294 Views
ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦਾ ਵੱਡਾ ਫੈਸਲਾ
ਗਿਆਨੀ ਰਘਬੀਰ ਸਿੰਘ ਅਤੇ ਗਿਆਨੀ ਸੁਲਤਾਨ ਸਿੰਘ ਨੂੰ ਜਥੇਦਾਰ ਦੇ ਅਹੁਦੇ ਤੋਂ ਕੀਤਾ ਗਿਆ ਸੇਵਾਮੁਕਤ
• ਗਿਆਨੀ ਰਘਬੀਰ ਸਿੰਘ ਦੀਆਂ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਵੱਜੋਂ ਜਾਰੀ ਰਹਿਣਗੀਆਂ ਸੇਵਾਵਾਂ
• ਗਿਆਨੀ ਸੁਲਤਾਨ ਸਿੰਘ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਦੇ ਅਹੁਦੇ ਤੋਂ ਕੀਤਾ ਗਿਆ ਸੇਵਾਮੁਕਤ
• ਗਿਆਨੀ ਕੁਲਦੀਪ ਸਿੰਘ ਗੜਗਜ ਹੋਣਗੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਵਜੋਂ ਵੀ ਨਿਭਾਉਣਗੇ ਸੇਵਾਵਾਂ
• ਬਾਬਾ ਟੇਕ ਸਿੰਘ ਧਨੌਲਾ ਨੂੰ ਤਖਤ ਸ੍ਰੀ ਦਮਦਮਾ ਸਾਹਿਬ ਦਾ ਜਥੇਦਾਰ ਕੀਤਾ ਗਿਆ ਨਿਯੁਕਤ
• ਐਸਜੀਪੀਸੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਅਸਤੀਫੇ ਬਾਰੇ ਫ਼ਿਲਹਾਲ ਨਹੀਂ ਹੋਇਆ ਕੋਈ ਫੈਸਲਾ
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।









