222 Views
ਕੱਲ੍ਹ ਦਾ ਜਥੇਦਾਰ ਦੀ ਤਾਜਪੋਸ਼ੀ ਦਾ ਪ੍ਰੋਗਰਾਮ ਨਹੀਂ ਹੋਣ ਦਿੱਤਾ ਜਾਵੇਗਾ-ਬਾਬਾ ਬਲਬੀਰ ਸਿੰਘ ਬੁੱਢਾ ਦਲ
ਜਥੇਦਾਰਾਂ ਨੂੰ ਹਟਾਉਣ ਤੋਂ ਬਾਅਦ ਸਿੱਖ ਕੌਮ ਵਿੱਚ ਵਿਚ ਵਿਵਾਦ ਛਿੜ ਗਿਆ ਹੈ। ਅੰਤ੍ਰਿੰਗ ਕਮੇਟੀ ਵੱਲੋਂ ਨਵੇਂ ਲਗਾਏ ਗਏ ਨਵੇਂ ਜਥੇਦਾਰ ਕੁਲਦੀਪ ਸਿੰਘ ਗੜਗੱਜ 10 ਮਾਰਚ ਨੂੰ ਹੋਣ ਵਾਲੀ ਤਾਜਪੋਸ਼ੀ ਦਾ ਨਿਹੰਗ ਜਥੇਬੰਦੀਆਂ ਨੇ ਵਿਰੋਧ ਕਰ ਦਿੱਤਾ ਹੈ। ਨਿਹੰਗ ਜਥੇਬੰਦੀਆਂ ਨੇ ਵੱਡਾ ਐਲਾਨ ਕਰ ਦਿੱਤਾ ਹੈ। ਜਥੇਬੰਦੀਆਂ ਨੇ ਸਾਫ ਆਖ ਦਿੱਤਾ ਹੈ ਕਿ ਕੱਲ੍ਹ ਸਮਾਗਮ ਨਹੀਂ ਹੋਣ ਦਿੱਤਾ ਜਾਵੇਗਾ। ਨਿਹੰਗ ਸਿੰਘ ਜਥੇਬੰਦੀਆਂ ਬਾਬਾ ਅਵਤਾਰ ਸਿੰਘ, ਬਾਬਾ ਯੋਗਾ ਸਿੰਘ ਜੀ, ਬਾਬਾ ਨਾਗਰ ਸਿੰਘ ਜੀ, ਬਾਬਾ ਮੇਜਰ ਸਿੰਘ ਜੀ, ਬਾਬਾ ਕੁਲਵਿੰਦਰ ਸਿੰਘ ਜੀ, ਬਾਬਾ ਰਾਜਾ ਰਾਜ ਸਿੰਘ ਜੀ ਨੇ ਸਮੂਹ ਸਿੱਖ ਸੰਗਤਾਂ ਨੂੰ ਪਹੁੰਚਣ ਦੀ ਅਪੀਲ ਕੀਤੀ ਗਈ ਹੈ। ਨਿਹੱਗ ਸਿੰਘ ਜਥੇਬੰਦੀਆਂ ਦੇ ਜਥੇਦਾਰ ਅਕਾਲੀ ਬਾਬਾ ਬਲਬੀਰ ਸਿੰਘ ਜੀ 96 ਕਰੋੜੀ ਮੁੱਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਵੱਲੋਂ ਸਾਰੀਆਂ ਜਥੇਬੰਦੀਆਂ ਨੂੰ ਪਹੁੰਚਣ ਦੀ ਅਪੀਲ ਕੀਤੀ ਹੈ। ਉਨ੍ਹਾਂ ਆਖਿਆ ਕਿ ਸਾਰੀਆਂ ਜਥੇਬੰਦੀਆਂ ਨਾਲ ਰਾਬਤਾ ਕਾਇਮ ਕੀਤਾ ਗਿਆ ਹੈ ਅਤੇ ਸਹਿਮਤੀ ਬਣੀ ਹੈ ਕਿ ਕੱਲ੍ਹ ਦਾ ਪ੍ਰੋਗਰਾਮ ਨਹੀਂ ਹੋਣ ਦਿੱਤਾ ਜਾਵੇਗਾ। ਇਹ ਗਲਤੀ ਉਤੇ ਗਲਤੀ ਕਰ ਰਹੇ ਹਨ, ਜੋ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਦੱਸ ਦਈਏ ਕਿ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਬੀਤੇ ਦਿਨ ਗਿਆਨੀ ਰਘਬੀਰ ਸਿੰਘ ਦੀਆਂ ਅਕਾਲ ਤਖ਼ਤ ਦੇ ਜਥੇਦਾਰ ਵਜੋਂ ਅਤੇ ਗਿਆਨੀ ਸੁਲਤਾਨ ਸਿੰਘ ਦੀਆਂ ਤਖ਼ਤ ਕੇਸਗੜ੍ਹ ਸਾਹਿਬ ਦੇ ਜਥੇਦਾਰ ਵਜੋਂ ਸੇਵਾਵਾਂ ਖਤਮ ਕਰ ਦਿੱਤੀਆਂ ਗਈਆਂ ਸਨ। ਅੰਤ੍ਰਿਗ ਕਮੇਟੀ ਵੱਲੋਂ ਪੰਜਾਬ ਵਿਚਲੇ ਤਿੰਨਾਂ ਤਖ਼ਤਾਂ ਲਈ ਨਵੇਂ ਜਥੇਦਾਰ ਨਾਮਜ਼ਦ ਕੀਤੇ ਗਏ ਹਨ। ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਤਖ਼ਤ ਕੇਸਗੜ੍ਹ ਸਾਹਿਬ ਦਾ ਜਥੇਦਾਰ ਨਾਮਜ਼ਦ ਕੀਤਾ ਗਿਆ ਅਤੇ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਵਜੋਂ ਸੇਵਾ ਸੌਂਪੀ ਗਈ ਹੈ। ਸੰਤ ਟੇਕ ਸਿੰਘ ਧਨੌਲਾ ਨੂੰ ਤਖ਼ਤ ਦਮਦਮਾ ਸਾਹਿਬ ਦਾ ਜਥੇਦਾਰ ਨਾਮਜ਼ਦ ਕੀਤਾ ਗਿਆ ਹੈ।

Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।