Home » ਪੰਜਾਬ » ਤਰਨਤਾਰਨ ਜ਼ਿਲ੍ਹੇ ਦੇ ਅਕਾਸਬੀਰ ਸਿੰਘ ਦੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲਾ ਮਹੱਲਾ ਦੇਖਣ ਜਾਂਦਿਆਂ ਸੜਕ ਹਾਦਸੇ ਵਿੱਚ ਮੌਤ

ਤਰਨਤਾਰਨ ਜ਼ਿਲ੍ਹੇ ਦੇ ਅਕਾਸਬੀਰ ਸਿੰਘ ਦੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲਾ ਮਹੱਲਾ ਦੇਖਣ ਜਾਂਦਿਆਂ ਸੜਕ ਹਾਦਸੇ ਵਿੱਚ ਮੌਤ 

SHARE ARTICLE

205 Views

ਤਰਨਤਾਰਨ ਜ਼ਿਲ੍ਹੇ ਦੇ ਅਕਾਸਬੀਰ ਸਿੰਘ ਦੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲਾ ਮਹੱਲਾ ਦੇਖਣ ਜਾਂਦਿਆਂ ਸੜਕ ਹਾਦਸੇ ਵਿੱਚ ਮੌਤ

 

 

ਖਾਲੜਾ 11 ਮਾਰਚ (ਗੁਰਪ੍ਰੀਤ ਸਿੰਘ ਸੈਡੀ) ਜ਼ਿਲ੍ਹਾ ਤਰਨ ਤਾਰਨ ਅਧੀਨ ਆਉਂਦੇ ਸਰਹੱਦੀ ਪਿੰਡ ਵਾਂ ਤਾਰਾ ਸਿੰਘ ਤੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲਾ ਮਹੱਲਾ ਦੇਖਣ ਗਏ 21 ਸਾਲਾ ਨੌਜਵਾਨ ਦੀ ਸੜਕ ਹਾਦਸੇ ਵਿੱਚ ਮੌਤ ਹੋ ਜਾਣ ਦੀ ਦੁਖ਼ਦਾਈ ਖ਼ਬਰ ਸਾਹਮਣੇ ਆਈ ਹੈ।ਮ੍ਰਿਤਕ ਦੀ ਪਛਾਣ ਅਕਾਸ਼ਬੀਰ ਸਿੰਘ ਪੁੱਤਰ ਸੁਖਦੀਪ ਸਿੰਘ ਵਾਸੀ ਪਿੰਡ ਵਾਂ ਤਾਰਾ ਸਿੰਘ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਅਤੇ ਇਸ ਤਰ੍ਹਾਂ ਸੜਕ ਹਾਦਸੇ ਵਿੱਚ ਉਸ ਦੀ ਮੌਤ ਹੋ ਜਾਣ ਨਾਲ ਪਿੱਛੋਂ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।ਉੱਥੇ ਹੀ ਇਸ ਘਟਨਾ ਦੀ ਖ਼ਬਰ ਮਿਲਦਿਆਂ ਹੀ ਪਿੰਡ ਵਿੱਚ ਸੋਗ ਦੀ ਲਹਿਰ ਹੈ। ਇਸ ਸਬੰਧੀ ਮੀਡੀਆ ਨਾਲ ਗੱਲਬਾਤ ਕਰਦਿਆਂ ਮ੍ਰਿਤਕ ਦੀ ਮਾਂ ਰਾਜਵਿੰਦਰ ਕੌਰ ਅਤੇ ਭੈਣ ਗੁਰਪ੍ਰੀਤ ਕੌਰ ਨੇ ਦੱਸਿਆ ਕਿ ਅਕਾਸ਼ਬੀਰ ਸਿੰਘ ਪਿੰਡ ਤੋਂ ਆਪਣੇ ਸਾਥੀਆਂ ਸਮੇਤ ਟਰੈਕਟਰ ਟਰਾਲੀ ’ਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲਾ ਮਹੱਲਾ ਦੇਖਣ ਗਿਆ ਸੀ।

ਪ੍ਰੰਤੂ ਸ੍ਰੀ ਅਨੰਦਪੁਰ ਸਾਹਿਬ ਤੋਂ ਅਕਾਸ਼ਬੀਰ ਸਿੰਘ ਆਪਣੇ ਮਾਮੇ ਦੇ ਲੜਕੇ ਨਾਲ ਮੋਟਰਸਾਈਕਲ ’ਤੇ ਸਵਾਰ ਹੋ ਕੇ ਹਿਮਾਚਲ ਵਾਲੀ ਸਾਈਡ ਨੂੰ ਜਾ ਰਿਹਾ ਸੀ, ਜਿੱਥੇ ਕਾਰ ਨਾਲ ਹੋਈ ਭਿਆਨਕ ਟੱਕਰ ਵਿੱਚ ਮੌਕੇ ’ਤੇ ਹੀ ਉਸ ਦੀ ਮੌਤ ਹੋ ਗਈ ਜਦੋਂ ਕਿ ਉਸ ਦਾ ਦੂਜਾ ਸਾਥੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੈ।ਜਿਸ ਨੂੰ ਇਲਾਜ ਲਈ ਨਜ਼ਦੀਕੀ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ ਹੈ।

ਇਸ ਮੌਕੇ ਪਿੰਡ ਦੇ ਵਸਨੀਕ ਰਣਜੀਤ ਸਿੰਘ ਅਤੇ ਰਿਸ਼ਤੇਦਾਰਾਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਕਾਸ਼ਬੀਰ ਸਿੰਘ ਦੇ ਸਿਰ ’ਤੇ ਹੀ ਘਰ ਦਾ ਗੁਜ਼ਾਰਾ ਚੱਲਦਾ ਸੀ। ਉਹਨਾਂ ਕਿਹਾ ਕਿ ਅਕਾਸ਼ਬੀਰ ਸਿੰਘ ਦੀ ਭੈਣ ਗੁਰਪ੍ਰੀਤ ਕੌਰ ਜਿਸ ਦਾ ਕਿ ਥੋੜ੍ਹਾ ਸਮਾਂ ਪਹਿਲਾਂ ਹੀ ਵਿਆਹ ਹੋਇਆ ਹੈਅਤੇ ਅਕਾਸ਼ਬੀਰ ਸਿੰਘ ਹੀ ਪਰਿਵਾਰ ਦਾ ਇਕਲੌਤਾ ਸਹਾਰਾ ਸੀ। ਜੋ ਸੜਕ ਹਾਦਸੇ ਵਿੱਚ ਦੁਨੀਆਂ ਤੋਂ ਰੁਖ਼ਸਤ ਹੋ ਗਿਆ ਹੈ। ਇਸ ਮੌਕੇ ਉਹਨਾਂ ਪੰਜਾਬ ਸਰਕਾਰ ਪਾਸੋਂ ਗੁਹਾਰ ਲਗਾਈ ਕਿ ਮ੍ਰਿਤਕ ਦੇ ਪਰਿਵਾਰ ਨੂੰ ਮਾਲੀ ਸਹਾਇਤਾ ਦਿੱਤੀ ਜਾਵੇ ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸਿੱਖ ਦੇਸ਼ ਦੀ ਸੁਪਰੀਮ ਕੋਰਟ ਅਤੇ ਪਾਰਲੀਮੈਂਟ ’ਚ ਕਕਾਰ ਧਾਰਣ ਕਰਕੇ ਜਾ ਸਕਦਾ ਫਿਰ ਪ੍ਰੀਖਿਆ ਕੇਂਦਰਾਂ ਵਲੋਂ ਬਚਿਆਂ ਨੂੰ ਕਿਸ ਤਾਕਤ ਅਤੇ ਆਦੇਸ਼ ਦੇ ਨਾਲ ਕਕਾਰ ਉਤਾਰਨ ਨੂੰ ਮਜਬੂਰ ਕੀਤਾ ਜਾਂਦਾ ਹੈ: ਪਰਮਜੀਤ ਸਿੰਘ ਵੀਰਜੀ 👉 ਕਕਾਰ ਅੰਮ੍ਰਿਤਧਾਰੀ ਸਿੱਖ ਪ੍ਰਾਣੀ ਲਈ ਧਾਰਮਿਕ ਵਿਸ਼ਵਾਸ ਦਾ ਪ੍ਰਤੀਕ ਅਤੇ ਸਿੱਖ ਦੀ ਰੋਜ਼ਾਨਾ ਜਿੰਦਗੀ ਦਾ ਹਨ ਅਨਖਿੜਵਾਂ ਅੰਗ

ਪੰਜਾਬ ਅੰਦਰ ਮੁੜ 90 ਦੇ ਦਹਾਕੇ ਵਾਂਗ ਜ਼ੁਲਮ, ਮਨੁੱਖੀ ਅਧਿਕਾਰਾਂ ਦਾ ਘਾਣ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਕੀਤਾ ਜਾ ਰਿਹਾ ਵਿਵਹਾਰ ਚਿੰਤਾਜਨਕ: ਪੰਥਕ ਜਥੇਬੰਦੀਆਂ ਜਰਮਨੀ 👉 ਝੂਠੇ ਪੁਲਿਸ ਮੁਕਾਬਲੇ ਵਿਚ ਮਾਰੇ ਗਏ ਰਣਜੀਤ ਸਿੰਘ ਦੇ ਪਰਿਵਾਰ ਨਾਲ ਕੀਤਾ ਹਮਦਰਦੀ ਦਾ ਇਜ਼ਹਾਰ