Home » ਭਾਰਤ » ਚੰਡੀਗੜ੍ਹ » ਪੰਜਾਬ ਸਰਕਾਰ ਸੂਬੇ ਦੇ ਹਰੇਕ ਰੂਟ ‘ਤੇ ਸਰਕਾਰੀ ਬੱਸ ਸੇਵਾ ਸ਼ੁਰੂ ਕਰਨ ਲਈ ਵਚਨਬੱਧ: ਮੰਤਰੀ ਭੁੱਲਰ ਵਿਧਾਇਕ ਨੀਨਾ ਮਿੱਤਲ ਨੂੰ ਹਲਕਾ ਰਾਜਪੁਰਾ ਦੇ ਵੱਖ-ਵੱਖ ਪਿੰਡਾਂ ਲਈ ਬੱਸ ਸੇਵਾ ਸ਼ੁਰੂ ਕਰਨ ਸਬੰਧੀ ਵਿਚਾਰ ਕਰਨ ਦਾ ਭਰੋਸਾ ਦਿੱਤਾ

ਪੰਜਾਬ ਸਰਕਾਰ ਸੂਬੇ ਦੇ ਹਰੇਕ ਰੂਟ ‘ਤੇ ਸਰਕਾਰੀ ਬੱਸ ਸੇਵਾ ਸ਼ੁਰੂ ਕਰਨ ਲਈ ਵਚਨਬੱਧ: ਮੰਤਰੀ ਭੁੱਲਰ ਵਿਧਾਇਕ ਨੀਨਾ ਮਿੱਤਲ ਨੂੰ ਹਲਕਾ ਰਾਜਪੁਰਾ ਦੇ ਵੱਖ-ਵੱਖ ਪਿੰਡਾਂ ਲਈ ਬੱਸ ਸੇਵਾ ਸ਼ੁਰੂ ਕਰਨ ਸਬੰਧੀ ਵਿਚਾਰ ਕਰਨ ਦਾ ਭਰੋਸਾ ਦਿੱਤਾ

SHARE ARTICLE

203 Views

ਚੰਡੀਗੜ੍ਹ, 25 ਮਾਰਚ 2025- ਪੰਜਾਬ ਸਰਕਾਰ ਸੂਬੇ ਦੇ ਹਰੇਕ ਰੂਟ ‘ਤੇ ਸਰਕਾਰੀ ਬੱਸ ਸੇਵਾ ਸ਼ੁਰੂ ਕਰਨ ਲਈ ਵਚਨਬੱਧ ਹੈ ਤਾਂ ਜੋ ਮਹਿਲਾਵਾਂ ਨੂੰ ਮੁਫ਼ਤ ਬੱਸ ਸੇਵਾ ਦਾ ਲਾਭ ਮਿਲਣ ਸਣੇ ਹੋਰਨਾਂ ਯਾਤਰੀਆਂ ਨੂੰ ਸਹੂਲਤ ਮਿਲ ਸਕੇ।

ਅੱਜ ਪੰਜਾਬ ਵਿਧਾਨ ਸਭਾ ਦੇ ਸ਼ੈਸ਼ਨ ਦੌਰਾਨ ਵਿਧਾਇਕ ਨੀਨਾ ਮਿੱਤਲ ਵੱਲੋਂ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਸੂਬੇ ਦੇ ਜਿਨ੍ਹਾਂ ਰੂਟਾ ‘ਤੇ ਸਰਕਾਰੀ ਬੱਸ ਸੇਵਾ ਉਪਲੱਬਧ ਨਹੀਂ ਹੈ, ਸੂਬਾ ਸਰਕਾਰ ਉਨ੍ਹਾਂ ਰੂਟਾਂ ‘ਤੇ ਸਰਕਾਰੀ ਬੱਸ ਸੇਵਾ ਸ਼ੁਰੂ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਵਿਭਾਗ ਸੂਬੇ ਦੇ ਲੋਕਾਂ ਦੀ ਮੰਗ ‘ਤੇ ਸਬੰਧਤ ਰੂਟ ‘ਤੇ ਸਰਕਾਰੀ ਬੱਸ ਸੇਵਾ ਸ਼ੁਰੂ ਕਰਨ ‘ਤੇ ਵੀ ਵਿਚਾਰ ਕਰੇਗਾ।

ਟਰਾਂਸਪੋਰਟ ਮੰਤਰੀ ਨੇ ਵਿਧਾਨ ਸਭਾ ਹਲਕਾ ਰਾਜਪੁਰਾ ਦੇ ਵੱਖ-ਵੱਖ ਪਿੰਡਾਂ ਲਈ ਬੱਸ ਸੇਵਾ ਸ਼ੁਰੂ ਕਰਨ ਸਬੰਧੀ ਵਿਚਾਰ ਕਰਨ ਦਾ ਭਰੋਸਾ ਦਿੰਦਿਆਂ ਕਿਹਾ ਕਿ ਸੂਬਾ ਸਰਕਾਰ ਪਹਿਲਾਂ ਹੀ ਰਾਜਪੁਰਾ ਤੋਂ ਮਾਣਕਪੁਰ ਵਾਇਆ ਰਾਜਪੁਰਾ, ਜਨਸੂਆ, ਜਨਸੂਈ, ਮਿਰਜਾਪੁਰ, ਏਰੀਆ ਮਾਣਕਪੁਰ ਅਤੇ ਚੰਡੀਗੜ੍ਹ ਤੋਂ ਮਾਣਕਪੁਰ ਵਾਇਆ ਰਾਜਪੁਰਾ, ਜਨਸੂਆ, ਜਨਸੂਈ, ਮਿਰਜਾਪੁਰ, ਏਰੀਆ ਮਾਣਕਪੁਰ, ਅਬਰਾਵਾਂ ਆਦਿ  ਰੂਟਾਂ ‘ਤੇ ਸਰਕਾਰੀ ਬੱਸ ਸੇਵਾ ਚਲਾਈ ਜਾ ਰਹੀ ਹੈ।

ਸ. ਭੁੱਲਰ ਨੇ ਦੱਸਿਆ ਕਿ ਇਸ ਸਮੇਂ ਪੀ.ਆਰ.ਟੀ.ਸੀ. ਵੱਲੋਂ ਕਿਲੋਮੀਟਰ ਸਕੀਮ ਤਹਿਤ ਵੱਖ-ਵੱਖ ਕੈਟਾਗਿਰੀ ਦੀਆਂ (ਸਧਾਰਨ, ਐਚ.ਵੀ.ਏ.ਸੀ., ਅਤੇ ਇੰਟੈਗਰਲ ਕੋਚ) 290 ਬੱਸਾਂ ਚਲਾਈਆਂ ਜਾ ਰਹੀਆਂ ਹਨ।

ਸ. ਭੁੱਲਰ ਨੇ ਅੱਗੇ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਸਰਕਾਰੀ ਬੱਸ ਸੇਵਾ ਉਪਲੱਬਧ ਕਰਾਉਣ ਦੇ ਉਦੇਸ਼ ਨਾਲ ਪੰਜਾਬ ਰੋਡਵੇਜ਼ ਅਤੇ ਪੀ.ਆਰ.ਟੀ.ਸੀ. ਦੇ ਬੇੜੇ ਵਿੱਚ ਨਵੀਆਂ ਬੱਸਾਂ ਸ਼ਾਮਲ ਕਰਨ ਸਬੰਧੀ ਵਿਭਾਗੀ ਅਧਿਕਾਰੀਆਂ ਨੂੰ ਪਹਿਲਾਂ ਹੀ ਆਦੇਸ਼ ਦਿੱਤੇ ਗਏ ਹਨ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਖ਼ਾਲਸਈ ਜਾਹੋ-ਜਲਾਲ ਨਾਲ ਮਨਾਈ ਜਾਵੇਗੀ ਸ੍ਰੀ ਕੀਰਤਪੁਰ ਸਾਹਿਬ ਦੇ 400 ਸਾਲਾ ਸਥਾਪਨਾ ਦਿਵਸ ਦੀ ਸ਼ਤਾਬਦੀ-ਐਡਵੋਕੇਟ ਧਾਮੀ 29 ਅਪ੍ਰੈਲ ਤੋਂ 1 ਮਈ ਤੀਕ ਸ੍ਰੀ ਕੀਰਤਪੁਰ ਸਾਹਿਬ ਵਿਖੇ ਹੋਣਗੇ ਸ਼ਤਾਬਦੀ ਸਬੰਧੀ ਸਮਾਗਮ ਐਡਵੋਕੇਟ ਧਾਮੀ ਦੀ ਅਗਵਾਈ ’ਚ ਹੋਈ ਸ਼ਤਾਬਦੀ ਸਬੰਧੀ ਸਬ-ਕਮੇਟੀ ਦੀ ਇਕੱਤਰਤਾ