272 Views
ਬਿਕਰਮ ਸਿੰਘ ਮਜੀਠੀਆ ਵੱਲੋਂ ਸਿੰਘ ਸਾਹਿਬਾਨ ਦੇ ਹੱਕ ਵਿੱਚ ਲਿਆ ਗਿਆ ਫੈਸਲਾ ਸਲਾਘਾਯੋਗ – ਗੁਰਦੀਪ ਸਿੰਘ ਚੱਕ,ਹਰਮੋਹਿਤਬੀਰ ਸਿੰਘ ਖਾਲੜਾ
ਖਾਲੜਾ 9 ਮਾਰਚ (ਗੁਰਪ੍ਰੀਤ ਸਿੰਘ ਸੈਡੀ)ਸ਼੍ਰੋਮਣੀ ਅਕਾਲੀ ਦਲ ਦੇ ਨਿਧੜਕ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਜਥੇਦਾਰ ਦੇ ਹੱਕ ਵਿੱਚ ਖੜੇ ਹੋ ਕੇ ਇਤਿਹਾਸਿਕ ਫੈਸਲਾ ਕੀਤਾ ਹੈ। ਉਹਨਾਂ ਸ੍ਰੀ ਅਕਾਲ ਤਖਤ ਸਾਹਿਬ ਜੀ ਤੇ ਬਿਰਾਜਮਾਨ ਜਥੇਦਾਰ ਸਾਹਿਬਾਨ ਦੇ ਮਾਣ ਸਤਿਕਾਰ ਨੂੰ ਬਹਾਲ ਰੱਖਣ ਲਈ ਅੰਤ੍ਰਿੰਗ ਕਮੇਟੀ ਵੱਲੋਂ ਲਏ ਗਏ ਫੈਸਲੇ ਦਾ ਵਿਰੋਧ ਕੀਤਾ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਗੁਰਦੀਪ ਸਿੰਘ ਚੱਕ ਕੋਰ ਕਮੇਟੀ ਮੈਂਬਰ ਯੂਥ ਅਕਾਲੀ ਦਲ ਪੰਜਾਬ ਅਤੇ ਹਰਮੋਹਿਤਬੀਰ ਸਿੰਘ ਜਨਰਲ ਸਕੱਤਰ ਪੰਜਾਬ ਯੂਥ ਅਕਾਲੀ ਦਲ ਨੇ ਸਾਂਝੇ ਤੌਰ ਤੇ ਕੀਤਾ l ਉਹਨਾਂ ਕਿਹਾ ਕਿ ਸ੍ਰ ਮਜੀਠੀਆ ਬਹੁਤ ਹੀ ਸੂਝਵਾਨ ਅਕਾਲੀ ਲੀਡਰ ਹਨ ਉਹ ਕਿਸੇ ਵੀ ਕੀਮਤ ਤੇ ਸ਼੍ਰੀ ਅਕਾਲ ਤਖਤ ਸਾਹਿਬ ਜੀ ਦੀ ਮਾਣ ਮਰਿਆਦਾ ਨੂੰ ਢਾਹ ਲਾਉਣ ਵਾਲੀਆਂ ਸ਼ਕਤੀਆਂ ਨੂੰ ਬਰਦਾਸ਼ਤ ਨਹੀਂ ਕਰਨਗੇ l ਉਨਾ ਹਮੇਸ਼ਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੀ ਅਕਾਲ ਤਖਤ ਸਾਹਿਬ ਜੀ ਦੀ ਮਾਣ ਮਰਿਆਦਾ ਨੂੰ ਕਾਇਮ ਰੱਖਣ ਦੇ ਹੱਕ ਚ ਖੜਦੇ ਰਹੇ ਹਨ l ਜੋ ਕਿ ਸਾਡੇ ਸਾਰਿਆਂ ਦਾ ਫਰਜ ਬਣਦਾ ਹੈ l ਅਜਿਹੀਆਂ ਘਟਨਾਵਾਂ ਵਾਪਰਨ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਹਰ ਮੈਂਬਰ ਦੇ ਅੰਦਰ ਇੱਕ ਪੀੜਾ ਹੈ ਅਤੇ ਅੰਤ੍ਰਿੰਗ ਕਮੇਟੀ ਇਸ ਫੈਸਲੇ ਤੇ ਮੁੜ ਵਿਚਾਰ ਕਰੇ l ਸਾਨੂੰ ਸਾਰਿਆਂ ਨੂੰ ਇੱਕ ਪਲੇਟਫਾਰਮ ਤੇ ਖੜੇ ਹੋਣਾ ਚਾਹੀਦਾ ਹੈ ਤਾਂ ਜੋ ਢਾਹ ਲਾਉਣ ਵਾਲੀਆਂ ਸ਼ਕਤੀਆਂ ਇਸ ਦੇ ਅਕਸ਼ ਨੂੰ ਖਰਾਬ ਨਾ ਕਰ ਸਕਣ l ਉਹਨਾਂ ਕਿਹਾ ਕਿ ਸ੍ਰ ਮਜੀਠੀਆ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਲਈ ਕੁਰਬਾਨੀਆਂ ਦੇਣ ਵਾਲੇ ਪਰਿਵਾਰਾਂ ਅੱਗੇ ਸਾਡਾ ਸਿਰ ਚੁੱਕਦਾ ਹੈ ਸਾਡਾ ਸਾਰਿਆਂ ਦਾ ਫਰਜ਼ ਹੈ ਕਿ ਇੱਕ ਮੰਚ ਤੇ ਇਕੱਠੇ ਹੋ ਕੇ ਪੰਜਾਬ ਦੇ ਪੰਥ ਦੇ ਭਲੇ ਲਈ ਕੌਮ ਦੀ ਚੜ੍ਹਦੀ ਕਲਾ ਲਈ ਕੰਮ ਕਰੀਏ l

Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।