Home » ਪੰਜਾਬ » ਅਨੁਸ਼ਾਸਨਹੀਣਤਾ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ: ਭੂੰਦੜ ਪਾਰਟੀ ਦੀ ਸੰਸਦੀ ਕਮੇਟੀ ਦੀ ਬੈਠਕ ਵਿਚ ਰਣੀਕੇ, ਸੇਖੋਂ, ਗਰੇਵਾਲ, ਗਾਬੜੀਆ ਤੇ ਚੀਮਾ ਹੋਏ ਸ਼ਾਮਲ; ਐੱਸਜੀਪੀਸੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਫੈਸਲਿਆਂ ਖਿਲਾਫ਼ ਬੋਲਣ ਵਾਲਿਆਂ ਨੂੰ ਜਾਰੀ ਹੋਣਗੇ ‘ਕਾਰਨ ਦੱਸੋ’ ਨੋਟਿਸ

ਅਨੁਸ਼ਾਸਨਹੀਣਤਾ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ: ਭੂੰਦੜ ਪਾਰਟੀ ਦੀ ਸੰਸਦੀ ਕਮੇਟੀ ਦੀ ਬੈਠਕ ਵਿਚ ਰਣੀਕੇ, ਸੇਖੋਂ, ਗਰੇਵਾਲ, ਗਾਬੜੀਆ ਤੇ ਚੀਮਾ ਹੋਏ ਸ਼ਾਮਲ; ਐੱਸਜੀਪੀਸੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਫੈਸਲਿਆਂ ਖਿਲਾਫ਼ ਬੋਲਣ ਵਾਲਿਆਂ ਨੂੰ ਜਾਰੀ ਹੋਣਗੇ ‘ਕਾਰਨ ਦੱਸੋ’ ਨੋਟਿਸ

SHARE ARTICLE

294 Views

ਚੰਡੀਗੜ੍ਹ, 10 ਮਾਰਚ

ਅਕਾਲ ਤਖ਼ਤ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰਾਂ ਨੂੰ ਫਾਰਗ ਕਰਨ ਤੇੇ ਉਨ੍ਹਾਂ ਦੀ ਥਾਂ ਨਵੇਂ ਜਥੇਦਾਰ ਲਾਉਣ ਮਗਰੋਂ ਸ਼੍ਰੋਮਣੀ ਅਕਾਲ ਦਲ ਨੂੰ ਦਰਪੇਸ਼ ਪੰਥਕ ਸੰਕਟ ਲਗਾਤਾਰ ਡੂੰਘਾ ਹੁੰਦਾ ਜਾ ਰਿਹਾ ਹੈ। ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਅਨੁਸ਼ਾਸਨਹੀਣਤਾ ਨੂੰ ‘ਕਿਸੇ ਵੀ ਕੀਮਤ ’ਤੇ ਸਵੀਕਾਰ ਨਹੀਂ ਕੀਤਾ ਜਾਵੇਗਾ।’

ਭੂੰਦੜ ਨੇ ਇਹ ਬਿਆਨ ਅਜਿਹੇ ਮੌਕੇ ਦਿੱਤਾ ਹੈ ਜਦੋਂ ਪਾਰਟੀ ਦੇ ਕਈ ਸੀਨੀਅਰ ਆਗੂਆਂ ਤੇ ਸਾਬਕਾ ਮੰਤਰੀਆਂ ਜਿਨ੍ਹਾਂ ਵਿਚ ਸੁਖਬੀਰ ਸਿੰਘ ਬਾਦਲ ਦੇ ਨੇੜਲੇ ਰਿਸ਼ਤੇਦਾਰ ਬਿਕਰਮ ਸਿੰਘ ਮਜੀਠੀਆ ਵੀ ਸ਼ਾਮਲ ਹਨ, ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਦੇ ਦੋ ਜਥੇਦਾਰਾਂ ਨੂੰ ਅਹੁਦੇ ਤੋਂ ਫ਼ਾਰਗ ਕੀਤੇ ਜਾਣ ਦੇ 7 ਮਾਰਚ ਦੇ ਫੈਸਲੇ ਦੀ ਨਿਖੇਧੀ ਕੀਤੀ ਹੈ।

ਭੂੰਦੜ ਨੇ ਭਾਵੇਂ ਸਿੱਧੇ ਤੌਰ ’ਤੇ ਕਿਸੇ ਆਗੂ ਦਾ ਨਾਮ ਨਹੀਂ ਲਿਆ, ਪਰ ਉਨ੍ਹਾਂ ਪਾਰਟੀ ਦੇ ਸੰਸਦੀ ਬੋਰਡ ਦੀ ਬੈਠਕ ਵਿਚ ਸ਼ਮੂਲੀਅਤ ਮਗਰੋਂ ਕਿਹਾ, ‘‘ਕੋਈ ਵੀ ਪਾਰਟੀ ਤੋਂ ਉੱਤੇ ਨਹੀਂ ਹੈ। ਹਰੇਕ ਨੂੰ ਪਾਰਟੀ ਦੇ ਮੰਚ ਤੋਂ ਆਪਣੀ ਗੱਲ ਰੱਖਣ ਦੀ ਖੁੱਲ੍ਹ ਹੈ, ਪਰ ਕਿਸੇ ਨੂੰ ਵੀ ਪਾਰਟੀ ਦਾ ਅਨੁਸ਼ਾਸਨ ਤੋੜਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ। ਪਾਰਟੀ ਵਿਰੋਧੀ ਅਜਿਹੇ ਸਾਰੇ ਬਿਆਨ ਤੇ ਵੀਡੀਓਜ਼ ਪਾਰਟੀ ਦੀ ਅਨੁਸ਼ਾਸਨੀ ਕਮੇਟੀ ਨੂੰ ਰੈਫ਼ਰ ਕੀਤੇ ਜਾਣਗੇ। ਐੱਸਜੀਪੀਸੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਫੈਸਲਿਆਂ ਖਿਲਾਫ਼ ਬੋਲਣ ਵਾਲਿਆਂ ਨੂੰ ‘ਕਾਰਨ ਦੱਸੋ’ ਨੋਟਿਸ ਜਾਰੀ ਕੀਤੇ ਜਾਣਗੇੇ। ਉਨ੍ਹਾਂ ਦੇ ਜਵਾਬ ਮਿਲਣ ਮਗਰੋਂ ਗੁਣ ਦੋਸ਼ਾਂ ਦੇ ਅਧਾਰ ’ਤੇ ਕਾਰਵਾਈ ਕੀਤੀ ਜਾਵੇਗੀ।’’ ਬੈਠਕ ਵਿਚ ਗੁਲਜ਼ਾਰ ਸਿੰਘ ਰਣੀਕੇ, ਜਨਮੇਜਾ ਸਿੰਘ ਸੇਖੋਂ, ਮਹੇਸ਼ ਇੰਦਰ ਸਿੰਘ ਗਰੇਵਾਲ, ਹੀਰਾ ਸਿੰਘ ਗਾਬੜੀਆ ਤੇ ਦਲਜੀਤ ਸਿੰਘ ਚੀਮਾ ਸ਼ਾਮਲ ਸਨ।

ਇਸ ਤੋਂ ਪਹਿਲਾਂ ਭੂੰਦੜ ਨੇ ਲੰਘੇ ਦਿਨੀਂ ਕਿਹਾ ਸੀ ਕਿ ਮਜੀਠੀਆ ਦਾ ਬਿਆਨ ਬਾਦਲ ਪਰਿਵਾਰ ਖਾਸ ਕਰਕੇ ਸੁਖਬੀਰ ਦੀ ਪਿੱਠ ਵਿਚ ਛੁਰਾ ਮਾਰਨ ਵਾਂਗ ਹੈ, ਜਿਨ੍ਹਾਂ ਬੁਰੇ ਸਮੇਂ (ਮਜੀਠੀਆ ਖਿਲਾਫ਼ ਦਰਜ ਡਰੱਗ ਕੇਸ) ਵਿਚ ਮਜੀਠੀਆ ਦਾ ਸਾਥ ਦਿੱਤਾ। ਉਧਰ ਸੁਖਬੀਰ ਨੇ ਅਜੇ ਤੱਕ ਮਜੀਠੀਆ ਦੇ ਬਿਆਨ ਨੂੰ ਲੈ ਕੇ ਕੋਈ ਪ੍ਰਤੀਕਰਮ ਨਹੀਂ ਦਿੱਤਾ। ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਵੱਲੋਂ ਦੋਵਾਂ ਜਥੇਦਾਰਾਂ ਨੂੰ ਫਾਰਗ ਕੀਤੇ ਜਾਣ ਨੂੰ ਲੈ ਕੇ ਸੁਖਬੀਰ ਖੇਮੇ ਵਿਚ ਬਗਾਵਤ ਤੇਜ਼ ਹੋ ਰਹੀ ਸੀ। ਕਈ ਸੀਨੀਅਰ ਆਗੂਆਂ ਅਤੇ ਸਾਬਕਾ ਮੰਤਰੀਆਂ ਨੇ ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਦੇ ਫੈਸਲੇ ਦੀ ਨਿੰਦਾ ਕੀਤੀ। ਪੰਜਾਬ ਅਤੇ ਹਰਿਆਣਾ ਵਿੱਚ ਪਾਰਟੀ ਦੀਆਂ ਜ਼ਿਲ੍ਹਾ ਇਕਾਈਆਂ ਦੇ ਕੁਝ ਆਗੂਆਂ ਨੇ ਵਿਰੋਧ ਵਿੱਚ ਅਸਤੀਫ਼ੇ ਵੀ ਦਿੱਤੇ।

ਸਿਆਸੀ ਸਮੀਖਿਅਕਾਂ ਦਾ ਮੰਨਣਾ ਹੈ ਕਿ ਪਾਰਟੀ ਵਿੱਚ ਹੋਂਦ ਦੇ ਸੰਕਟ ਦਰਮਿਆਨ ਸੁਖਬੀਰ ਨੂੰ ਸ਼੍ਰੋਮਣੀ ਕਮੇਟੀ ਉੱਤੇ ਕੰਟਰੋਲ ਬਣਾਈ ਰੱਖਣ ਦੀ ਵੱਡੀ ਚੁਣੌਤੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹਰਜਿੰਦਰ ਸਿੰਘ ਧਾਮੀ ਦੇ ਅਸਤੀਫ਼ੇ ਮਗਰੋਂ ਸ਼੍ਰੋਮਣੀ ਕਮੇਟੀ ਬਿਨਾਂ ਪ੍ਰਧਾਨ ਦੇ ਚੱਲ ਰਹੀ ਹੈ। ਭੂੰਦੜ ਦੀ ਚੇਤਾਵਨੀ ਦੇ ਬਾਵਜੂਦ, ਫਤਿਹਗੜ੍ਹ ਸਾਹਿਬ ਅਤੇ ਖਰੜ ਸਮੇਤ ਪਾਰਟੀ ਦੀਆਂ ਜ਼ਿਲ੍ਹਾ ਇਕਾਈਆਂ ਦੇ ਆਗੂਆਂ ਨੇ ਅੱਜ ਦੋਵਾਂ ਜਥੇਦਾਰਾਂ ਨੂੰ ਹਟਾਉਣ ਵਿਰੁੱਧ ਬਗਾਵਤ ਕਰ ਦਿੱਤੀ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਪੰਜਾਬ ਸਰਕਾਰ ਵੱਲੋਂ ਬੇਅਦਬੀਆਂ ਸਬੰਧੀ ਐਕਟ ਦੀ ਸ਼ਬਦਾਵਲੀ ਸਿੱਧੇ ਤੌਰ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੀ- ਗਿਆਨੀ ਅਮਰਜੀਤ ਸਿੰਘ 👉 ਐਕਟ ਗੁਰੂ ਗ੍ਰੰਥ ਅਤੇ ਗੁਰੂ ਪੰਥ ਨੂੰ ਚੁਣੌਤੀ ਦੇਣ ਵਾਲੀ ਸਿਆਸੀ ਸਾਜ਼ਿਸ਼-ਐਡਵੋਕੇਟ ਧਾਮੀ