Home » ਮਾਲਵਾ » 13 ਸਾਲਾਂ ਬੱਚੇ ਨੇ ਜਾਅਲੀ ਇੰਸਟਾਗਰਾਮ ਖਾਤਾ ਬਣਾ ਕੇ ਪਿਤਾ ਤੋਂ ਮੰਗੀ ਫਿਰੌਤੀ ਨਾਨਕੇ ਜਾਣ ਦਾ ਪ੍ਰੋਗਰਾਮ ਟਾਲਣਾ ਚਾਹੁੰਦਾ ਸੀ ਨਾਬਾਲਗ; 90 ਲੱਖ ਰੁਪਏ, ਇੱਕ ਫਾਰਚੂਨਰ ਗੱਡੀ, ਬਿਟਕੁਆਇਨ ਦੀ ਮੰਗ ਕੀਤੀ

13 ਸਾਲਾਂ ਬੱਚੇ ਨੇ ਜਾਅਲੀ ਇੰਸਟਾਗਰਾਮ ਖਾਤਾ ਬਣਾ ਕੇ ਪਿਤਾ ਤੋਂ ਮੰਗੀ ਫਿਰੌਤੀ ਨਾਨਕੇ ਜਾਣ ਦਾ ਪ੍ਰੋਗਰਾਮ ਟਾਲਣਾ ਚਾਹੁੰਦਾ ਸੀ ਨਾਬਾਲਗ; 90 ਲੱਖ ਰੁਪਏ, ਇੱਕ ਫਾਰਚੂਨਰ ਗੱਡੀ, ਬਿਟਕੁਆਇਨ ਦੀ ਮੰਗ ਕੀਤੀ

SHARE ARTICLE

200 Views

ਮੁਕਤਸਰ, 25 ਮਾਰਚ

ਲੰਬੀ ਵਿਧਾਨ ਸਭਾ ਹਲਕੇ ਦੇ ਇੱਕ ਪਿੰਡ ਵਿਚ ਹੈਰਾਨੀਜਨਕ ਘਟਨਾ ਸਾਹਮਣੇ ਆਈ ਹੈ ਜਿਥੇ ਇੱਕ 13 ਸਾਲਾ ਲੜਕੇ ਨੇ ਆਪਣੇ ਨਾਨਕੇ ਪਰਿਵਾਰ ਨੂੰ ਮਿਲਣ ਤੋਂ ਬਚਣ ਲਈ ਇਕ ਵੱਡੀ ਚਾਲ ਚਲਾਈ। ਲੜਕੇ ਨੇ ਇਕ ਜਾਅਲੀ ਇੰਸਟਾਗ੍ਰਾਮ ਅਕਾਊਂਟ ਬਣਾਇਆ ਅਤੇ ਆਪਣੇ ਪਿਤਾ ਨੂੰ ਫਿਰੌਤੀ ਦਾ ਸੁਨੇਹਾ ਭੇਜਿਆ, ਜਿਸ ਵਿੱਚ 90 ਲੱਖ ਰੁਪਏ, ਫਾਰਚੂਨਰ ਗੱਡੀ, ਬਿਟਕੁਆਇਨ ਦੀ ਮੰਗ ਕੀਤੀ ਗਈ। ਧਮਕੀ ਭਰੇ ਸੁਨੇਹੇ ਅਤੇ ਕਿਡਨੈਪਿੰਗ ਦੇ ਡਰ ਤੋਂ ਲੜਕੇ ਦੇ ਪਿਤਾ ਨੇ ਤੁਰੰਤ ਪੁਲੀਸ ਨਾਲ ਸੰਪਰਕ ਕੀਤਾ।

ਸੂਚਨਾ ਮਿਲਣ ਤੋਂ ਬਾਅਦ ਸਾਈਬਰ ਕ੍ਰਾਈਮ ਦੀ ਜਾਂਚ ਸ਼ੁਰੂ ਕੀਤੀ ਗਈ ਅਤੇ ਜਦੋਂ ਡਿਜੀਟਲ ਟਰਾਇਲ ਦੌਰਾਨ ਜਾਂਚ ਸੂਈ ਉਨ੍ਹਾਂ(ਸ਼ਿਕਾਇਤਕਰਤਾ) ਦੇ ਘਰ ਵੱਲ ਮੁੜੀ ਤਾਂ ਜਾਂਚਕਰਤਾ ਹੈਰਾਨ ਰਹਿ ਗਏ। ਪੁੱਛਗਿੱਛ ਕਰਨ ’ਤੇ ਸਾਹਮਣੇ ਆਇਆ ਕਿ ਨਾਬਾਲਗ ਨੇ ਆਪਣੇ ਪਿਤਾ ਨੂੰ ਡਰਾਉਣ ਦੀ ਕੋਸ਼ਿਸ਼ ਵਿਚ ਇਕ ਝੂਠਾ ਧਮਕੀ ਭਰਿਆ ਸੁਨੇਹਾ ਭੇਜਣ ਬਾਰੇ ਇਕਬਾਲ ਕੀਤਾ ਤਾਂ। ਪੁਲੀਸ ਸੂਤਰਾਂ ਨੇ ਦੱਸਿਆ ਕਿ ਲੜਕਾ ਆਪਣੇ ਨਾਨਕੇ ਘਰ ਨਹੀਂ ਜਾਣਾ ਚਾਹੁੰਦਾ ਸੀ ਜਿਸ ਕਾਰਨ ਉਸ ਨੇ ਆਪਣੇ ਪਿਤਾ ਨੂੰ ਇਹ ਸੁਨੇਹਾ ਭੇਜਿਆ।

ਮੁਕਤਸਰ ਦੇ ਐੱਸਐੱਸਪੀ ਅਖਿਲ ਚੌਧਰੀ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਦੀਆਂ ਡਿਜੀਟਲ ਗਤੀਵਿਧੀਆਂ ’ਤੇ ਨੇੜਿਓਂ ਨਜ਼ਰ ਰੱਖਣ ਅਤੇ ਪਰਿਵਾਰਕ ਮੁੱਦਿਆਂ ਨੂੰ ਪਹਿਲ ਦੇਣ। ਐੱਸਐੱਸਪੀ ਨੇ ਅੱਗੇ ਦੱਸਿਆ ਕਿ 19 ਮਾਰਚ ਨੂੰ ਕਬਰਵਾਲਾ ਪੁਲੀਸ ਸਟੇਸ਼ਨ ਵਿੱਚ ਮਾਮਲਾ ਦਰਜ ਕੀਤਾ ਗਿਆ ਸੀ। ਮੁਕਤਸਰ ਦੇ ਡੀਐਸਪੀ (ਜਾਂਚ) ਰਮਨਪ੍ਰੀਤ ਸਿੰਘ ਗਿੱਲ ਨੇ ਦੱਸਿਆ ਕਿ ਜਾਂਚ ਜਾਰੀ ਹੈ ਅਤੇ ਜਬਰਨ ਵਸੂਲੀ ਦਾ ਸੁਨੇਹਾ ਸ਼ਿਕਾਇਤਕਰਤਾ ਦੇ ਪਰਿਵਾਰਕ ਮੈਂਬਰ ਵੱਲੋਂ ਭੇਜਿਆ ਗਿਆ ਸੀ। ਹੁਣ ਤੱਕ ਕੋਈ ਗ੍ਰਿਫ਼ਤਾਰੀ ਨਹੀਂ ਹੋਈ ਹੈ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਖ਼ਾਲਸਈ ਜਾਹੋ-ਜਲਾਲ ਨਾਲ ਮਨਾਈ ਜਾਵੇਗੀ ਸ੍ਰੀ ਕੀਰਤਪੁਰ ਸਾਹਿਬ ਦੇ 400 ਸਾਲਾ ਸਥਾਪਨਾ ਦਿਵਸ ਦੀ ਸ਼ਤਾਬਦੀ-ਐਡਵੋਕੇਟ ਧਾਮੀ 29 ਅਪ੍ਰੈਲ ਤੋਂ 1 ਮਈ ਤੀਕ ਸ੍ਰੀ ਕੀਰਤਪੁਰ ਸਾਹਿਬ ਵਿਖੇ ਹੋਣਗੇ ਸ਼ਤਾਬਦੀ ਸਬੰਧੀ ਸਮਾਗਮ ਐਡਵੋਕੇਟ ਧਾਮੀ ਦੀ ਅਗਵਾਈ ’ਚ ਹੋਈ ਸ਼ਤਾਬਦੀ ਸਬੰਧੀ ਸਬ-ਕਮੇਟੀ ਦੀ ਇਕੱਤਰਤਾ