Home » ਮਾਝਾ » ਵੱਖ ਵੱਖ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਵੱਲੋਂ ਅਕਾਲ ਤਖ਼ਤ ਵਿਖੇ ਅਰਦਾਸ ਅਕਾਲ ਤਖ਼ਤ ਦਾ ਪ੍ਰਬੰਧ ਸਿੱਖ ਸੰਗਤ ਦੇ ਹੱਥ ਵਿੱਚ ਦੇਣ ਦੀ ਜੋਦੜੀ ਕੀਤੀ

ਵੱਖ ਵੱਖ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਵੱਲੋਂ ਅਕਾਲ ਤਖ਼ਤ ਵਿਖੇ ਅਰਦਾਸ ਅਕਾਲ ਤਖ਼ਤ ਦਾ ਪ੍ਰਬੰਧ ਸਿੱਖ ਸੰਗਤ ਦੇ ਹੱਥ ਵਿੱਚ ਦੇਣ ਦੀ ਜੋਦੜੀ ਕੀਤੀ

SHARE ARTICLE

237 Views

ਅੰਮ੍ਰਿਤਸਰ, 10 ਮਾਰਚ

ਵੱਖ ਵੱਖ ਸਿੱਖ ਜਥੇਬੰਦੀਆਂ ਦੇ ਸੰਗਠਨ ਪੰਥਕ ਤਾਲਮੇਲ ਸੰਗਠਨ ਦੇ ਕਨਵੀਨਰ ਤੇ ਸਾਬਕਾ ਜਥੇਦਾਰ ਗਿਆਨੀ ਕੇਵਲ ਸਿੰਘ ਦੀ ਅਗਵਾਈ ਹੇਠ ਅੱਜ ਇੱਥੇ ਸ੍ਰੀ ਅਕਾਲ ਤਖ਼ਤ ਵਿਖੇ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਅਰਦਾਸ ਕੀਤੀ ਹੈ। ਨੁਮਾਇੰਦਿਆਂ ਨੇ ਸ੍ਰੀ ਅਕਾਲ ਤਖਤ ਦੀ ਪ੍ਰਭੂਸਤਾ ਸੰਪੰਨ ਸੱਤਾ ਸਿੱਖ ਸੰਗਤ ਦੇ ਹੱਥਾਂ ਵਿੱਚ ਦੇਣ ਅਤੇ ਤਖਤਾਂ ਦੇ ਜਥੇਦਾਰਾਂ ਦੀ ਨਿਯੁਕਤੀ, ਸੇਵਾ ਮੁਕਤੀ ਅਤੇ ਕਾਰਜ ਖੇਤਰ ਲਈ ਵਿਧੀ ਵਿਧਾਨ ਬਣਾਉਣ ਲਈ ਅਰਦਾਸ ਕੀਤੀ ਹੈ।

ਮੀਡੀਆ ਨਾਲ ਗੱਲ ਕਰਦਿਆਂ ਸਾਬਕਾ ਜਥੇਦਾਰ ਗਿਆਨੀ ਕੇਵਲ ਸਿੰਘ ਅਤੇ ਕੋ-ਕਨਵੀਨਰ ਜਸਵਿੰਦਰ ਸਿੰਘ ਐਡਵੋਕੇਟ ਨੇ ਕਿਹਾ ਕਿ ਅੱਜ ਇਨ੍ਹਾਂ ਦੋਵਾਂ ਮੁੱਦਿਆਂ ਨੂੰ ਲੈ ਕੇ ਗੁਰੂ ਚਰਨਾਂ ਵਿੱਚ ਅਰਦਾਸ ਕੀਤੀ ਹੈ। ਉਨ੍ਹਾਂ ਕਿਹਾ ਕਿ ਅਰਦਾਸ ਵਿੱਚ ਸ੍ਰੀ ਅਕਾਲ ਤਖਤ ਦੀ ਪ੍ਰਭੂ ਸੱਤਾ ਸੰਪੰਨ ਸੱਤਾ ਵਾਸਤੇ ਇਸ ਦਾ ਪ੍ਰਬੰਧ ਸਿੱਖ ਸੰਗਤ ਦੇ ਹੱਥ ਵਿੱਚ ਦੇਣ ਦੀ ਜੋਦੜੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖਤ ਦਾ ਪ੍ਰਬੰਧ ਸਿੱਖ ਸੰਗਤ ਕੋਲ ਨਾ ਹੋਣ ਕਰਕੇ ਅਤੇ ਜਥੇਦਾਰਾਂ ਦੇ ਨਿਯੁਕਤੀ, ਸੇਵਾ ਮੁਕਤੀ ਆਦਿ ਬਾਰੇ ਕੋਈ ਵਿਧੀ ਵਿਧਾਨ ਨਾ ਹੋਣ ਕਾਰਨ ਹੀ ਅੱਜ ਮੌਜੂਦਾ ਹਾਲਾਤ ਪੈਦਾ ਹੋਏ ਹਨ। ਇਸ ਕਾਰਨ ਸਿੱਖ ਸੰਗਤ ਵਿੱਚ ਭਾਰੀ ਰੋਸ ਹੈ।

ਨਵੇਂ ਥਾਪੇ ਗਏ ਜਥੇਦਾਰ ਕੁਲਦੀਪ ਸਿੰਘ ਗੜਗੱਜ ਦੀ ਅੱਜ ਸਵੇਰੇ ਕੀਤੀ ਗਈ ਸੇਵਾ ਸੰਭਾਲ ਅਤੇ ਜਥੇਦਾਰਾਂ ਦੀਆਂ ਸੇਵਾਵਾਂ ਖਤਮ ਕਰਨ ਸਬੰਧੀ ਉਨ੍ਹਾਂ ਕਿਹਾ ਕਿ ਇਹ ਸਭ ਕੁਝ ਵਿਧੀ ਵਿਧਾਨ ਨਾ ਹੋਣ ਕਾਰਨ ਹੀ ਵਾਪਰਿਆ ਹੈ। ਉਨ੍ਹਾਂ ਕਿਹਾ ਕਿ ਜਥੇਦਾਰਾਂ ਦੀ ਸੇਵਾ ਮੁਕਤੀ ਅਤੇ ਨਿਯੁਕਤੀ ਕਿਸੇ ਵਿਧੀ ਵਿਧਾਨ ਤਹਿਤ ਨਾ ਕੀਤੇ ਜਾਣ ਕਾਰਨ ਹੀ ਸੰਗਤ ਵਿੱਚ ਰੋਸ ਹੈ ਅਤੇ ਇਸੇ ਦਾ ਸਿੱਟਾ ਹੈ ਕਿ ਅੱਜ ਸਵੇਰੇ ਸ਼੍ਰੋਮਣੀ ਕਮੇਟੀ ਨੇ ਜਥੇਦਾਰ ਕੁਲਦੀਪ ਸਿੰਘ ਦਾ ਸੇਵਾ ਸੰਭਾਲ ਸਮਾਗਮ ਮੂੰਹ ਹਨੇਰੇ ਵਿਚ ਬਿਨਾਂ ਸੰਗਤਾਂ ਅਤੇ ਬਿਨਾਂ ਸਿੱਖ ਜਥੇਬੰਦੀਆਂ ਤੋਂ ਹੀ ਕਰ ਦਿੱਤਾ ਹੈ।

ਜਸਵਿੰਦਰ ਸਿੰਘ ਐਡਵੋਕੇਟ ਨੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਜਬਰੀ ਸੇਵਾ ਮੁਕਤੀ ਸਬੰਧੀ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਉਨ੍ਹਾਂ ’ਤੇ ਦੋਸ਼ ਲਾਇਆ ਗਿਆ ਹੈ ਕਿ ਉਹ ਸਿੱਖ ਕੌਮ ਨੂੰ ਇਕਜੁੱਟ ਕਰਨ ਵਿੱਚ ਅਸਫਲ ਰਹੇ ਹਨ। ਉਨ੍ਹਾਂ ਕਿਹਾ ਕਿ ਜੇ ਉਹ ਅਯੋਗ ਹਨ ਤਾਂ ਫਿਰ ਉਨ੍ਹਾਂ ਨੂੰ ਸ੍ਰੀ ਹਰਿਮੰਦਰ ਸਾਹਿਬ ਦੇ ਹੈਡ ਗ੍ਰੰਥੀ ਦੇ ਅਹੁਦੇ ’ਤੇ ਕਿਉਂ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਅਜਿਹਾ ਇਸ ਕਰਕੇ ਹੋਇਆ ਹੈ ਕਿਉਂਕਿ ਉਹ ਇੱਕ ਸਿਆਸੀ ਜਥੇਬੰਦੀ ਨੂੰ ਲਾਭ ਦੇਣ ਲਈ ਉਨ੍ਹਾਂ ਦੀ ਇੱਛਾ ਮੁਤਾਬਕ ਕੰਮ ਨਹੀਂ ਕਰ ਸਕੇ। ਇਸ ਲਈ ਉਹ ਸ੍ਰੀ ਅਕਾਲ ਤਖਤ ਦੇ ਜਥੇਦਾਰ ਵਜੋਂ ਅਯੋਗ ਹਨ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਪੰਜਾਬ ਸਰਕਾਰ ਵੱਲੋਂ ਬੇਅਦਬੀਆਂ ਸਬੰਧੀ ਐਕਟ ਦੀ ਸ਼ਬਦਾਵਲੀ ਸਿੱਧੇ ਤੌਰ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੀ- ਗਿਆਨੀ ਅਮਰਜੀਤ ਸਿੰਘ 👉 ਐਕਟ ਗੁਰੂ ਗ੍ਰੰਥ ਅਤੇ ਗੁਰੂ ਪੰਥ ਨੂੰ ਚੁਣੌਤੀ ਦੇਣ ਵਾਲੀ ਸਿਆਸੀ ਸਾਜ਼ਿਸ਼-ਐਡਵੋਕੇਟ ਧਾਮੀ