ ਕਮੇਟੀ ਅਸਤੀਫਾ ਪ੍ਰਵਾਨ ਨਹੀਂ ਕਰਦੀ ਤਾਂ ਫਿਰ ਉਸ ਤੋਂ ਬਾਅਦ ਸੋਚਣਗੇ, ਪਰ ਇੱਕ ਗੱਲ ਪੱਕੀ ਹੈ ਕਿ ਉਹ ਅਸਤੀਫਾ ਵਾਪਸ ਨਹੀਂ ਲੈਣਗੇ।’’ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਸਬੰਧੀ ਮਾਮਲੇ ਦੇ ਜਾਰੀ ਵਿਵਾਦ ਬਾਰੇ ਉਹਨਾਂ ਕਿਹਾ ਕਿ ਇਸ ਸਬੰਧ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਨੇ ਦੇਖਣਾ ਹੈ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਪੰਜਾਬ ਸਰਕਾਰ ਵੱਲੋਂ ਬੇਅਦਬੀਆਂ ਸਬੰਧੀ ਐਕਟ ਦੀ ਸ਼ਬਦਾਵਲੀ ਸਿੱਧੇ ਤੌਰ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੀ- ਗਿਆਨੀ ਅਮਰਜੀਤ ਸਿੰਘ 👉 ਐਕਟ ਗੁਰੂ ਗ੍ਰੰਥ ਅਤੇ ਗੁਰੂ ਪੰਥ ਨੂੰ ਚੁਣੌਤੀ ਦੇਣ ਵਾਲੀ ਸਿਆਸੀ ਸਾਜ਼ਿਸ਼-ਐਡਵੋਕੇਟ ਧਾਮੀ