Home » ਪੰਜਾਬ » RSS ਆਗੂ ਰੁਲਦਾ ਸਿੰਘ ਕਤਲ ਕੇਸ ’ਚ ਜਗਤਾਰ ਤਾਰਾ ਤੇ ਰਮਨਦੀਪ ਗੋਲਡੀ ਬਰੀ

RSS ਆਗੂ ਰੁਲਦਾ ਸਿੰਘ ਕਤਲ ਕੇਸ ’ਚ ਜਗਤਾਰ ਤਾਰਾ ਤੇ ਰਮਨਦੀਪ ਗੋਲਡੀ ਬਰੀ

SHARE ARTICLE

216 Views

ਪਟਿਆਲਾ, 25 ਮਾਰਚ

ਆਰਐਸਐਸ ਦੇ ਆਗੂ ਰੁਲਦਾ ਸਿੰਘ ਦੇ ਕਤਲ ਕੇਸ ਵਿੱਚ ਜਗਤਾਰ ਸਿੰਘ ਤਾਰਾ ਤੇ ਰਮਨਦੀਪ ਸਿੰਘ ਗੋਲਡੀ ਨੂੰ ਅਦਾਲਤ ਨੇ ਬਰੀ ਕਰ ਦਿੱਤਾ ਹੈ। ਇਹ ਫ਼ੈਸਲਾ ਪਟਿਆਲਾ ਦੇ ਐਡੀਸ਼ਨਲ ਜ਼ਿਲ੍ਹਾ ਤੇ ਸੈਸ਼ਨ ਜੱਜ ਹਰਿੰਦਰ ਕੌਰ ਸਿੱਧੂ ਦੀ ਅਦਾਲਤ ਵੱਲੋਂ ਸੁਣਾਇਆ ਗਿਆ ਹੈ। ਤਾਰਾ ਤੇ ਗੋਲਡੀ ਦੀ ਤਰਫੋਂ ਐਡਵੋਕੇਟ ਬਰਜਿੰਦਰ ਸਿੰਘ ਸੋਢੀ ਨੇ ਇਹ ਕੇਸ ਲੜਿਆ। ਦੱਸ ਦਈਏ ਕਿ ਰੁਲਦਾ ਸਿੰਘ ਰਾਸ਼ਟਰੀ ਸਿੱਖ ਸੰਗਤ ਦਾ ਸੂਬਾਈ ਪ੍ਰਧਾਨ ਸੀ। ਉਸ ਦੀ 2009 ਵਿੱਚ ਪਟਿਆਲਾ ਦੀ ਅਨਾਜ ਮੰਡੀ ਵਿਖੇ ਅਣਪਛਾਤੇ ਵਿਅਕਤੀਆਂ ਵੱਲੋਂ ਹੱਤਿਆ ਕਰ ਦਿੱਤੀ ਗਈ ਸੀ।

ਇਸ ਸਬੰਧੀ ਸ਼ੁਰੂ ਵਿੱਚ ਪੁਲੀਸ ਵੱਲੋਂ ਫੜੇ ਗਏ ਪੰਜ ਜਣਿਆਂ ਨੂੰ ਪੁਲੀਸ ਨੇ ਖੁਦ ਹੀ ਦੋਸ਼ ਮੁਕਤ ਕਰਾਰ ਦੇ ਦਿੱਤਾ ਸੀ। ਇਸ ਤੋਂ ਬਾਅਦ ਮਾਮਲੇ ਵਿਚ ਪੰਜ ਹੋਰਨਾਂ ਨੂੰ ਗ੍ਰਿਫਤਾਰ ਕੀਤਾ ਗਿਆ, ਪਰ ਉਹ ਵੀ ਬਰੀ ਹੋ ਗਏ।

ਦੂਜੇ ਪਾਸੇ ਜਗਤਾਰ ਤਾਰਾ ਅਤੇ ਗੋਲਡੀ ਦੇ ਖਿਲਾਫ ਇਸ ਕੇਸ ਵਿੱਚ ਸਾਜ਼ਿਸ਼ ਰਚਣ ਦੇ ਦੋਸ਼ ਲਾਏ ਗਏ ਸਨ। ਪਰ ਅੱਜ ਇਹ ਦੋਵੇਂ ਵੀ ਇਨ੍ਹਾਂ ਦੋਸ਼ਾਂ ਤੋਂ ਬਰੀ ਹੋ ਗਏ ਹਨ।

 

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਖ਼ਾਲਸਈ ਜਾਹੋ-ਜਲਾਲ ਨਾਲ ਮਨਾਈ ਜਾਵੇਗੀ ਸ੍ਰੀ ਕੀਰਤਪੁਰ ਸਾਹਿਬ ਦੇ 400 ਸਾਲਾ ਸਥਾਪਨਾ ਦਿਵਸ ਦੀ ਸ਼ਤਾਬਦੀ-ਐਡਵੋਕੇਟ ਧਾਮੀ 29 ਅਪ੍ਰੈਲ ਤੋਂ 1 ਮਈ ਤੀਕ ਸ੍ਰੀ ਕੀਰਤਪੁਰ ਸਾਹਿਬ ਵਿਖੇ ਹੋਣਗੇ ਸ਼ਤਾਬਦੀ ਸਬੰਧੀ ਸਮਾਗਮ ਐਡਵੋਕੇਟ ਧਾਮੀ ਦੀ ਅਗਵਾਈ ’ਚ ਹੋਈ ਸ਼ਤਾਬਦੀ ਸਬੰਧੀ ਸਬ-ਕਮੇਟੀ ਦੀ ਇਕੱਤਰਤਾ