ਅੰਮ੍ਰਿਤਸਰ, 10 ਮਾਰਚ
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵ-ਨਿਯੁਕਤ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਵਜੋਂ ਸੇਵਾ ਸੰਭਾਲ ਲਈ ਹੈ। ਇਸ ਦੌਰਾਨ ਜਥੇਦਾਰ ਗਿਆਨੀ ਕੁਲਦੀਪ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ, ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਅਤੇ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਹੋਰ ਗੁਰ ਅਸਥਾਨਾਂ ਵਿਖੇ ਨਤਮਸਤਕ ਹੋਏ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਨੇ ਕੜਾਹ ਪ੍ਰਸ਼ਾਦ ਦੀ ਦੇਗ ਕਰਵਾਈ ਤੇ ਨਤਮਸਤਕ ਹੋਣ ਮਗਰੋਂ ਗੁਰਬਾਣੀ ਕੀਰਤਨ ਕਰਵਣ ਕੀਤਾ। ਇੱਥੇ ਉਨ੍ਹਾਂ ਨੂੰ ਸਿਰਪਾਓ ਤੇ ਪਤਾਸ਼ਿਆਂ ਦਾ ਪ੍ਰਸ਼ਾਦ ਦਿੱਤਾ ਗਿਆ। ਇਸ ਉਪਰੰਤ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਗਏ ਜਿੱਥੇ ਪੰਜ ਪਿਆਰੇ ਸਾਹਿਬਾਨ ਵੱਲੋਂ ਅਰਦਾਸ ਉਪਰੰਤ ਉਨ੍ਹਾਂ ਨੂੰ ਦਸਤਾਰ, ਸਿਰੋਪਾਓ ਅਤੇ ਫੁੱਲਾਂ ਦਾ ਸਿਹਰਾ ਦਿੱਤਾ ਗਿਆ। ਇਸ ਉਪਰੰਤ ਜਥੇਦਾਰ ਗਿਆਨੀ ਕੁਲਦੀਪ ਸਿੰਘ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਪੁੱਜੇ ਜਿੱਥੇ ਉਨ੍ਹਾਂ ਨੇ ਬਰਤਨ ਧੋਣ ਦੀ ਸੇਵਾ ਕੀਤੀ। ਇਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ, ਗੁਰਤਿੰਦਰਪਾਲ ਸਿੰਘ, ਰਜਿੰਦਰ ਸਿੰਘ, ਗੁਰਵਿੰਦਰ ਸਿੰਘ ਤੇ ਜਸਪਾਲ ਸਿੰਘ ਹਾਜ਼ਰ ਸਨ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।









