Home » ਪੰਜਾਬ » Bikram Singh Majithia ਨੂੰ ਸਿੱਟ ਨੇ ਮੁੜ ਪੁੱਛਗਿੱਛ ਲਈ ਸੱਦਿਆ ਸੁਪਰੀਮ ਕੋਰਟ ਦੇ ਹੁਕਮਾਂ ਦਾ ਦਿੱਤਾ ਹਵਾਲਾ; 17 ਨੂੰ ਕੀਤੀ ਜਾਵੇਗੀ ਪੁੱਛ ਪੜਤਾਲ

Bikram Singh Majithia ਨੂੰ ਸਿੱਟ ਨੇ ਮੁੜ ਪੁੱਛਗਿੱਛ ਲਈ ਸੱਦਿਆ ਸੁਪਰੀਮ ਕੋਰਟ ਦੇ ਹੁਕਮਾਂ ਦਾ ਦਿੱਤਾ ਹਵਾਲਾ; 17 ਨੂੰ ਕੀਤੀ ਜਾਵੇਗੀ ਪੁੱਛ ਪੜਤਾਲ

SHARE ARTICLE

229 Views

ਪਟਿਆਲਾ, 10 ਮਾਰਚ .. ਦਸੰਬਰ, 2021 ਵਿੱਚ ਥਾਣਾ ਪੰਜਾਬ ਸਟੇਟ ਕਰਾਈਮ ’ਚ ਦਰਜ ਹੋਏ ਨਸ਼ਾ ਤਸਕਰੀ ਦੇ ਇੱਕ ਕੇਸ ਦੀ ਜਾਰੀ ਜਾਂਚ ਤਹਿਤ ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਅਗਵਾਈ ਹੇਠਲੀ ਵਿਸ਼ੇਸ਼ ਜਾਂਚ ਟੀਮ (ਸਿੱਟ) ਵੱਲੋਂ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ 17 ਮਾਰਚ ਨੂੰ ਮੁੜ ਤੋਂ ਪੁੱਛ ਪੜਤਾਲ ਲਈ ਸੱਦਿਆ ਗਿਆ ਹੈ। ਇਸ ਸਬੰਧੀ ਸਿੱੱਟ ਵੱਲੋਂ ਬਿਕਰਮ ਸਿੰਘ ਮਜੀਠੀਆ ਨੂੰ ਸੀਆਰਪੀਸੀ ਦੀ ਧਾਰਾ 160 ਤਹਿਤ ਅੱਜ ਜਾਰੀ ਕੀਤੇ ਗਏ ਨੋਟਿਸ ’ਚ ਕਿਹਾ ਗਿਆ ਕਿ ਸੁਪਰੀਮ ਕੋਰਟ ’ਚ ਦਾਇਰ ਕੀਤੀ ਗਈ ਸਪੈਸ਼ਲ ਡੀਵ ਪਟੀਸ਼ਨ ਨੰਬਰ 3650/2023 ਦੀ 4 ਮਾਰਚ, 2025 ਨੂੰ ਹੋਈ ਸੁਣਵਾਈ ਦੌਰਾਨ ਦੋਹਰੇ ਬੈਂਚ ਵੱਲੋਂ ਉਨ੍ਹਾਂ ਨੂੰ 17 ਮਾਰਚ ਨੂੰ ਸਿੱਟ ਦੇ ਕੋਲ ਪੇਸ਼ ਹੋਣ ਦੇ ਹੁਕਮ ਕੀਤੇ ਗਏ ਹਨ। ਇਸ ਲਈ ਇਨ੍ਹਾਂ ਹੁਕਮਾਂ ਦੀ ਪਾਲਣਾ ਕਰਦਿਆਂ ਪੁਲੀਸ ਲਾਈਨ ਪਟਿਆਲਾ ਸਥਿਤ ਸਿੱਟ ਦੇ ਮੁੱਖ ਦਫ਼ਤਰ ਵਿੱਚ 17 ਮਾਰਚ ਨੂੰ 11 ਵਜੇ ਪੇਸ਼ ਹੋਇਆ ਜਾਵੇ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News