Home » ਦੁਆਬਾ » ਮਸਜਿਦ ਬਾਹਰ ਦੋ ਧਿਰਾਂ ਦਰਮਿਆਨ ਇੱਟਾਂ-ਰੋੜੇ ਚੱਲੇ, ਦਸ ਜ਼ਖ਼ਮੀ ਹੋਲੀ ਖੇਡ ਰਹੇ ਨੌਜਵਾਨਾਂ ਦਾ ਮੁਸਲਮਾਨ ਭਾਈਚਾਰੇ ਨਾਲ ਹੋਇਆ ਝਗੜਾ; ਪੁਲੀਸ ਵੱਲੋਂ 35 ਖ਼ਿਲਾਫ਼ ਕੇਸ ਦਰਜ

ਮਸਜਿਦ ਬਾਹਰ ਦੋ ਧਿਰਾਂ ਦਰਮਿਆਨ ਇੱਟਾਂ-ਰੋੜੇ ਚੱਲੇ, ਦਸ ਜ਼ਖ਼ਮੀ ਹੋਲੀ ਖੇਡ ਰਹੇ ਨੌਜਵਾਨਾਂ ਦਾ ਮੁਸਲਮਾਨ ਭਾਈਚਾਰੇ ਨਾਲ ਹੋਇਆ ਝਗੜਾ; ਪੁਲੀਸ ਵੱਲੋਂ 35 ਖ਼ਿਲਾਫ਼ ਕੇਸ ਦਰਜ

SHARE ARTICLE

204 Views

ਲੁਧਿਆਣਾ, 15 ਮਾਰਚ   ਹੋਲੀ ਮੌਕੇ ਸਨਅਤੀ ਸ਼ਹਿਰ ਦੀ ਬਿਹਾਰੀ ਕਲੋਨੀ ਸਥਿਤ ਮਸਜਿਦ ਨੇੜੇ ਦੋ ਧਿਰਾਂ ਦਰਮਿਆਨ ਇੱਟਾਂ ਤੇ ਪੱਥਰ ਚੱਲੇ। ਇੱਕ ਧਿਰ ਨੇ ਦੋਸ਼ ਲਾਇਆ ਕਿ ਨਮਾਜ਼ ਮੌਕੇ ਉਨ੍ਹਾਂ ’ਤੇ ਹਮਲਾ ਕੀਤਾ ਗਿਆ, ਜਦਕਿ ਦੂਜੀ ਧਿਰ ਨੇ ਦੋਸ਼ ਲਾਇਆ ਕਿ ਮਸਜਿਦ ਅੰਦਰੋਂ ਪਥਰਾਅ ਹੋਇਆ ਹੈ। ਇਸ ਦੌਰਾਨ ਦੋਵਾਂ ਧਿਰਾਂ ਦੇ ਕਰੀਬ ਦਸ ਜਣੇ ਜ਼ਖਮੀ ਹੋ ਗਏ। ਇਸ ਤੋਂ ਪਹਿਲਾਂ ਕੁਝ ਸ਼ਰਾਰਤੀ ਅਨਸਰਾਂ ਨੇ ਧਾਰਮਿਕ ਸਥਾਨ ਦੀਆਂ ਖਿੜਕੀਆਂ ਵੀ ਤੋੜ ਦਿੱਤੀਆਂ। ਸੂਚਨਾ ਮਿਲਦੇ ਹੀ ਸ਼ਾਹੀ ਇਮਾਮ ਪੰਜਾਬ ਮੌਲਾਨਾ ਮੁਹੰਮਦ ਉਸਮਾਨ ਲੁਧਿਆਣਵੀ ਵੀ ਦੇਰ ਰਾਤ ਪੁੱਜੇ। ਉਨ੍ਹਾਂ ਪੁਲੀਸ ਅਧਿਕਾਰੀਆਂ ਨਾਲ ਗੱਲ ਕੀਤੀ ਅਤੇ ਤੁਰੰਤ ਕਾਰਵਾਈ ਦੀ ਮੰਗ ਕੀਤੀ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਧਾਰਮਿਕ ਸਥਾਨ ’ਤੇ ਹਮਲਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਨਾ ਕੀਤੀ ਗਈ ਤਾਂ ਉਹ ਪੰਜਾਬ ਦੀਆਂ ਸੜਕਾਂ ਜਾਮ ਕਰ ਦੇਣਗੇ। ਇਸ ਤੋਂ ਬਾਅਦ ਪੁਲੀਸ ਨੇ 35 ਜਣਿਆਂ ਖ਼ਿਲਾਫ਼ ਕੇਸ ਦਰਜ ਕਰ ਲਿਆ। ਇਸ ਤੋਂ ਬਾਅਦ ਪੁਲੀਸ ਨੇ ਕੁਝ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਵੀ ਕਰ ਲਿਆ ਹੈ।

ਜਾਣਕਾਰੀ ਅਨੁਸਾਰ ਬਿਲਾਲ ਮਸਜਿਦ ਮੀਆਂ ਮਾਰਕੀਟ ਨੇੜੇ ਸਥਿਤ ਹੈ। ਉੱਥੋਂ ਕੁਝ ਦੂਰੀ ’ਤੇ ਕੁਝ ਨੌਜਵਾਨ ਹੋਲੀ ਮੌਕੇ ਡੀਜੇ ਲਗਾ ਕੇ ਨੱਚ ਰਹੇ ਸਨ। ਇਸ ਦੌਰਾਨ ਅਚਾਨਕ ਕਿਸੇ ਗੱਲੋਂ ਦੋ ਧਿਰਾਂ ਦਰਮਿਆਨ ਤਕਰਾਰ ਤੋਂ ਬਾਅਦ ਇੱਟਾਂ ਰੋੜੇ ਚੱਲੇ। ਕੁੱਝ ਸ਼ਰਾਰਤੀ ਅਨਸਰਾਂ ਨੇ ਨਮਾਜ਼ ਪੜ੍ਹ ਰਹੇ ਲੋਕਾਂ ’ਤੇ ਵੀ ਪਥਰਾਅ ਕੀਤਾ ਤੇ ਕਈ ਵਾਹਨਾਂ ਦਾ ਨੁਕਸਾਨ ਕੀਤਾ। ਹੋਲੀ ਖੇਡ ਰਹੇ ਦੂਜੇ ਪੱਖ ਦਾ ਕਹਿਣਾ ਹੈ ਕਿ ਹੋਲੀ ’ਤੇ ਡੀਜੇ ਚਲਾਉਣ ਕਾਰਨ ਮਸਜਿਦ ਅੰਦਰੋਂ ਪੱਥਰ ਸੁੱਟੇ ਗਏ ਸਨ ਜਦਕਿ ਮੁਸਲਿਮ ਧਿਰ ਨੇ ਦੋਸ਼ ਨਕਾਰੇ ਹਨ।

ਮੁਸਲਿਮ ਆਗੂ ਮੁਹੰਮਦ ਮੁਸਤਕੀਮ ਨੇ ਕਿਹਾ ਕਿ ਸ਼ਰਾਰਤੀ ਅਨਸਰਾਂ ਨੇ ਮਸਜਿਦ ਬਾਹਰ ਹੰਗਾਮਾ ਕੀਤਾ। ਇਸ ਕਾਰਨ ਮੁਸਲਿਮ ਭਾਈਚਾਰੇ ਦੇ ਸੱਤ ਜਣੇ ਜ਼ਖਮੀ ਹੋ ਗਏ, ਜਿਨ੍ਹਾਂ ਵਿੱਚ ਇੱਕ ਬੱਚਾ ਵੀ ਸ਼ਾਮਲ ਹੈ। ਜ਼ਖ਼ਮੀਆਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਖ਼ਾਲਸਈ ਜਾਹੋ-ਜਲਾਲ ਨਾਲ ਮਨਾਈ ਜਾਵੇਗੀ ਸ੍ਰੀ ਕੀਰਤਪੁਰ ਸਾਹਿਬ ਦੇ 400 ਸਾਲਾ ਸਥਾਪਨਾ ਦਿਵਸ ਦੀ ਸ਼ਤਾਬਦੀ-ਐਡਵੋਕੇਟ ਧਾਮੀ 29 ਅਪ੍ਰੈਲ ਤੋਂ 1 ਮਈ ਤੀਕ ਸ੍ਰੀ ਕੀਰਤਪੁਰ ਸਾਹਿਬ ਵਿਖੇ ਹੋਣਗੇ ਸ਼ਤਾਬਦੀ ਸਬੰਧੀ ਸਮਾਗਮ ਐਡਵੋਕੇਟ ਧਾਮੀ ਦੀ ਅਗਵਾਈ ’ਚ ਹੋਈ ਸ਼ਤਾਬਦੀ ਸਬੰਧੀ ਸਬ-ਕਮੇਟੀ ਦੀ ਇਕੱਤਰਤਾ