Home » ਮਾਝਾ » ਜ਼ਿਲ੍ਹਾ ਤਰਨ ਤਾਰਨ ਦੀ ਪੁਲਿਸ ਥਾਣਾ ਹਰੀਕੇ ਵੱਲੋਂ ਅੰਨੇ ਕਤਲ ਕੇਸ ਨੂੰ 10 ਘੰਟਿਆਂ ਵਿੱਚ ਟਰੇਸ ਕਰਕੇ ਮੁੱਖ ਵਿਅਕਤੀ ਨੂੰ ਗ੍ਰਿਫਤਾਰ ਕੀਤਾ

ਜ਼ਿਲ੍ਹਾ ਤਰਨ ਤਾਰਨ ਦੀ ਪੁਲਿਸ ਥਾਣਾ ਹਰੀਕੇ ਵੱਲੋਂ ਅੰਨੇ ਕਤਲ ਕੇਸ ਨੂੰ 10 ਘੰਟਿਆਂ ਵਿੱਚ ਟਰੇਸ ਕਰਕੇ ਮੁੱਖ ਵਿਅਕਤੀ ਨੂੰ ਗ੍ਰਿਫਤਾਰ ਕੀਤਾ 

SHARE ARTICLE

211 Views

ਜ਼ਿਲ੍ਹਾ ਤਰਨ ਤਾਰਨ ਦੀ ਪੁਲਿਸ ਥਾਣਾ ਹਰੀਕੇ ਵੱਲੋਂ ਅੰਨੇ ਕਤਲ ਕੇਸ ਨੂੰ 10 ਘੰਟਿਆਂ ਵਿੱਚ ਟਰੇਸ ਕਰਕੇ ਮੁੱਖ ਵਿਅਕਤੀ ਨੂੰ ਗ੍ਰਿਫਤਾਰ ਕੀਤਾ

ਮਾਨਯੋਗ ਸ੍ਰੀ ਅੰਭਿਮੰਨਿਊ ਰਾਣਾ ਐਸ.ਐਸ.ਪੀ ਤਰਨ ਤਾਰਨ ਜੀ ਵੱਲੋਂ ਮਾੜੇ ਅਨਸਰਾਂ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਜ਼ਿਲ੍ਹਾ ਤਰਨ ਤਾਰਨ ਦੀ ਪੁਲਿਸ ਥਾਣਾ ਹਰੀਕੇ ਵੱਲੋਂ ਅੰਨੇ ਕਤਲ ਕੇਸ ਨੂੰ 10 ਘੰਟਿਆਂ ਵਿੱਚ ਟਰੇਸ ਕਰਕੇ ਮੁੱਖ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਇਸ ਸਬੰਧੀ ਪ੍ਰੈਸ ਕਾਨਫਰੰਸ ਦੌਰਾਨ ਐਸ ਪੀ ਸ੍ਰੀਮਤੀ ਪਰਵਿੰਦਰ ਕੌਰ ਨੇ ਦੱਸਿਆ ਕਿ ਸਾਡੀ ਪੁਲਿਸ ਟੀਮ ਸ੍ਰੀ ਅਜੇਰਾਜ ਸਿੰਘ ਐਸ.ਪੀ(ਡੀ) ਤਰਨ ਤਾਰਨ ਅਤੇ ਸ੍ਰੀ ਕੰਵਲਪ੍ਰੀਤ ਸਿੰਘ ਉਪ ਕਪਤਾਨ ਪੁਲਿਸ ਸਬ ਡਵੀਜਨ ਪੱਟੀ ਜੀ ਦੀ ਨਿਗਰਾਨੀ ਹੇਂਠ ਸਬ-ਇੰਸਪੈਕਟਰ ਰਣਜੀਤ ਸਿੰਘ ਮੁੱਖ ਥਾਣਾ ਅਫਸਰ ਹਰੀਕੇ ਅਤੇ ਉਹਨਾਂ ਦੀ ਟੀਮ ਨੇ ਮਿਤੀ 09-03-2025 ਨੂੰ ਵਰਿੰਦਰ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀ ਪਿੰਡ ਬੁਰਜ ਦੇਵਾ ਸਿੰਘ ਦੇ ਹੋਏ ਅੰਨੇ ਕਤਲ ਕੇਸ ਨੂੰ ਹੱਲ ਕਰਦਿਆਂ ਮੁੱਖ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਕੁਲਵੰਤ ਸਿੰਘ ਪੁੱਤਰ ਪਿਆਰਾ ਸਿੰਘ ਵਾਸੀ ਪਿੰਡ ਬੁਰਜ ਦੇਵਾ ਸਿੰਘ ਥਾਣਾ ਹਰੀਕੇ ਹਾਜ਼ਰ ਆਕੇ ਆਪਣਾ ਬਿਆਨ ਦਰਜ਼ ਕਰਵਾਇਆ ਕਿ ਉਸਦਾ ਲੜਕਾ ਵਰਿੰਦਰ ਸਿੰਘ ਪ੍ਰਾਈਵੇਟ ਕੰਪਨੀ ਜਾਮਨਗਰ ਵਿੱਚ ਕੰਮ ਕਰਦਾ ਹੈ। ਦੋ ਘਰੋਂ ਆਪਣੇ ਦੋਸਤਾਂ ਨਾਲ ਗਿਆ ਤੇ ਘਰ ਵਾਪਸ ਨਹੀਂ ਆਇਆ ਜਿਸ ਦੀ ਬੂਹ ਹਵੇਲੀਆ ਕੋਲ ਸੂਏ ਦੀ ਪੱਟੜੀ ਕਿਸੇ ਅਣਪਛਾਤੇ ਵਿਅਕਤੀ ਨੇ ਤੇਜ਼ਧਾਰ ਹਥਿਆਰਾ ਨਾਲ ਕਤਲ ਕੀਤਾ ਹੈ ਜਿਸ ਦੀ ਸਾਨੂੰ ਲਾਸ਼ ਮਿਲੀ। ਜਿਸਤੇ ਥਾਣਾ ਹਰੀਕੇ ਦੀ ਪੁਲਿਸ ਨੇ ਮੁੱਕਦਮਾ ਦਰਜ ਕਰ ਕੇ ਦੋਸ਼ੀਆਂ ਦੀ ਭਾਲ ਕਰਨੀ ਸ਼ੁਰੂ ਕਰ ਦਿੱਤੀ ਸੀ।

ਜਿਸਤੇ ਤਰਨ ਤਾਰਨ ਪੁਲਿਸ ਨੂੰ ਹੋਊਮਨ ਇੰਨਟੈਲੀਜੈਂਸ ਅਤੇ ਤਕਨੀਕੀ ਇੰਨਟੈਲੀਜੈਂਸ ਰਾਹੀਂ ਇਹ ਪਤਾ ਲੱਗਾ ਕਿ ਮ੍ਰਿਤਕ ਵਰਿੰਦਰ ਸਿੰਘ ਦਾ ਕਤਲ ਉਸਦੇ ਦੋਸਤ ਸੰਦੀਪ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਬੂਹ ਹਵੇਲੀਆਂ ਨੇ ਕੀਤਾ ਹੈ। ਜਿਸਤੇ ਥਾਣਾ ਹਰੀਕੇ ਪੁਲਿਸ ਨੇ ਤਕਨੀਕੀ ਇੰਨਟੈਲੀਜੈਂਸ ਰਾਹੀਂ ਨਾਕਾਬੰਦੀ ਦੌਰਾਨ 10 ਘੰਟਿਆ ਦੇ ਅੰਦਰ-ਅੰਦਰਉਸ ਨੂੰ ਕਾਬੂ ਕਰਕੇ ਪੁੱਛ-ਗਿੱਛ ਅਮਲ ਵਿੱਚ ਲਿਆਂਦੀ ਗਈ। ਜੋ ਦੌਰਾਨੇ ਪੁੱਛ-ਗਿੱਛ ਇਹ ਗੱਲ ਸਾਹਮਣੇ ਆਈ ਕਿ ਵਰਿੰਦਰ ਸਿੰਘ ਅਤੇ ਸੰਦੀਪ ਸਿੰਘ ਸ਼ਰਾਬ ਦੇ ਨਸ਼ੇ ਵਿੱਚ ਆਪਸ ਵਿੱਚ ਬਹਿਸ ਗਏ ਅਤੇ ਸੰਦੀਪ ਸਿੰਘ ਨੇ ਰਸਤੇ ਵਿੱਚ ਬਹਿਸ ਬਾਜੀ ਦੌਰਾਨ ਵਰਿੰਦਰ ਸਿੰਘ ਦਾ ਕਿਰਚ ਮਾਰ ਕੇ ਕਤਲ ਕਰ ਦਿੱਤਾ ਅਤੇ ਲਾਸ਼ ਨੂੰ ਰਸਤੇ ਵਿੱਚ ਸੁੱਟ ਕੇ ਮ੍ਰਿਤਕ ਦਾ ਫੋਨ ਆਪਣੇ ਨਾਲ ਲੈ ਕੇ ਮੌਕੇ ਤੋਂ ਫਰਾਰ ਹੋ ਗਿਆ ਸੀ। ਜਿਸਤੇ ਤਰਨ ਤਾਰਨ ਪੁਲਿਸ ਨੇ ਬੜੀ ਮੁਸਤੈਦੀ ਨਾਲ ਇਸ ਅੰਨੇ ਕਤਲ ਕੇਸ ਨੂੰ 10 ਘੰਟਿਆਂ ਦੇ ਅੰਦਰ ਅੰਦਰ ਟਰੇਸ ਕਰਕੇ ਮੁੱਖ ਦੋਸ਼ੀ ਨੂੰ ਵਾਰਦਾਦ ਸਮੇਂ ਵਰਤੀ ਗਈ ਕਿਰਚ ਅਤੇ ਮ੍ਰਿਤਕ ਦੇ ਮੋਬਾਈਲ ਫੋਨ ਸਮੇਤ ਗ੍ਰਿਫਤਾਰ ਕਰ ਲਿਆ ਹੈ। ਮੁੱਕਦਮਾ ਨੰਬਰ:-16 ਮਿਤੀ 10.03.2025 ਜੁਰਮ 103 ਬੀ.ਐਨ.ਐਸ ਥਾਣਾ ਹਰੀਕੇ ਵਿਖੇ ਮੁੱਕਦਮਾ ਉਕਤ ਵਿੱਚ ਨਾਮਜ਼ਦ ਕਰ ਲਿਆ ਹੈ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸਿੱਖ ਦੇਸ਼ ਦੀ ਸੁਪਰੀਮ ਕੋਰਟ ਅਤੇ ਪਾਰਲੀਮੈਂਟ ’ਚ ਕਕਾਰ ਧਾਰਣ ਕਰਕੇ ਜਾ ਸਕਦਾ ਫਿਰ ਪ੍ਰੀਖਿਆ ਕੇਂਦਰਾਂ ਵਲੋਂ ਬਚਿਆਂ ਨੂੰ ਕਿਸ ਤਾਕਤ ਅਤੇ ਆਦੇਸ਼ ਦੇ ਨਾਲ ਕਕਾਰ ਉਤਾਰਨ ਨੂੰ ਮਜਬੂਰ ਕੀਤਾ ਜਾਂਦਾ ਹੈ: ਪਰਮਜੀਤ ਸਿੰਘ ਵੀਰਜੀ 👉 ਕਕਾਰ ਅੰਮ੍ਰਿਤਧਾਰੀ ਸਿੱਖ ਪ੍ਰਾਣੀ ਲਈ ਧਾਰਮਿਕ ਵਿਸ਼ਵਾਸ ਦਾ ਪ੍ਰਤੀਕ ਅਤੇ ਸਿੱਖ ਦੀ ਰੋਜ਼ਾਨਾ ਜਿੰਦਗੀ ਦਾ ਹਨ ਅਨਖਿੜਵਾਂ ਅੰਗ

ਪੰਜਾਬ ਅੰਦਰ ਮੁੜ 90 ਦੇ ਦਹਾਕੇ ਵਾਂਗ ਜ਼ੁਲਮ, ਮਨੁੱਖੀ ਅਧਿਕਾਰਾਂ ਦਾ ਘਾਣ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਕੀਤਾ ਜਾ ਰਿਹਾ ਵਿਵਹਾਰ ਚਿੰਤਾਜਨਕ: ਪੰਥਕ ਜਥੇਬੰਦੀਆਂ ਜਰਮਨੀ 👉 ਝੂਠੇ ਪੁਲਿਸ ਮੁਕਾਬਲੇ ਵਿਚ ਮਾਰੇ ਗਏ ਰਣਜੀਤ ਸਿੰਘ ਦੇ ਪਰਿਵਾਰ ਨਾਲ ਕੀਤਾ ਹਮਦਰਦੀ ਦਾ ਇਜ਼ਹਾਰ