ਚੰਡੀਗੜ੍ਹ, 16 ਮਾਰਚ 2025- ਡਿਬਰੂਗੜ੍ਹ ਜੇਲ੍ਹ ‘ਚ ਬੰਦ 7 ਸਿੱਖਾਂ ਤੇ ਤੋਂ ਐਨਐਸਏ ਹਟਾ ਕੇ ਉਨ੍ਹਾਂ ਨੂੰ ਪੰਜਾਬ ਲਿਆਉਣ ਦੀ ਸਰਕਾਰ ਨੇ ਤਿਆਰੀ ਖਿੱਚ ਲਈ ਹੈ। ਸਰਕਾਰੀ ਸੂਤਰਾਂ ਦੇ ਹਵਾਲੇ ਨਾਲ ਜਾਣਕਾਰੀ ਇਹ ਹੈ ਕਿ ਸਿੱਖਾਂ ਤੋਂ ਐਨਐਸਏ ਹਟਾ ਕੇ ਐਮਪੀ ਅੰਮ੍ਰਿਤਪਾਲ ਦੇ ਸਾਥੀਆਂ ਨੂੰ ਪੰਜਾਬ ਲਿਆਂਦਾ ਜਾਵੇਗਾ। ਮੰਨਿਆ ਜਾ ਰਿਹਾ ਹੈ ਕਿ ਅਜਨਾਲਾ ਥਾਣੇ ਤੇ ਹਮਲਾ ਕਰਨ ਦੇ ਮਾਮਲੇ ਵਿੱਚ ਹੁਣ ਪੰਜਾਬ ਪੁਲਿਸ ਵੀ ਕਾਰਵਾਈ ਦੇ ਮੂਡ ਵਿੱਚ ਹੈ।
ਸਰਕਾਰੀ ਸੂਤਰਾਂ ਅਨੁਸਾਰ, ਕੱਲ੍ਹ ਤੋਂ ਸਾਰੇ ਬੰਦੀ ਸਿੱਖਾਂ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਪੰਜਾਬ ਲਿਆਂਦਾ ਜਾਵੇਗਾ। ਜਿਕਰਯੋਗ ਹੈ ਕਿ ਅੰਮ੍ਰਿਤਪਾਲ ਦੀ ਅਗਵਾਈ ਵਿੱਚ ਕਥਿਤ ਤੌਰ ਤੇ ਮਾਰੂ ਹਥਿਆਰਾਂ ਨਾਲ ਲੈੱਸ ਹੋ ਕੇ ਕਰੀਬ 200-250 ਲੋਕਾਂ ਦੀ ਭੀੜ ਨੇ ਆਪਣੇ ਇੱਕ ਸਾਥੀ ਨੂੰ ਪੁਲਿਸ ਹਿਰਾਸਤ ਵਿੱਚ ਛੁਡਾਉਣ ਲਈ ਪੁਲਿਸ ਥਾਣਾ ਅਜਨਾਲਾ ਤੇ ਹਮਲਾ ਕੀਤਾ ਗਿਆ ਸੀ।
ਦੱਸ ਦਈਏ ਕਿ ਪ੍ਰਧਾਨ ਮੰਤਰੀ ਬਾਜੇਕੇ ਦੇ ਖਿਲਾਫ਼ ਚੰਡੀਗੜ੍ਹ ਵਿੱਚ ਵੀ ਕੇਸ ਦਰਜ ਹੈ, ਜਿਸ ਕਾਰਨ ਮੰਨਿਆ ਜਾ ਸਕਦਾ ਹੈ ਕਿ ਉਸਨੂੰ ਚੰਡੀਗੜ੍ਹ ਜੇਲ੍ਹ ਵਿੱਚ ਬੰਦ ਕੀਤਾ ਜਾ ਸਕਦਾ ਹੈ। ਦੱਸ ਦਈਏ ਕਿ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਅਤੇ 9 ਹੋਰ ਸਿੱਖ ਨੌਜਵਾਨ ਪਿਛਲੇ ਕਰੀਬ ਦੋ ਸਾਲਾਂ ਤੋਂ ਬੰਦ ਹਨ।
ਸੂਤਰ ਦੱਸਦੇ ਹਨ ਕਿ, ਜਿਨ੍ਹਾਂ ਸਿੱਖਾਂ ਨੁੰ ਪੰਜਾਬ ਲਿਆਂਦਾ ਜਾਵੇਗਾ, ਉਨ੍ਹਾਂ ਵਿੱਚ ਦਲਜੀਤ ਸਿੰਘ ਕਲਸੀ, ਭਗਵੰਤ ਸਿੰਘ (ਪ੍ਰਧਾਨ ਮੰਤਰੀ ਬਾਜੇਕੇ ), ਪੱਪਲ ਪ੍ਰੀਤ ਸਿੰਘ, ਕੁਲਵੰਤ ਸਿੰਘ, ਗੁਰਮੀਤ ਸਿੰਘ, ਬਸੰਤ ਸਿੰਘ, ਹਰਜੀਤ ਸਿੰਘ (ਅੰਮ੍ਰਿਤਪਾਲ ਸਿੰਘ ਦੇ ਚਾਚਾ) ਸ਼ਾਮਲ ਹਨ।

Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।