Home » ਮਾਝਾ » ਹਿਮਾਚਲੀ ਵਿਦਿਆਰਥੀਆਂ ਦਾ ਵਫ਼ਦ ਗੜਗੱਜ ਨੂੰ ਮਿਲਿਆ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਵੱਲੋਂ ਸ਼ਰਾਰਤੀਆਂ ਤੋਂ ਸੁਚੇਤ ਰਹਿਣ ਦੀ ਅਪੀਲ

ਹਿਮਾਚਲੀ ਵਿਦਿਆਰਥੀਆਂ ਦਾ ਵਫ਼ਦ ਗੜਗੱਜ ਨੂੰ ਮਿਲਿਆ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਵੱਲੋਂ ਸ਼ਰਾਰਤੀਆਂ ਤੋਂ ਸੁਚੇਤ ਰਹਿਣ ਦੀ ਅਪੀਲ

SHARE ARTICLE

200 Views

ਅੰਮ੍ਰਿਤਸਰ, 22 ਮਾਰਚ

ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿਚਾਲੇ ਚੱਲ ਰਹੇ ਤਣਾਅ ਵਾਲੇ ਮਾਹੌਲ ਦੌਰਾਨ ਅੱਜ ਹਿਮਾਚਲ ਦੇ ਹਮੀਰਪੁਰ ਖੇਤਰ ਵਿੱਚ ਬਡਸਰ ਸਥਿਤ ਸਰਕਾਰੀ ਕਾਲਜ ਦੇ ਲਗਪਗ ਪੰਜਾਹ ਵਿਦਿਆਰਥੀ ਅਤੇ ਅਧਿਆਪਕ ਇੱਥੇ ਹਰਿਮੰਦਰ ਸਾਹਿਬ ਪੁੱਜੇ। ਵਫ਼ਦ ਨੇ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਮੁਲਾਕਾਤ ਕੀਤੀ। ਗਿਆਨੀ ਗੜਗੱਜ ਨੇ ਦੋਵੇਂ ਸੂਬਿਆਂ ਵਿੱਚ ਆਪਸੀ ਪਿਆਰ, ਭਾਈਚਾਰਕ ਸਾਂਝ ਤੇ ਸਦਭਾਵਨਾ ਵਧਾਉਣ ਦਾ ਸੰਦੇਸ਼ ਦਿੱਤਾ ਹੈ। ਵਿਦਿਆਰਥੀਆਂ ਦਾ ਇਹ ਵਫ਼ਦ ਤਿੰਨ ਦਿਨਾਂ ਤੋਂ ਪੰਜਾਬ ਦੌਰੇ ’ਤੇ ਹੈ ਅਤੇ ਲੁਧਿਆਣਾ ਹੁੰਦੇ ਹੋਏ ਇਹ ਅੱਜ ਇੱਥੇ ਅੰਮ੍ਰਿਤਸਰ ਪੁੱਜਿਆ। ਉਨ੍ਹਾਂ ਹਰਿਮੰਦਰ ਸਾਹਿਬ ਮੱਥਾ ਟੇਕਿਆ ਅਤੇ ਬਾਅਦ ਵਿੱਚ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਇੱਥੇ ਸਕੱਤਰੇਤ ਵਿੱਚ ਮੁਲਾਕਾਤ ਕੀਤੀ। ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਦੱਸਿਆ ਕਿ ਜਦੋਂ ਹਿਮਾਚਲ ਤੋਂ ਪੰਜਾਬ ਟੂਰ ਲਈ ਚੱਲੇ ਸਨ ਤਾਂ ਉਨ੍ਹਾਂ ਨੂੰ ਇਹ ਕਹਿ ਕੇ ਡਰਾਇਆ ਗਿਆ ਸੀ ਕਿ ਪੰਜਾਬ ਵਿੱਚ ਹਾਲਾਤ ਬਹੁਤ ਖਰਾਬ ਹਨ। ਉਨ੍ਹਾਂ ਦੇਖਿਆ ਕਿ ਇੱਥੇ ਹਾਲਾਤ ਠੀਕ ਹਨ ਅਤੇ ਕਿਸੇ ਵੀ ਹਿਮਾਚਲ ਵਾਸੀ ਨੂੰ ਕੋਈ ਡਰ ਜਾਂ ਖਤਰਾ ਨਹੀਂ ਹੈ। ਉਨ੍ਹਾਂ ਹਿਮਾਚਲ ਵਾਸੀਆਂ ਨੂੰ ਸੰਦੇਸ਼ ਦਿੱਤਾ ਕਿ ਉਹ ਬੇਖੌਫ਼ ਪੰਜਾਬ ਆਉਣ ਅਤੇ ਪੰਜਾਬ ਵਾਸੀਆਂ ਨੂੰ ਆਖਿਆ ਕਿ ਉਹ ਵੀ ਬੇਖੌਫ ਹੋ ਕੇ ਹਿਮਾਚਲ ਜਾਣ। ਇਸ ਦੌਰਾਨ ਜਥੇਦਾਰ ਗਿਆਨੀ ਕੁਲਦੀਪ ਸਿੰਘ ਨੇ ਵਫ਼ਦ ਨੂੰ ਭਰੋਸਾ ਦਿੱਤਾ ਹੈ ਕਿ ਉਹ ਪੰਜਾਬ ਵਿੱਚ ਪੂਰੀ ਤਰ੍ਹਾਂ ਸੁਰੱਖਿਅਤ ਹਨ। ਉਨ੍ਹਾਂ ਕਿਹਾ ਕਿ ਕੁਝ ਸ਼ਰਾਰਤੀ ਮਾਹੌਲ ਨੂੰ ਵਿਗਾੜਨਾ ਚਾਹੁੰਦੇ ਹਨ, ਜਿਨ੍ਹਾਂ ਤੋਂ ਸੁਚੇਤ ਰਹਿਣ ਦੀ ਲੋੜ ਹੈ। ਇਨ੍ਹਾਂ ਵਿੱਚ ਸਿਆਸਤਦਾਨ ਤੇ ਸਰਕਾਰਾਂ ਵੀ ਸ਼ਾਮਲ ਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਹਿਮਾਚਲ ਜਾਣ ਵਾਲੇ ਪੰਜਾਬੀਆਂ ਅਤੇ ਖਾਸ ਕਰਕੇ ਸਿੱਖਾਂ ਨਾਲ ਕੋਈ ਹਿਮਾਚਲ ਵਾਸੀ ਮਾੜਾ ਵਤੀਰਾ ਨਾ ਕਰੇ। ਅਜਿਹੇ ਮਾਮਲੇ ਵਿੱਚ ਪ੍ਰਸ਼ਾਸਨ ਕਾਨੂੰਨ ਮੁਤਾਬਕ ਕਾਰਵਾਈ ਕਰ ਸਕਦਾ ਹੈ ਪਰ ਕਿਸੇ ਆਮ ਵਿਅਕਤੀ ਨੂੰ ਕਾਨੂੰਨ ਨੂੰ ਆਪਣੇ ਹੱਥ ਵਿੱਚ ਨਹੀਂ ਲੈਣਾ ਚਾਹੀਦਾ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸਾਦਗੀ ਤੋਂ ਦਿਖਾਵੇ ਤੱਕ: ਕਿਵੇਂ ਬਦਲ ਰਿਹਾ ਹੈ ਸ਼ਹੀਦੀ ਦਿਹਾੜੇ ਦਾ ਸਰੂਪ: ਭਾਈ ਸਰਬਜੀਤ ਸਿੰਘ ਪਟਨਾ ਸਾਹਿਬ 👉 ਸ਼ਹੀਦੀ ਦਿਹਾੜਾ ਜਾਂ ਮੇਲਾ..? ਛਬੀਲਾਂ ਅਤੇ ਲੰਗਰਾਂ ਦੇ ਬਦਲਦੇ ਰੂਪ ‘ਤੇ ਉੱਠੇ ਸਵਾਲ 👉 “ਤੇਰਾ ਕੀਆ ਮੀਠਾ ਲਾਗੈ” ਦੇ ਸੰਦੇਸ਼ ਤੋਂ ਦੂਰ ਹੁੰਦੀ ਸ਼ਹੀਦੀ ਦਿਹਾੜੇ ਦੀ ਪਰੰਪਰਾ

ਪੰਜਾਬ ਸਰਕਾਰ ਵੱਲੋਂ ਬੇਅਦਬੀਆਂ ਸਬੰਧੀ ਐਕਟ ਦੀ ਸ਼ਬਦਾਵਲੀ ਸਿੱਧੇ ਤੌਰ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੀ- ਗਿਆਨੀ ਅਮਰਜੀਤ ਸਿੰਘ 👉 ਐਕਟ ਗੁਰੂ ਗ੍ਰੰਥ ਅਤੇ ਗੁਰੂ ਪੰਥ ਨੂੰ ਚੁਣੌਤੀ ਦੇਣ ਵਾਲੀ ਸਿਆਸੀ ਸਾਜ਼ਿਸ਼-ਐਡਵੋਕੇਟ ਧਾਮੀ