Home » ਮਾਝਾ » ਅੰਮ੍ਰਿਤਪਾਲ ਸਿੰਘ ਦੇ ਅੱਠ ਸਾਥੀਆਂ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜਿਆ ਪੁਲੀਸ ਰਿਮਾਂਡ ਖਤਮ ਹੋਣ ’ਤੇ ਅਜਨਾਲਾ ਦੀ ਅਦਾਲਤ ਵਿੱਚ ਕੀਤਾ ਗਿਆ ਪੇਸ਼

ਅੰਮ੍ਰਿਤਪਾਲ ਸਿੰਘ ਦੇ ਅੱਠ ਸਾਥੀਆਂ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜਿਆ ਪੁਲੀਸ ਰਿਮਾਂਡ ਖਤਮ ਹੋਣ ’ਤੇ ਅਜਨਾਲਾ ਦੀ ਅਦਾਲਤ ਵਿੱਚ ਕੀਤਾ ਗਿਆ ਪੇਸ਼

SHARE ARTICLE

178 Views

ਅਜਨਾਲਾ, 28 ਮਾਰਚ

ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਅੱਠ ਸਾਥੀਆਂ ਦਾ ਅੱਜ ਪੁਲੀਸ ਰਿਮਾਂਡ ਖਤਮ ਹੋਣ ਉਪਰੰਤ ਸਖਤ ਸੁਰੱਖਿਆ ਪ੍ਰਬੰਧਾਂ ਹੇਠ ਸਥਾਨਕ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿੱਥੇ ਅਦਾਲਤ ਨੇ ਇਨ੍ਹਾਂ ਨੂੰ 14 ਦਿਨਾਂ ਲਈ 11 ਅਪ੍ਰੈਲ ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ। ਇਸ ਮੌਕੇ ਡੀਐਸਪੀ ਅਜਨਾਲਾ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਅੱਜ ਪੇਸ਼ ਕੀਤੇ ਗਏ ਮੁਲਜ਼ਮਾਂ ਵਿੱਚ ਬਸੰਤ ਸਿੰਘ, ਭਗਵੰਤ ਸਿੰਘ ਬਾਜੇਖਾਨਾ, ਗੁਰਮੀਤ ਸਿੰਘ, ਸਰਬਜੀਤ ਸਿੰਘ ਕਲਸੀ, ਗੁਰਿੰਦਰਪਾਲ ਸਿੰਘ, ਹਰਜੀਤ ਸਿੰਘ ਅਤੇ ਕੁਲਵੰਤ ਸਿੰਘ, ਅਮਨਪ੍ਰੀਤ ਸਿੰਘ ਅਮਨਾ ਨੂੰ ਥਾਣਾ ਅਜਨਾਲਾ ਵਿੱਚ ਦਰਜ ਐਫਆਈਆਰ ਨੰਬਰ 39 ਤਹਿਤ ਅੱਜ ਪੁਲੀਸ ਰਿਮਾਂਡ ਖ਼ਤਮ ਹੋਣ ਉਪਰੰਤ ਅਦਾਲਤ ਵਿੱਚ ਪੇਸ਼ ਕੀਤਾ ਜਿੱਥੇ ਅਦਾਲਤ ਨੇ ਇਨ੍ਹਾਂ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜਣ ਦੇ ਹੁਕਮ ਦਿੱਤੇ। ਜ਼ਿਕਰਯੋਗ ਹੈ ਕਿ ਭਾਈ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਵਿੱਚ 23 ਫਰਵਰੀ 2023 ਨੂੰ ਥਾਣਾ ਅਜਨਾਲਾ ਵਿੱਚ ਵੱਡੀ ਗਿਣਤੀ ਵਿਚ ਪਾਰਟੀ ਕਾਰਕੁਨ ਤੇ ਸਾਥੀ ਪੁਲੀਸ ਵੱਲੋਂ ਲਾਏ ਗਏ ਬੈਰੀਗੇਡਾਂ ਨੂੰ ਤੋੜ ਕੇ ਥਾਣੇ ਅੰਦਰ ਦਾਖਲ ਹੋ ਗਏ ਸਨ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸੰਯੁਕਤ ਕਿਸਾਨ ਮੋਰਚਾ ਵਲੋਂ 4 ਫਰਵਰੀ ਤੋਂ 11 ਫਰਵਰੀ ਤੱਕ ਮੋਦੀ ਅਤੇ ਟਰੰਪ ਦੇ ਪੁਤਲੇ ਸਾੜਨ ਦੀ ਅਪੀਲ 👉 ਮੋਦੀ ਸਰਕਾਰ ਦੇ ਸਾਮਰਾਜਵਾਦ ਅੱਗੇ ਪੂਰੀ ਤਰ੍ਹਾਂ ਸਮਰਪਣ ਦੀ ਸਖ਼ਤ ਨਿੰਦਾ 👉 ਅਮਰੀਕਾ ਨਾਲ ਵਪਾਰ ਸਮਝੌਤਾ ਭਾਰਤੀ ਕਿਸਾਨਾਂ ਨੂੰ ਕਰ ਦੇਵੇਗਾ ਤਬਾਹ

ਮੋਦੀ ਅਤੇ ਸ਼ਾਹ ਪੰਜਾਬੀਆਂ ਤੇ ਸਿੱਖਾਂ ਵਿਚ ਜ਼ੇਕਰ ਵਿਚਰਣਾ ਲੋੜਦੇ ਹਨ, ਤਾਂ ਪਹਿਲਾਂ ਆਪਣੇ ਕੀਤੇ ਗੁਨਾਹਾਂ ਨੂੰ ਪ੍ਰਵਾਨ ਕਰਕੇ ਉਸਦੀ ਸਜ਼ਾ ਭੁਗਤਣ: ਮਾਨ 👉 8 ਹਜਾਰ ਪੁਲਿਸ ਮੁਲਾਜਮਾਂ ਦੀ ਸੁਰੱਖਿਆ ਵਿਚ ਪੰਜਾਬ ਅੰਦਰ ਵਿਚਰਨਾ ਮਨੁੱਖਤਾ ਵਿਰੋਧੀ ਕਾਲੇ ਕਾਰਨਾਮਿਆ ਬਦੌਲਤ ਵੱਡਾ ਡਰ