ਸੁਲਤਾਨਪੁਰ ਲੋਧੀ 12 ਮਾਰਚ;
ਸ੍ਰੀ
ਅਕਾਲ ਤਖ਼ਤ ਸਾਹਿਬ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਧਰਤੀ ਗੁਰਦੁਆਰਾ ਸ੍ਰੀ ਬੇਰ ਸਾਹਿਬ, ਸੁਲਤਾਨਪੁਰ ਲੋਧੀ ਵਿਖੇ ਨਤਮਸਤਕ ਹੋਏ।
ਇਸ ਮੌਕੇ ਉਨ੍ਹਾਂ ਨੂੰ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਸਨਮਾਨਿਤ ਕਰਦੇ ਹੋਏ ਸਿਰੋਪਾਓ ਭੇਂਟ ਕੀਤਾ ਗਿਆ। ਜਥੇਦਾਰ ਗਿਆਨੀ ਕੁਲਦੀਪ ਸਿੰਘ ਨੇ ਇਥੇ ਸੰਤ ਬਾਬਾ ਜਗਜੀਤ ਸਿੰਘ ਜੀ ਹਰਖੋਵਾਲ ਵਾਲਿਆਂ ਨਾਲ ਵੀ ਮੁਲਾਕਾਤ ਕੀਤੀ। ਸੰਤ ਬਾਬਾ ਜਗਜੀਤ ਸਿੰਘ ਜੀ ਨੇ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਕਰਦੇ ਹੋਏ ਦਸਤਾਰ ਅਤੇ ਸਿਰੋਪਾਓ ਭੇਂਟ ਕੀਤਾ।
ਜਥੇਦਾਰ ਗਿਆਨੀ ਕੁਲਦੀਪ ਸਿੰਘ ਨੇ ਗੁਰੂ ਸਾਹਿਬ ਅੱਗੇ ਅਰਦਾਸ ਕੀਤੀ ਕਿ ਖ਼ਾਲਸਾ ਪੰਥ ਦੇ ਇੱਕ ਸੱਚੇ ਸਿਪਾਹੀ ਵਜੋਂ ਉਹ ਹਮੇਸ਼ਾ ਗੁਰੂ ਦੀ ਰਜਾ ਵਿੱਚ ਰਹਿਣ ਅਤੇ ਪੰਥ ਦੀ ਚੜ੍ਹਦੀ ਕਲਾ ਲਈ ਯਤਨਸ਼ੀਲ ਰਹਿਣ। ਸੰਤ ਬਾਬਾ ਜਗਜੀਤ ਸਿੰਘ ਜੀ ਨੇ ਵੀ ਆਪਣੇ ਵਿਚਾਰ ਪ੍ਰਗਟ ਕਰਦੇ ਹੋਏ ਕਿਹਾ ਕਿ ਉਨ੍ਹਾਂ ਲਈ ਗੁਰੂ ਦੀ ਸੇਵਾ ਕਰਨ ਵਾਲੇ ਸਾਰੇ ਗੁਰਸਿੱਖ ਸਤਿਕਾਰਯੋਗ ਹਨ।
ਇਸ ਵਿਸ਼ੇਸ਼ ਮੌਕੇ ‘ਤੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਮੈਨੇਜਰ ਸ. ਅਵਤਾਰ ਸਿੰਘ, ਹੈੱਡ ਗ੍ਰੰਥੀ ਗਿਆਨੀ ਸਤਨਾਮ ਸਿੰਘ, ਹਜ਼ੂਰੀ ਰਾਗੀ ਭਾਈ ਦਿਆਲ ਸਿੰਘ ਅਤੇ ਹੋਰ ਗੁਰਦੁਆਰਾ ਸਟਾਫ਼ ਵੀ ਮੌਜੂਦ ਰਿਹਾ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।









