Home » ਸੰਸਾਰ » ਜਰਮਨੀ » ਦਿੱਲੀ ਹਕੂਮਤ ਦੇ ਕੁਹਾੜੇ ਦਾ ਦਸਤਾ ਬਣਕੇ ਭਗਵੰਤ ਮਾਨ ਵੱਲੋ ਜਮੂਹਰੀਅਤ ਤਰੀਕੇ ਨਾਲ ਹੱਕੀ ਮੰਗਾਂ ਵਾਸਤੇ ਸੰਘਰਸ਼ ਕਰ ਰਹੇ ਕਿਸਾਨਾਂ ਤੇ ਹਮਲਾ ਕਰਨ ਦਾ ਤਾਨਸ਼ਾਹੀ ਰਵਾਈਆ ਅੱਤਨਿੰਦਣਯੋਗ :- ਵਰਲਡ ਸਿੱਖ ਪਾਰਲੀਮੈਂਟ

ਦਿੱਲੀ ਹਕੂਮਤ ਦੇ ਕੁਹਾੜੇ ਦਾ ਦਸਤਾ ਬਣਕੇ ਭਗਵੰਤ ਮਾਨ ਵੱਲੋ ਜਮੂਹਰੀਅਤ ਤਰੀਕੇ ਨਾਲ ਹੱਕੀ ਮੰਗਾਂ ਵਾਸਤੇ ਸੰਘਰਸ਼ ਕਰ ਰਹੇ ਕਿਸਾਨਾਂ ਤੇ ਹਮਲਾ ਕਰਨ ਦਾ ਤਾਨਸ਼ਾਹੀ ਰਵਾਈਆ ਅੱਤਨਿੰਦਣਯੋਗ :- ਵਰਲਡ ਸਿੱਖ ਪਾਰਲੀਮੈਂਟ

SHARE ARTICLE

157 Views

ਜਰਮਨੀ 19 ਮਾਰਚ, 2025 – ਵਰਲਡ ਸਿੱਖ ਪਾਰਲੀਮੈਂਟ ਕੋਆਰਡੀਨੇਟਰ ਭਾਈ ਹਿੰਮਤ ਸਿੰਘ ਅਮਰੀਕਾ, ਕੋ-ਕੋਅਰਡੀਨੇਟਰ ਭਾਈ ਗੁਰਚਰਨ ਸਿੰਘ ਗੁਰਾਇਆ ਜਰਮਨੀ, ਮੁੱਖ ਬੁਲਾਰੇ ਭਾਈ ਜੋਗਾ ਸਿੰਘ, ਜਨਰਲ ਸਕੱਤਰ ਭਾਈ ਮਨਪ੍ਰੀਤ ਸਿੰਘ ਇੰਗਲੈਂਡ, ਨੇ ਪ੍ਰੈਸ ਦੇ ਨਾਂ ਜਾਰੀ ਬਿਆਨ ਕਰਦਿਆਂ ਹੋਇਆਂ ਕਿਹਾ ਕਿ
ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮੱਕਾਰੀ ਅਤੇ ਧੋਖੇਬਾਜ਼ੀ ਦਾ ਸਬੂਤ ਦਿੰਦਿਆਂ ਚੰਡੀਗੜ੍ਹ ਵਿਚ ਕੇਂਦਰੀ ਮੰਤਰੀਆਂ ਨਾਲ ਮੀਟਿੰਗ ਤੋਂ ਵਾਪਸ ਪਰਤਦਿਆਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ਼, ਸਰਵਣ ਸਿੰਘ ਪੰਧੇਰ ਸਣੇ ਸੈਂਕੜੇ ਕਿਸਾਨਾਂ ਨੂੰ ਹਿਰਾਸਤ ਵਿੱਚ ਲੈਣ ਦੀ ਅਤੇ ਪੰਜਾਬ ਪੁਲਿਸ ਵੱਲੋਂ ਸ਼ੰਭੂ ਅਤੇ ਖਨੌਰੀ ਬਾਰਡਰਾਂ ‘ਤੇ ਲੱਗੇ ਸ਼ਾਂਤਮਈ ਮੋਰਚਿਆਂ ਉੱਤੇ ਹਮਲਾ ਕਰਕੇ ਉਹਨਾਂ ਨੂੰ ਖਤਮ ਕਰਨ ਲਈ ਪੰਜਾਬ ਦੇ ਕਿਸਾਨਾਂ ਵਿਰੁੱਧ ਕੀਤੀ ਜਬਰੀ ਪੁਲਿਸ ਕਾਰਵਾਈ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕਰਦੀ ਹੈ। ਆਪਣੇ ਹੱਕਾਂ ਦੀ ਜਮਹੂਰੀ ਤਰੀਕੇ ਨਾਲ ਮੰਗ ਕਰਦੇ ਕਿਸਾਨਾਂ ਨੂੰ ਜਬਰ ਨਾਲ ਦਬਾਉਣਾ ਮਨੁੱਖੀ ਹੱਕਾਂ ਦਾ ਉਲੰਘਣ ਅਤੇ ਪ੍ਰਗਟਾਵੇ ਦੀ ਅਜ਼ਾਦੀ ਦਾ ਘਾਣ ਹੈ ।

ਸਰਮਾਏਦਾਰਾਂ ਦੀ ਰਖੇਲ ਬਣੀ ਭਾਰਤ ਦੀ ਬੀ ਜੇ ਪੀ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਕਾਲੇ ਕਾਨੂੰਨਾਂ ਨੂੰ ਵਾਪਸ ਕਰਵਾਉਣ ਤੋਂ ਸ਼ੁਰੂ ਹੋਇਆ ਕਿਸਾਨੀ ਦਾ ਸੰਘਰਸ਼ ਨਾ ਸਿਰਫ ਕਿਸਾਨਾਂ ਲਈ ਅਹਿਮ ਹੈ ਬਲਕਿ ਇਹ ਪੰਜਾਬ ਦੀ ਹੋਂਦ ਦਾ ਸਵਾਲ ਹੈ । ਭਾਰਤ ਸਰਕਾਰ ਦੀਆਂ ਨੀਤੀਆਂ ਸਦਾ ਹੀ ਪੰਜਾਬ ਖਿਲਾਫ ਰਹੀਆਂ ਹਨ ਤੇ ਭਾਰਤ ਦਾ ਅੰਨ ਭੰਡਾਰ ਭਰਨ ਵਾਲੇ ਪੰਜਾਬ ਦੀ ਲੋਕਾਈ ਦਾ ਮੁੱਖ ਕਿਤਾ ਕਿਸਾਨੀ ਹੋਣ ਕਰਕੇ ਇਹ ਨੀਤੀਆਂ ਮਾਰੂ ਅਸਰ ਰੱਖਦੀਆਂ ਹਨ । ਪੰਜਾਬ ਦੇ ਅਣਖੀ ਕਿਸਾਨਾਂ ਵੱਲੋਂ 13 ਮਹੀਨੇ ਦੇ ਸੰਘਰਸ਼ ਤੋਂ ਬਾਅਦ ਕਾਲੇ ਕਾਨੂੰਨ ਤਾਂ ਵਾਪਸ ਕਰਵਾ ਲਏ ਪਰ ਸਰਕਾਰ ਵੱਲੋਂ ਜਿਹੜੇ ਵਾਅਦੇ ਕੀਤੇ ਗਏ ਸਨ ਉਹ ਪੂਰੇ ਨਹੀਂ ਕੀਤੇ ਗਏ । ਉਹਨਾਂ ਵਾਅਦਿਆਂ ਦੀ ਪੂਰਤੀ ਲਈ ਲੱਗੇ ਇਹ ਮੌਜੂਦਾ ਮੋਰਚੇ ਆਪਣੀ ਜਮਹੂਰੀ ਹੱਕਾਂ ਦੀ ਪ੍ਰਾਪਤੀ ਦਾ ਸੰਘਰਸ਼ ਹੈ ਜਿਸ ਨੂੰ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਜਬਰ ਨਾਲ ਖਤਮ ਕੀਤਾ ਜਾ ਰਿਹਾ ਹੈ ।

ਭਗਵੰਤ ਮਾਨ ਸਰਕਾਰ ਦੀਆਂ ਹਾਲੀਆ ਕਾਰਵਾਈਆਂ ਦਮਨ ਦੇ ਇੱਕ ਚਿੰਤਾਜਨਕ ਰੁਝਾਨ ਦਾ ਸੰਕੇਤ ਹਨ। ਝੂਠੇ ਦੋਸ਼ਾਂ ਹੇਠ ਸਿੱਖਾਂ ਦੀਆਂ ਮਨਮਾਨੀਆਂ ਗ੍ਰਿਫ਼ਤਾਰੀਆਂ, ਸਿੱਖ ਨੌਜਵਾਨਾਂ ਨੂੰ ਨਿਸ਼ਾਨਾ ਬਣਾਉਣ ਵਾਲੇ ਗੈਰ-ਨਿਆਇਕ ਪੁਲਿਸ ਮੁਕਾਬਲੇ, ਅਤੇ ਕਿਸਾਨਾਂ ‘ਤੇ ਹਿੰਸਕ ਕਾਰਵਾਈ ਇਸ ਸਰਕਾਰ ਦੇ ਸਿੱਖਾਂ ਵਿਰੁੱਧ ਨਾਪਾਕ ਇਰਾਦਿਆਂ ਨੂੰ ਦਰਸਾਉਂਦੇ ਹਨ। ਘੱਟ ਗਿਣਤੀਆਂ ਵਿਰੁੱਧ ਭਾਜਪਾ ਦੇ ਬੁਲਡੋਜ਼ਰ ਮਾਡਲ ਨੂੰ ਅਪਣਾ ਕੇ ਅਤੇ ਪੁਲਿਸ ਨੂੰ ਮਨਮਰਜੀ ਨਾਲ ਜ਼ੁਲਮ ਦੀ ਕਰਨ ਦੀ ਖੁਲ੍ਹ ਦੇ ਕੇ, ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਸੂਬੇ ਨੂੰ ਪੁਲਿਸ ਰਾਜ ਵਿੱਚ ਤਬਦੀਲ ਕਰ ਦਿੱਤਾ ਹੈ । ਕਿਸਾਨਾਂ ਦੀਆਂ ਸਮੱਸਿਆ ਹੱਲ ਕਰਨ ਦੀ ਬਜਾਏ, ਸਰਕਾਰ ਉਦਯੋਗਪਤੀਆਂ ਅਤੇ ਵਪਾਰੀਆਂ ਦੇ ਹਿੱਤਾਂ ਨੂੰ ਤਰਜੀਹ ਦੇ ਰਹੀ ਹੈ, ਜਿਸ ਨਾਲ ਪੰਜਾਬ ਦੀ ਖੇਤੀਬਾੜੀ ਦਾ ਸੰਕਟ ਹੋਰ ਡੂੰਘਾ ਹੁੰਦਾ ਜਾ ਰਿਹਾ ਹੈ ।

ਵਰਲਡ ਸਿੱਖ ਪਾਰਲੀਮੈਂਟ ਪੰਜਾਬ ਦੇ ਕਿਸਾਨਾਂ ਉੱਤੇ ਚੱਲ ਰਹੇ ਜੁਲਮੀ ਚੱਕਰ ਦੌਰਾਨ ਉਹਨਾਂ ਨਾਲ ਖੜ੍ਹੀ ਹੈ। ਅਸੀਂ ਇਨ੍ਹਾਂ ਅੱਤਿਆਚਾਰਾਂ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦੇ ਹਾਂ ਅਤੇ ਅੰਤਰਰਾਸ਼ਟਰੀ ਮਨੁੱਖੀ ਅਧਿਕਾਰ ਸੰਗਠਨਾਂ ਨੂੰ ਇਸ ਚਿੰਤਾਜਨਕ ਸਥਿਤੀ ਦਾ ਨੋਟਿਸ ਲੈਣ ਦੀ ਅਪੀਲ ਕਰਦੇ ਹਾਂ। ਅਸੀਂ ਸਾਰੇ ਹਿਰਾਸਤ ਵਿੱਚ ਲਏ ਕਿਸਾਨਾਂ ਅਤੇ ਕਿਸਾਨ ਆਗੂਆਂ ਦੀ ਤੁਰੰਤ ਰਿਹਾਈ, ਪੁਲਿਸ ਵਧੀਕੀਆਂ ਨੂੰ ਖਤਮ ਕਰਨ ਅਤੇ ਕਿਸਾਨਾਂ ਨਾਲ ਸਰਕਾਰ ਵੱਲੋਂ ਕੀਤੇ ਗਏ ਵਾਅਦਿਆਂ ਨੂੰ ਪੂਰਾ ਕਰਨ ਦੀ ਮੰਗ ਕਰਦੇ ਹਾਂ।

ਪੰਜਾਬ ਦੇ ਕਿਸਾਨ ਭਾਰਤ ਦੀ ਖੁਰਾਕ ਸੁਰੱਖਿਆ ਦੀ ਰੀੜ੍ਹ ਦੀ ਹੱਡੀ ਰਹੇ ਹਨ ਅਤੇ ਭਾਰਤ ਦਾ ਅੰਨ ਭੰਡਾਰ ਭਰਨ ਵਿੱਚ ਮੋਹਰੀ ਭੂਮਿਕਾ ਨਿਭਾਉਂਦੇ ਰਹੇ ਹਨ । ਇਸ ਦੇ ਬਾਵਜੂਦ ਵੀ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨਾਲ ਬੇਇਨਸਾਫੀਆਂ ਕਰਕੇ ਅਕ੍ਰਿਤਘਣਤਾ ਵਾਲਾ ਵਿਹਾਰ ਕੀਤਾ ਜਾ ਰਿਹਾ ਹੈ । ਕਿਸਾਨਾਂ ਵੱਲੋਂ ਕੀਤਾ ਜਾ ਰਿਹਾ ਸੰਘਰਸ਼ ਨਾ ਸਿਰਫ਼ ਆਰਥਿਕ ਹਿੱਤਾਂ ਦੀ ਰਾਖੀ ਲਈ ਹੈ ਬਲਕਿ ਪੰਜਾਬ ਦੇ ਲੋਕਤੰਤਰੀ ਅਧਿਕਾਰਾਂ ਅਤੇ ਬੁਨਿਆਦੀ ਹੱਕਾਂ ਦੀ ਰਾਖੀ ਕਰਨ ਲਈ ਵੀ ਹੈ। ਵਰਲਡ ਸਿੱਖ ਪਾਰਲੀਮੈਂਟ ਜਾਇਜ਼ ਹੱਕਾਂ, ਇਨਸਾਫ਼ ਅਤੇ ਸਨਮਾਨ ਲਈ ਕਿਸਾਨਾਂ ਦੇ ਸੰਘਰਸ਼ ਦੀ ਪੂਰੀ ਹਮਾਇਤੀ ਹੈ ਅਤੇ ਕਿਸਾਨਾਂ ਦਾ ਹਰ ਤਰ੍ਹਾਂ ਨਾਲ ਸਮਰਥਨ ਅਤੇ ਵਕਾਲਤ ਕਰਦੀ ਰਹੇਗੀ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸਿੱਖ ਦੇਸ਼ ਦੀ ਸੁਪਰੀਮ ਕੋਰਟ ਅਤੇ ਪਾਰਲੀਮੈਂਟ ’ਚ ਕਕਾਰ ਧਾਰਣ ਕਰਕੇ ਜਾ ਸਕਦਾ ਫਿਰ ਪ੍ਰੀਖਿਆ ਕੇਂਦਰਾਂ ਵਲੋਂ ਬਚਿਆਂ ਨੂੰ ਕਿਸ ਤਾਕਤ ਅਤੇ ਆਦੇਸ਼ ਦੇ ਨਾਲ ਕਕਾਰ ਉਤਾਰਨ ਨੂੰ ਮਜਬੂਰ ਕੀਤਾ ਜਾਂਦਾ ਹੈ: ਪਰਮਜੀਤ ਸਿੰਘ ਵੀਰਜੀ 👉 ਕਕਾਰ ਅੰਮ੍ਰਿਤਧਾਰੀ ਸਿੱਖ ਪ੍ਰਾਣੀ ਲਈ ਧਾਰਮਿਕ ਵਿਸ਼ਵਾਸ ਦਾ ਪ੍ਰਤੀਕ ਅਤੇ ਸਿੱਖ ਦੀ ਰੋਜ਼ਾਨਾ ਜਿੰਦਗੀ ਦਾ ਹਨ ਅਨਖਿੜਵਾਂ ਅੰਗ

ਪੰਜਾਬ ਅੰਦਰ ਮੁੜ 90 ਦੇ ਦਹਾਕੇ ਵਾਂਗ ਜ਼ੁਲਮ, ਮਨੁੱਖੀ ਅਧਿਕਾਰਾਂ ਦਾ ਘਾਣ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਕੀਤਾ ਜਾ ਰਿਹਾ ਵਿਵਹਾਰ ਚਿੰਤਾਜਨਕ: ਪੰਥਕ ਜਥੇਬੰਦੀਆਂ ਜਰਮਨੀ 👉 ਝੂਠੇ ਪੁਲਿਸ ਮੁਕਾਬਲੇ ਵਿਚ ਮਾਰੇ ਗਏ ਰਣਜੀਤ ਸਿੰਘ ਦੇ ਪਰਿਵਾਰ ਨਾਲ ਕੀਤਾ ਹਮਦਰਦੀ ਦਾ ਇਜ਼ਹਾਰ