133 Views
ਕੈਨੇਡਾ ਵਿਚ ਪੰਜਾਬੀ ਨੌਜਵਾਨ ਦੀ ਹਾਰਟ ਅਟੈਕ ਨਾਲ ਹੋਈ ਮੌਤ ਪਰਿਵਾਰ ਅਤੇ ਪਿੰਡ ਵਿਚ ਛਾਇਆ ਮਾਤਮ
ਕਰੀਬ 7 ਮਹੀਨੇ ਪਹਿਲਾਂ ਹੀ ਗਿਆ ਸੀ ਕੈਨੇਡਾ
ਤਰਨਤਾਰਨ ਦੇ ਪਿੰਡ ਦੇਉ ਦੇ ਕੈਨੇਡਾ ਵਿਚ ਗਏ ਨੌਜਵਾਨ ਰੁਪਿੰਦਰ ਸਿੰਘ ਦੀ ਬੀਤੀ ਰਾਤ ਹਾਰਟ ਅਟੈਕ ਨਾਲ ਮੌਤ ਹੋ ਜਾਣ ਕਾਰਨ ਪਰਿਵਾਰ ਸਦਮੇ ਵਿਚ ਹੈ
ਇਸ ਮੌਕੇ ਰੁਪਿੰਦਰ ਸਿੰਘ ਦੀ ਪਤਨੀ ਨਵਜੋਤ ਕੌਰ ਨੇ ਦੱਸਿਆ ਕਿ ਉਸਦਾ ਪਤੀ ਕਰੀਬ 7 ਮਹੀਨੇ ਪਹਿਲਾਂ ਕੈਨੇਡਾ ਦੇ ਕੈਲਗਰੀ ਸ਼ਹਿਰ ਵਿਚ ਗਿਆ ਜਿੱਥੇ ਉਸਨੂੰ ਕੰਮ ਵੀ ਨਹੀਂ ਮਿਲ ਰਿਹਾ ਅਤੇ ਕੁਝ ਦਿਨ ਪਹਿਲਾਂ ਹੀ ਉਸਨੂੰ ਕੰਮ ਮਿਲਿਆ ਪਰ ਹੋਣੀ ਨੂੰ ਕੁਝ ਹੋਰ ਹੀ ਮਨਜ਼ੂਰ ਸੀ ਕਿ ਉਸਦੀ ਹਾਰਟ ਅਟੈਕ ਨਾਲ ਮੌਤ ਹੋ ਗਈ ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਜ਼ਮੀਨ ਵੇਚ ਕੇ 22 ਲੱਖ ਖਰਚ ਕਰਕੇ ਉਸਨੂੰ ਵਿਦੇਸ਼ ਭੇਜਿਆ ਸੀ ਉਨ੍ਹਾਂ ਦੱਸਿਆ ਕਿ ਰੁਪਿੰਦਰ ਸਿੰਘ 5 ਸਾਲ ਦੀ ਲੜਕੀ ਹੈ ਜਿਸਦੇ ਸਿਰ ਤੋਂ ਪਿਤਾ ਨਾ ਸਾਇਆ ਉੱਠ ਗਿਆ ਪਰਿਵਾਰ ਨੇ ਸਰਬਤ ਦਾ ਭਲਾ ਟਰੱਸਟ ਅਤੇ ਪੰਜਾਬ ਸਰਕਾਰ ਕੋਲੋ ਮੰਗ ਕੀਤੀ ਕਿ ਰੁਪਿੰਦਰ ਸਿੰਘ ਦੀ ਮਿਰਤਕ ਦੇਹ ਨੂੰ ਪੰਜਾਬ ਭੇਜਿਆ ਜਾਵੇ ਤਾਂ ਜੋ ਪਰਿਵਾਰ ਉਨ੍ਹਾਂ ਦੀਆਂ ਅੰਤਿਮ ਰਸਮਾਂ ਪੂਰੀਆਂ ਕਰ ਸਕੇ
ਇਸ ਮੌਕੇ ਪਿਤਾ ਸਰਦੂਲ ਸਿੰਘ ਨੇ ਕਿਹਾ ਕਿ ਉਨ੍ਹਾਂ ਆਪਣਾ ਸਭ ਕੁਝ ਵੇਚ ਉਸਨੂੰ ਵਿਦੇਸ਼ ਭੇਜਿਆ ਸੀ ਜਿਥੇ ਰੁਪਿੰਦਰ ਸਿੰਘ ਦੀ ਮੌਤ ਹੋ ਗਏ ਉਨ੍ਹਾਂ ਸਮਾਜ ਸੇਵੀ ਸੰਸਥਾਵਾਂ ਕੋਲੋ ਮੰਗ ਕੀਤੀ ਸੀ ਉਨ੍ਹਾਂ ਦੇ ਬੇਟੇ ਦਾ ਮਿਰਤਕ ਸਰੀਰ ਉਨ੍ਹਾਂ ਦੇ ਪਿੰਡ ਭੇਜਿਆ ਜਾਵੇ ਤਾਂ ਜੋ ਪਰਿਵਾਰ ਉਨ੍ਹਾਂ ਦੇ ਆਖ਼ਰੀ ਦਰਸ਼ਨ ਕਰ ਸਕੇ
ਇਸ ਮੌਕੇ ਪਰਿਵਾਰ ਨੇ ਆਪਣੀ ਸਹਾਇਤਾ ਲਈ ਸੰਪਰਕ ਨੰਬਰ 8437102563 ਵੀ ਦਿੱਤਾ ਕਿ ਸਾਡੀ ਸਹਾਇਤਾ ਕੀਤੀ ਜਾਵੇ

Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।