ਜਰਮਨੀ 17 ਮਾਰਚ (ਖਿੜਿਆ ਪੰਜਾਬ) ਗੁਰਦੁਆਰਾ ਦਸ਼ਮੇਸ਼ ਦਰਬਾਰ ਸ੍ਰੀ ਗੁਰੂ ਸਿੰਘ ਸਭਾ ਕੋਲਨ ਵਿਖੇ ਨਾਨਕਸ਼ਾਹੀ ਸੰਮਤ 557, ਦਿੱਲੀ ਫਤਿਹ ਦਿਵਸ ਅਤੇ ਹੋਲਾ ਮਹੱਲਾ ਦਿਹਾੜੇ ਨੂੰ ਸਮਰਪਿਤ ਹਫਤਾਵਾਰੀ ਦੀਵਾਨ ਸਜਾਏ ਗਏ , ਇਸ ਵਕਤ ਗੁਰਬਾਣੀ ਪਾਠ , ਇਲਾਹੀ ਕੀਰਤਨ ਤੋਂ ਇਲਾਵਾ ਹਫਤਾਵਾਰੀ ਦੀਵਾਨ ਵਿੱਚ ਗੁਰਦੁਆਰਾ ਸਾਹਿਬ ਦੇ ਹੈਡ ਗ੍ਰੰਥੀ ਭਾਈ ਜਗਜੀਤ ਸਿੰਘ ਚੀਮਾ ਹੋਰਾਂ ਵੱਲੋਂ ਗੁਰਬਾਣੀ ਵਿਚਾਰ ਦੀ ਸਾਂਝ ਸੰਗਤਾਂ ਨਾਲ ਪਾਈ ਗਈ ਜਿਸ ਵਿੱਚ ਬਕਾਇਦਾ ਜ਼ਿਕਰ ਕੀਤਾ ਗਿਆ ਕਿ ਇੱਕ ਵਿਸਾਖ ਨੂੰ ਗੁਰੂ ਨਾਨਕ ਸਾਹਿਬ ਦਾ ਪ੍ਰਕਾਸ਼ ਪੁਰਬ ਤੇ ਵਿਸਾਖੀ ਦਾ ਦਿਹਾੜਾ ਧੂਮ ਧਾਮ ਨਾਲ ਮਨਾਉਣ ਤੇ ਬਿਕ੍ਰਮੀ ਕੈਲੰਡਰ ਤੋਂ ਛੁਟਕਾਰਾ ਪਾਉਣਾ ਜ਼ਰੂਰੀ ਹੈ ਸਾਡੀ ਕੌਮ ਦੀ ਸਾਡੇ ਕੈਲੰਡਰ ਨਾਲ ਹੀ ਹੋਂਦ ਬਣਦੀ ਹੈ, ਉਹਨਾਂ ਕਿਹਾ ਕਿ ਗੁਰਦੁਆਰਾ ਸਾਹਿਬ ਵਿਖੇ ਸਾਰੇ ਦਿਹਾੜੇ ਮੂਲ ਨਾਨਕਸ਼ਾਹੀ ਕੈਲੰਡਰ ਦੇ ਅਨੁਸਾਰ ਹੀ ਮਨਾਏ ਜਾਂਦੇ ਹਨ, ਅਤੇ ਇਹ ਕੈਲੰਡਰ ਸਰਦਾਰ ਪਾਲ ਸਿੰਘ ਪੁਰੇਵਾਲ ਹੋਰਾਂ ਵੱਲੋਂ 2003 ਦੇ ਵਿੱਚ ਬੜੀ ਲਗਣ ਮਿਹਨਤ ਮੁਸ਼ੱਕਤ ਦੇ ਨਾਲ ਤਿਆਰ ਕੀਤਾ ਗਿਆ ਸੀ, ਪਰ ਕੁਝ ਪੰਥ ਵਿਰੋਧੀ ਸ਼ਕਤੀਆਂ ਵੱਲੋਂ ਇਸ ਕੈਲੰਡਰ ਨੂੰ ਸੋਧਾਂ ਦੇ ਨਾਮ ਦੇ ਉੱਤੇ ਖਤਮ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ ਸਨ ਪਰ ਸਿੱਖਾਂ ਦੀ ਅੱਡਰੀ ਪਹਿਚਾਣ ਦਾ ਪ੍ਰਤੀਕ ਇਹ ਕੈਲੰਡਰ ਕਦੀ ਵੀ ਖਤਮ ਨਹੀਂ ਹੋ ਸਕਦਾ, ਅੱਜ ਉਹ ਵਿਅਕਤੀ ਸਮੁੱਚੀ ਕੌਮ ਵਿੱਚ ਨਸ਼ਰ ਹੋ ਚੁੱਕੇ ਹਨ ਜਿਨਾਂ ਨੇ ਇਸ ਮੂਲ ਨਾਨਕਸ਼ਾਹੀ ਕੈਲੰਡਰ ਦਾ ਕਤਲ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਸਨ, ਅਖੀਰ ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵੱਲੋਂ ਨੌਜਵਾਨਾ ਨੂੰ ਨਾਲ ਲੈ ਕੇ ਇਹ ਕੈਲੰਡਰ ਸਾਰੀਆਂ ਸੰਗਤਾਂ ਦੇ ਵਿੱਚ ਵੰਡਿਆ ਗਿਆ ਅਤੇ ਵਰਲਡ ਸਿੱਖ ਪਾਲੀਮੈਂਟ ਦਾ ਕੈਲੰਡਰ ਤਿਆਰ ਕਰਨ ਤੇ ਬਹੁਤ ਧੰਨਵਾਦ ਕੀਤਾ ਗਿਆ ।

Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।