Home » ਮਾਝਾ » ਮਾਤਾ ਮਨਜੀਤ ਕੌਰ ਜੀ ਦੀ ਯਾਦ ਵਿੱਚ ਅੰਤਿਮ ਅਰਦਾਸ ਸਮਾਗਮ ਪਿੰਡ ਡੱਲ ਵਿਖੇ ਹੋਈ।

ਮਾਤਾ ਮਨਜੀਤ ਕੌਰ ਜੀ ਦੀ ਯਾਦ ਵਿੱਚ ਅੰਤਿਮ ਅਰਦਾਸ ਸਮਾਗਮ ਪਿੰਡ ਡੱਲ ਵਿਖੇ ਹੋਈ।

SHARE ARTICLE

271 Views

ਖਾਲੜਾ 27 ਮਾਰਚ : ਉੱਘੇ ਸਿੱਖ ਪ੍ਰਚਾਰਕ ਭਾਈ ਗੁਰਸ਼ਰਨ ਸਿੰਘ ਡੱਲ ਜੀ ਦੇ ਮਾਤਾ ਮਨਜੀਤ ਕੌਰ ਜੀ (78 ਸਾਲ ) ਜੋ ਕਿ ਪਿਛਲੇ ਦਿਨੀ ਅਕਾਲ ਚਲਾਣਾ ਕਰ ਗਏ ਸਨ ਅੱਜ ਉਹਨਾਂ ਦੇ ਗ੍ਰਹਿ ਪਿੰਡ ਡੱਲ ਜਿਲਾ ਤਰਨ ਤਾਰਨ ਵਿਖੇ ਅੰਤਿਮ ਅਰਦਾਸ ਸਮਾਗਮ ਹੋਏ । ਇਸ ਸਮੇਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਉਪਰੰਤ ਰਾਗੀ ਜਥਾ ਭਾਈ ਓੰਕਾਰ ਸਿੰਘ ਦਿਆਲਪੁਰਾ , ਰਾਗੀ ਭਾਈ ਕੁਲਵਿੰਦਰ ਸਿੰਘ ਥੇਹ ਕੱਲਾ , ਬੀਬੀ ਗੁਰਪ੍ਰੀਤ ਕੌਰ ਖਾਲੜਾ ਵੱਲੋਂ ਗੁਰਬਾਣੀ ਦੇ ਵੈਰਾਗਮਈ ਕੀਰਤਨ ਕੀਤੇ ਗਏ, ਇਸ ਉਪਰੰਤ ਗੁਰਮਤਿ ਗਿਆਨ ਮਿਸ਼ਨਰੀ ਕਾਲਜ ਲੁਧਿਆਣਾ ਦੇ ਵਾਈਸ ਪ੍ਰਿੰਸੀਪਲ ਗਿਆਨੀ ਸੁਖਵਿੰਦਰ ਸਿੰਘ ਦਦੇਹਰ ਹੋਰਾਂ ਵੱਲੋਂ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦਿਆਂ ਜਿੱਥੇ ਮਨੁੱਖਾ ਜੀਵਨ ਦੇ ਮਨੋਰਥ ਤੋਂ ਸੰਗਤਾਂ ਨੂੰ ਜਾਣੂੰ ਕਰਾਇਆ ਉੱਥੇ ਨਾਲ ਹੀ ਪ੍ਰਾਣੀ ਦੇ ਅਕਾਲ ਚਲਾਣੇ ਤੋਂ ਬਾਅਦ ਕੀਤੀਆਂ ਜਾ ਰਹੀਆਂ ਕਰਮਕਾਂਡ ਕੁਰੀਤੀਆਂ ਤੋਂ ਵੀ ਜਾਗਰੂਤ ਕਰਦਿਆਂ ਹੋਇਆਂ ਸੰਗਤਾਂ ਨੂੰ ਕਿਹਾ ਗਿਆ ਕਿ ਉਹ ਗੁਰਬਾਣੀ ਦੇ ਲੜ ਲੱਗਣ ਅਤੇ ਗੁਰਬਾਣੀ ਨੂੰ ਆਪਣੇ ਘਰਾਂ ਦਾ ਸ਼ਿੰਗਾਰ ਬਣਾਉਣ ਬੱਚਿਆਂ ਨੂੰ ਗੁਰਬਾਣੀ ਦੇ ਨਾਲ ਜੋੜਨ ਸਮੁੱਚੇ ਸਮਾਗਮ ਦੇ ਦੌਰਾਨ ਭਾਈ ਨਿਰਮਲ ਸਿੰਘ ਸੁਰ ਸਿੰਘ ਹੋਰਾਂ ਵੱਲੋਂ ਸਟੇਜ ਸਕੱਤਰ ਦੀ ਸੇਵਾ ਨਿਭਾਈ ਗਈ ਉਹਨਾਂ ਵੱਲੋਂ ਇਹ ਵੀ ਦੱਸਿਆ ਗਿਆ ਕਿ ਪਰਚਾਰਕ ਭਾਈ ਗੁਰਸ਼ਰਨ ਸਿੰਘ ਡੱਲ ਜੋ ਕਿ ਇਹ ਪਰਿਵਾਰ ਪੰਥ ਪ੍ਰਤੀ ਦਰਦ ਰੱਖਣ ਵਾਲਾ ਹੈ ਤੇ ਭਾਈ ਗੁਰਸ਼ਰਨ ਸਿੰਘ ਬੜੇ ਲੰਬੇ ਸਮੇਂ ਤੋਂ ਇਸ ਇਲਾਕੇ ਦੇ ਵਿੱਚ ਗੁਰਮਤਿ ਪ੍ਰਚਾਰ ਦੀਆਂ ਸੇਵਾਵਾਂ ਵੀ ਨਿਭਾਉਂਦੇ ਰਹੇ ਹਨ। ਤੇ ਉਨਾਂ ਦੇ ਸਤਿਕਾਰਯੋਗ ਮਾਤਾ ਜੀ ਜੋ ਕਿ ਅੱਜ ਇਸ ਸੰਸਾਰ ਦੇ ਵਿੱਚ ਨਹੀਂ ਹਨ ਪਰ ਉਹਨਾਂ ਨੇ ਗੁਰਬਾਣੀ ਦੇ ਅਨੁਸਾਰ ਆਪਣਾ ਜੀਵਨ ਜਿਉਂਦੇਆਂ ਹੋਇਆ ਬੱਚਿਆਂ ਨੂੰ ਵੀ ਗੁਰਬਾਣੀ ਦੇ ਲੜ ਲਗਾਇਆ ਹੈ। ਮਾਤਾ ਮਨਜੀਤ ਕੌਰ ਜੀ ਦੇ ਵੱਲੋਂ ਆਪਣੇ ਗ੍ਰਹਿ ਵਿਖੇ ਹਰ ਵੇਲੇ ਸਹਿਜ ਪਾਠ ਆਰੰਭ ਕੀਤਾ ਜਾਂਦਾ ਸੀ ਅਤੇ ਘਰ ਦੇ ਵਿੱਚ ਜਦੋਂ ਵੀ ਕੋਈ ਕਾਰਜ ਬੱਚਿਆਂ ਦਾ ਜਨਮਦਿਨ ਆਦਿ ਹੁੰਦਾ ਤਾਂ ਉਸ ਵੇਲੇ ਸਹਿਜ ਪਾਠ ਦੇ ਭੋਗ ਆਪਣੇ ਬੱਚਿਆਂ ਦੇ ਬੱਚਿਆਂ ਨੂੰ ਨਾਲ ਲੈ ਕੇ ਪਾਏ ਜਾਂਦੇ ਸਨ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸਾਦਗੀ ਤੋਂ ਦਿਖਾਵੇ ਤੱਕ: ਕਿਵੇਂ ਬਦਲ ਰਿਹਾ ਹੈ ਸ਼ਹੀਦੀ ਦਿਹਾੜੇ ਦਾ ਸਰੂਪ: ਭਾਈ ਸਰਬਜੀਤ ਸਿੰਘ ਪਟਨਾ ਸਾਹਿਬ 👉 ਸ਼ਹੀਦੀ ਦਿਹਾੜਾ ਜਾਂ ਮੇਲਾ..? ਛਬੀਲਾਂ ਅਤੇ ਲੰਗਰਾਂ ਦੇ ਬਦਲਦੇ ਰੂਪ ‘ਤੇ ਉੱਠੇ ਸਵਾਲ 👉 “ਤੇਰਾ ਕੀਆ ਮੀਠਾ ਲਾਗੈ” ਦੇ ਸੰਦੇਸ਼ ਤੋਂ ਦੂਰ ਹੁੰਦੀ ਸ਼ਹੀਦੀ ਦਿਹਾੜੇ ਦੀ ਪਰੰਪਰਾ

ਪੰਜਾਬ ਸਰਕਾਰ ਵੱਲੋਂ ਬੇਅਦਬੀਆਂ ਸਬੰਧੀ ਐਕਟ ਦੀ ਸ਼ਬਦਾਵਲੀ ਸਿੱਧੇ ਤੌਰ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੀ- ਗਿਆਨੀ ਅਮਰਜੀਤ ਸਿੰਘ 👉 ਐਕਟ ਗੁਰੂ ਗ੍ਰੰਥ ਅਤੇ ਗੁਰੂ ਪੰਥ ਨੂੰ ਚੁਣੌਤੀ ਦੇਣ ਵਾਲੀ ਸਿਆਸੀ ਸਾਜ਼ਿਸ਼-ਐਡਵੋਕੇਟ ਧਾਮੀ