Home » ਪੰਜਾਬ » Farmer Protest: ਪਟਿਆਲਾ ਤੇ ਨਾਭਾ ਜੇਲ੍ਹਾਂ ਵਿੱਚੋਂ ਤਿੰਨ ਕਿਸਾਨ ਰਿਹਾਅ

Farmer Protest: ਪਟਿਆਲਾ ਤੇ ਨਾਭਾ ਜੇਲ੍ਹਾਂ ਵਿੱਚੋਂ ਤਿੰਨ ਕਿਸਾਨ ਰਿਹਾਅ

SHARE ARTICLE

302 Views

ਪਟਿਆਲਾ, 24 ਮਾਰਚ

ਕਿਸਾਨੀ ਮੰਗਾਂ ਲਈ 13 ਮਹੀਨਿਆਂ ਤੱਕ ਸ਼ੰਭੂ ਅਤੇ ਢਾਬੀ ਗੁਜਰਾਂ ਬਾਰਡਰ ‘ਤੇ ਜਾਰੀ ਰਹੇ ਕਿਸਾਨਾਂ ਦੇ ਧਰਨੇ ਨੂੰ ਖਦੇੜਨ ਤੋਂ ਬਾਅਦ ਪੁਲੀਸ ਵੱਲੋਂ ਗ੍ਰਿਫਤਾਰ ਕੀਤੇ ਗਏ ਸੈਂਕੜੇ ਕਿਸਾਨਾਂ ਵਿੱਚੋਂ ਅੱਜ ਤਿੰਨ ਨੂੰ ਪਟਿਆਲਾ ਤੇ ਨਾਭਾ ਦੀਆਂ ਜੇਲ੍ਹਾਂ ਵਿੱਚੋਂ ਰਿਹਾਅ ਦਰ ਦਿੱਤਾ ਗਿਆ ਹੈ। ਇਨ੍ਹਾਂ ਵਿਚੋਂ ਦੱਖਣੀ ਸੂਬਿਆਂ ਨਾਲ ਸਬੰਧਤ ਦੋ ਆਗੂਆਂ ਪੀਟੀ ਜੌਹਨ ਪਾਨਾਮੂਥੀ ਵਾਸੀ ਕੇਰਲ ਅਤੇ ਪੀਆਰ ਪਾਂਡੀਅਨ ਵਾਸੀ ਤਾਮਿਲਨਾਡੂ ਨੂੰ ਰਿਹਾਅ ਕਰਨ ਦੇ ਹੁਕਮ ਐਸਡੀਐਮ ਪਟਿਆਲਾ ਦੀ ਅਦਾਲਤ ਵੱਲੋਂ ਜਾਰੀ ਕੀਤੇ ਗਏ ਹਨ। ਇਹ ਆਗੂ ਹੋਰਨਾਂ ਕਿਸਾਨਾਂ ਦੇ ਨਾਲ 20 ਮਾਰਚ ਦੀ ਸਵੇਰ ਤੋਂ ਪਟਿਆਲਾ ਜੇਲ੍ਹ ਵਿੱਚ ਬੰਦ ਸਨ। ਸੰਪਰਕ ਕਰਨ ’ਤੇ ਕੇਂਦਰੀ ਜੇਲ੍ਹ ਪਟਿਆਲਾ ਦੇ ਸੁਪਰਡੈਂਟ ਵਰੁਣ ਸ਼ਰਮਾ ਨੇ ਇਨ੍ਹਾਂ ਦੋਵਾਂ ਕਿਸਾਨਾਂ ਦੀ ਰਿਹਾਈ ਦੀ ਪੁਸ਼ਟੀ ਕੀਤੀ ਹੈ। ਇਸੇ ਤਰ੍ਹਾਂ ਇੱਕ ਵੱਖਰੀ ਕਾਰਵਾਈ ਦੌਰਾਨ ਮਨਿੰਦਰਪਾਲ ਸਿੰਘ ਵਾਸੀ ਹਰੀਕੇ ਕਲਾਂ ਜ਼ਿਲ੍ਹਾ ਮੁਕਤਸਰ ਨੂੰ ਵੀ ਨਾਭਾ ਜੇਲ੍ਹ ਵਿੱਚੋਂ ਰਿਹਾਅ ਕਰ ਦਿੱਤਾ ਗਿਆ ਹੈ। ਉਸ ਦੀ ਰਿਹਾਈ ਦੇ ਹੁਕਮ ਐਸਡੀਐਮ ਲਹਿਰਾਗਾਗਾ ਦੀ ਅਦਾਲਤ ਵੱਲੋਂ ਜਾਰੀ ਕੀਤੇ ਗਏ ਹਨ, ਕਿਉਂਕਿ ਇਸ ਕਿਸਾਨ ਆਗੂ ਨੂੰ ਢਾਬੀ ਗੁਜਰਾਂ ਬਾਰਡਰ ਤੋਂ ਗ੍ਰਿਫਤਾਰ ਕੀਤਾ ਗਿਆ ਸੀ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਪੰਜਾਬ ਸਰਕਾਰ ਵੱਲੋਂ ਬੇਅਦਬੀਆਂ ਸਬੰਧੀ ਐਕਟ ਦੀ ਸ਼ਬਦਾਵਲੀ ਸਿੱਧੇ ਤੌਰ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੀ- ਗਿਆਨੀ ਅਮਰਜੀਤ ਸਿੰਘ 👉 ਐਕਟ ਗੁਰੂ ਗ੍ਰੰਥ ਅਤੇ ਗੁਰੂ ਪੰਥ ਨੂੰ ਚੁਣੌਤੀ ਦੇਣ ਵਾਲੀ ਸਿਆਸੀ ਸਾਜ਼ਿਸ਼-ਐਡਵੋਕੇਟ ਧਾਮੀ