Home » ਮਾਝਾ » ਬੀਐਸਐਫ ਅਤੇ ਪੰਜਾਬ ਪੁਲਿਸ ਨੇ ਸਰਹੱਦੀ ਪਿੰਡ ਵਾਂ ਤਾਰਾ ਸਿੰਘ ਤੋਂ ਤਲਾਸ਼ੀ ਮੁਹਿੰਮ ਦੌਰਾਨ 474 ਗ੍ਰਾਮ ਹੈਰੋਇਨ ਦਾ ਪੈਕਿਟ ਬਰਾਮਦ

ਬੀਐਸਐਫ ਅਤੇ ਪੰਜਾਬ ਪੁਲਿਸ ਨੇ ਸਰਹੱਦੀ ਪਿੰਡ ਵਾਂ ਤਾਰਾ ਸਿੰਘ ਤੋਂ ਤਲਾਸ਼ੀ ਮੁਹਿੰਮ ਦੌਰਾਨ 474 ਗ੍ਰਾਮ ਹੈਰੋਇਨ ਦਾ ਪੈਕਿਟ ਬਰਾਮਦ 

SHARE ARTICLE

162 Views

ਬੀਐਸਐਫ ਅਤੇ ਪੰਜਾਬ ਪੁਲਿਸ ਨੇ ਸਰਹੱਦੀ ਪਿੰਡ ਵਾਂ ਤਾਰਾ ਸਿੰਘ ਤੋਂ ਤਲਾਸ਼ੀ ਮੁਹਿੰਮ ਦੌਰਾਨ 474 ਗ੍ਰਾਮ ਹੈਰੋਇਨ ਦਾ ਪੈਕਿਟ ਬਰਾਮਦ

 

ਬੇਸ਼ੱਕ ਕੇਂਦਰ ਸਰਕਾਰ ਦੇ ਸੁਰੱਖਿਆ ਬਲ ਬੀ.ਐਸ.ਐਫ ਵੱਲੋਂ ਸਰਹੱਦਾਂ ‘ਤੇ ਦਿਨ-ਰਾਤ ਪਹਿਰਾ ਦਿੱਤਾ ਜਾ ਰਿਹਾ ਹੈ ਪਰ ਦੇਸ਼ ਵਿਰੋਧੀ ਤਾਕਤਾਂ ਵਿਦੇਸ਼ੀ ਡਰੋਨਾਂ ਰਾਹੀਂ ਸਰਹੱਦੀ ਪਿੰਡਾਂ ਤੱਕ ਨਸ਼ਾ ਪਹੁੰਚਾ ਕੇ ਨੌਜਵਾਨਾਂ ਨੂੰ ਬਰਬਾਦ ਕਰਨ ‘ਤੇ ਤੁਲੀਆਂ ਹੋਈਆਂ ਹਨ। ਥਾਣਾ ਖਾਲੜਾ ਨੂੰ ਮੰਗਲਵਾਰ ਦੇਰ ਸ਼ਾਮ ਗੁਪਤ ਸੂਚਨਾ ਮਿਲੀ ਕਿ ਪਿੰਡ ਤਾਰਾ ਸਿੰਘ ਦੇ ਖੇਤਾਂ ‘ਚ ਕਿਸੇ ਚੀਜ਼ ਦਾ ਪੈਕਟ ਡਿੱਗਿਆ ਹੈ। ਸਰਹੱਦੀ ਖੇਤਰ ਦੇ ਪਿੰਡ ਵਾਂ ਤਾਰਾ ਸਿੰਘ ਵਿੱਚ ਬੀਐਸਐਫ ਅਤੇ ਖਾਲੜਾ ਪੁਲੀਸ ਵੱਲੋਂ ਤਲਾਸ਼ੀ ਮੁਹਿੰਮ ਚਲਾਈ ਗਈ। ਅਤੇ ਤਲਾਸ਼ੀ ਮੁਹਿੰਮ ਦੌਰਾਨ ਪਿੰਡ ਤਾਰਾ ਸਿੰਘ ਦੇ ਖੇਤਾਂ ‘ਚੋਂ 474 ਗ੍ਰਾਮ ਹੈਰੋਇਨ ਦਾ ਪੈਕਟ ਬਰਾਮਦ ਕੀਤਾ ਗਿਆ, ਜਿਸ ਨੂੰ ਪੁਲਸ ਨੇ ਕਬਜ਼ੇ ‘ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਬ ਡਵੀਜ਼ਨ ਭਿੱਖੀਵਿਡ ਦੇ ਡੀ.ਐਸ.ਪੀ ਨਿਰਮਲ ਸਿੰਘ ਨੇ ਦੱਸਿਆ ਕਿ ਜਵਾਨ ਸਰਹੱਦ ‘ਤੇ ਚੌਕਸ ਰਹਿ ਕੇ ਦੁਸ਼ਮਣ ਦੇ ਹਰ ਮਨਸੂਬੇ ਨੂੰ ਨਾਕਾਮ ਕਰ ਰਹੇ ਹਨ ਅਤੇ ਉਨ੍ਹਾਂ ਕਿਹਾ ਕਿ ਇਸ ਸਬੰਧੀ ਥਾਣਾ ਖਾਲੜਾ ਵਿਖੇ ਮਾਮਲਾ ਦਰਜ ਕਰਕੇ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ |

 

 

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

15 ਮਾਰਚ ਦਿਨ ਐਤਵਾਰ ਫਰੈਂਕਫੋਰਟ ਚੋਣਾਂ ਵਿੱਚ ਸਰਦਾਰ ਨਰਿੰਦਰ ਸਿੰਘ ਘੋਤੜਾ ਨੂੰ ਆਪਣਾ ਕੀਮਤੀ ਵੋਟ ਪਾ ਕੇ ਕਾਮਯਾਬ ਕਰੋ- ਸਰਦਾਰ ਅਨੂਪ ਸਿੰਘ ਪ੍ਰਧਾਨ ਗੁਰਦੁਆਰਾ ਸਿੱਖ ਸੈਂਟਰ ਫਰੈਂਕਫਰਟ। – ਸ੍ਰ: ਨਰਿੰਦਰ ਸਿੰਘ ਘੋਤੜਾ ਵਿਦੇਸ਼ੀ ਸਿਟੀ ਕੌਂਸਲ ਅਤੇ ਸ਼ਹਿਰ ਦੀ ਪਾਰਲੀਮੈਂਟ ਚੋਣਾਂ ਲਈ ਉਮੀਦਵਾਰ ਹਨ ।

ਪਹਿਲੀ ਚੇਤ (14ਮਾਰਚ) ਨਾਨਕਸ਼ਾਹੀ ਨਵਾਂ ਵਰ੍ਹਾਂ 558 ਦੀ ਅਰੰਭਤਾ ਦੀਆਂ ਸਮੂਹ ਸਿੱਖ ਸੰਗਤਾਂ ਨੂੰ ਲੱਖ ਲੱਖ ਵਧਾਈਆਂ ! ਨਵੇਂ ਵਰ੍ਹੇ ਦੀ ਅਰੰਭਤਾ ਤੇ ਸਰਬੱਤ ਦੇ ਭਲੇ ਵਾਲੇ ਸਿੱਖ ਰਾਜ ਦੀ ਸਿਰਜਣਾ ਵਿੱਚ ਆਪਣਾ ਬਣਦਾ ਯੋਗਦਾਨ ਪਾਉਣ ਦਾ ਪ੍ਰਣ ਕਰੀਏ :- ਗੁਰਚਰਨ ਸਿੰਘ ਗੁਰਾਇਆ