Home » ਸੰਸਾਰ » ਜਰਮਨੀ » ਜਰਮਨੀ ਦੇ ਸ਼ਹਿਰ ਲਾਇਪਸ਼ਿਗ ਵਿੱਚ ਖਾਲਸਾ ਪ੍ਰਗਟ ਦਿਵਸ ਨੂੰ ਸਮਰਪਿਤ ਮਹਾਨ ਨਗਰ ਕੀਰਤਨ 24 ਮਾਰਚ ਦਿਨ ਸੋਮਵਾਰ ਨੂੰ ਸਜਾਇਆ ਗਿਆ ।

ਜਰਮਨੀ ਦੇ ਸ਼ਹਿਰ ਲਾਇਪਸ਼ਿਗ ਵਿੱਚ ਖਾਲਸਾ ਪ੍ਰਗਟ ਦਿਵਸ ਨੂੰ ਸਮਰਪਿਤ ਮਹਾਨ ਨਗਰ ਕੀਰਤਨ 24 ਮਾਰਚ ਦਿਨ ਸੋਮਵਾਰ ਨੂੰ ਸਜਾਇਆ ਗਿਆ ।

SHARE ARTICLE

188 Views

ਲਾਇਪਸ਼ਿਗ 29 ਮਾਰਚ: ਖਾਲਸਾਈ ਜਾਹੋ-ਜਲਾਲ ਦਾ ਪ੍ਰਗਟਾਵਾ, ਸਿੱਖ ਕੌਮ ਦੀ ਵਿਲੱਖਣਤਾ ਸਰਬੱਤ ਦਾ ਭਲਾ ਗੁਰੂ ਸਿਧਾਂਤ ਨੂੰ ਦਰਸਾਉਣ ਲਈ ਸਮੂਹ ਸਾਧ ਸੰਗਤ ਦੇ ਉੱਦਮ ਨਾਲ ਜਰਮਨੀ ਦੇ ਸ਼ਹਿਰ ਲਾਇਪਸ਼ਿਗ ਵਿੱਚ ਅਲੌਕਿਕ ਨਗਰ ਕੀਰਤਨ 24 ਮਾਰਚ ਦਿਨ ਸੋਮਵਾਰ ਨੂੰ ਸਜਾਇਆ ਗਿਆ। ਲਾਇਪਸ਼ਿਗ ਸ਼ਹਿਰ ਵਿੱਚ ਗੁਰਦੁਆਰਾ ਸਾਹਿਬ ਦੀ ਆਰੰਭਤਾ ਸੰਨ 1994 ਈ. ਨੂੰ ਹੋਈ ਜੋ 21 ਮਾਰਚ 2004 ਤੋਂ ਗੁਰਦੁਆਰਾ ਗੁਰਮਤਿ ਪ੍ਰਚਾਰ ਲਾਇਪਸ਼ਿਗ ਦੇ ਨਾਮ ਨਾਲ ਜਾਣਿਆ ਜਾਂਦਾ ਹੈ। ਇਸ ਬਿਲਡਿੰਗ ਵਿੱਚ ਅੱਜ ਤੋਂ ਇੱਕੀ ਸਾਲ ਪਹਿਲੇ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਲਈ ਅਕਾਲ ਪੁਰਖ ਦਾ ਸ਼ੁਕਰਾਨਾ ਕਰਦੇ ਹੋਏ ਅਤੇ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਇਹ ਪਹਿਲਾ ਮਹਾਨ ਨਗਰ ਕੀਰਤਨ ਬਹੁਤ ਹੀ ਸ਼ਰਧਾਪੂਰਵਕ ਲਾਇਪਸ਼ਿਗ , ਕੈਮਨਿਸ਼ਟ , ਡਰੈਸਡਨ, ਏਰਫੋਰਟ , ਫਰਾਈਟਾਲ , ਬਰਲੀਨ ਆਦਿ ਸ਼ਹਿਰਾਂ ਦੇ ਗੁਰਦੁਆਰਾ ਸਾਹਿਬਾਨ ਅਤੇ ਹਾਲੇ, ਮੈਗਡੇਬਰਗ, ਗਰੀਮਾ ਆਦਿ ਇਲਾਕਾ ਨਿਵਾਸੀ ਸਮੂਹ ਸਾਧ ਸੰਗਤ ਵੱਲੋ ਖਾਲਸਾਈ ਪ੍ਰਪੰਰਾ ਅਨੁਸਾਰ ਨਾਗਰੇ ਦੀ ਚੋਟ , ਰਣਸਿੰਘੇ ਦੀ ਧੁੰਨ , ਨਿਸ਼ਾਨਚੀ, ਪੰਜ ਪਿਆਰੇ ਸਾਹਿਬਾਨ ਦੀ ਅਗਵਾਈ ਅਤੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਸ਼ਹਿਰ ਦੇ ਸੈਂਟਰ ਵਿੱਚ ਸਜਾਇਆ ਗਿਆ । ਜਿਸ ਵਿੱਚ ਪੰਥ ਪ੍ਰਸਿੱਧ ਇੰਟਰਨੈਸ਼ਨਲ ਢਾਡੀ ਭਾਈ ਹਰਜਿੰਦਰ ਸਿੰਘ ਪ੍ਰਵਾਨਾ ਦੇ ਜੱਥੇ ਨੇ ਢਾਡੀ ਕਲਾ , ਭਾਈ ਜਗਜੀਤ ਸਿੰਘ ਜੇ ਕੇ ਡਰੈਸਡਨ , ਭਾਈ ਜਸਵੀਰ ਸਿੰਘ ਜੱਸੀ ਨੇ ਕਵਿਸ਼ਰੀ ਅਤੇ ਭਾਈ ਭੁਪਿੰਦਰ ਸਿੰਘ , ਭਾਈ ਅਮਨਪ੍ਰੀਤ ਸਿੰਘ ਨੇ ਸ਼ਬਦ ਕੀਰਤਨ ਨਾਲ ਸਾਧ ਸੰਗਤ ਨੂੰ ਅਕਾਲ ਪੁਰਖ ਦੀ ਸਿਫਤ ਸਲਾਹ ਨਾਲ ਜੋੜਿਆ । ਸਮੂਹ ਬੱਚਿਆਂ ਵੱਲੋ ਸਿੱਖ ਧਰਮ ਦੀ ਮੁੱਢਲੀ ਜਾਣਕਾਰੀ ਨਾਲ ਸੰਬੰਧਿਤ ਵੱਖ ਵੱਖ ਵਿਸ਼ਿਆਂ ਤੇ ਜਰਮਨੀ ਭਾਸ਼ਾ ਵਿੱਚ ਲੈਕਚਰ, ਕਵਿਤਾ ਆਦਿ ਦੀ ਸੰਗਤ ਨਾਲ ਸਾਂਝ ਪਾਈ ਗਈ। ਇਸ ਸਮੇ ਜਿਥੇ ਸਮੂਹ ਸਾਧ ਸੰਗਤ ਵੱਲੋ ਵੱਖ ਵੱਖ ਤਰਾਂ ਦਾ ਲੰਗਰ, ਫਰੂਟ, ਮਠਿਆਈ ਆਦਿ ਅਤੁੱਟ ਵਰਤਾਇਆ ਗਿਆ ਉੱਥੇ ਗੁਰ ਸ਼ਬਦ ਦਾ ਲੰਗਰ ਵੱਖ-ਵੱਖ ਵਿਸ਼ਿਆ ਤੇ ਗੁਰਦੁਆਰਾ ਸਾਹਿਬ ਲਾਇਪਸ਼ਿਗ ਵੱਲੋ ਤਿਆਰ ਕੀਤੇ ਕਿਤਾਬਚੇ ਵੰਡੇ ਗਏ। ਇਸ ਇਤਿਹਾਸਕ ਨਗਰ ਕੀਰਤਨ ਵਿੱਚ ਸਮੂਹ ਸਾਧ ਸੰਗਤ ਵੱਲੋ ਬਹੁਤ ਹੀ ਸ਼ਰਧਾਪੂਰਵਕ ਹਾਜ਼ਰ ਹੋ ਕੇ ਸਮੁੱਚੀਆਂ ਸੇਵਾਵਾਂ ਨਿਭਾਈਆਂ ਗਈਆਂ । ਇਸ ਲਈ ਸਮੂਹ ਸਾਧ ਸੰਗਤ ਅਤੇ ਪ੍ਰਬੰਧਕ ਸਾਹਿਬਾਨ ਵੱਲੋ ਸ਼ੁਕਰਾਨਾ ਅਰਦਾਸ ਸਮਾਗਮ 30 ਮਾਰਚ ਦਿਨ ਐਤਵਾਰ ਨੂੰ ਗੁਰਦੁਆਰਾ ਸਾਹਿਬ ਲਾਇਪਸ਼ਿਗ ਵਿਖੇ ਹੋਵੇਗਾ ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸਿੱਖ ਦੇਸ਼ ਦੀ ਸੁਪਰੀਮ ਕੋਰਟ ਅਤੇ ਪਾਰਲੀਮੈਂਟ ’ਚ ਕਕਾਰ ਧਾਰਣ ਕਰਕੇ ਜਾ ਸਕਦਾ ਫਿਰ ਪ੍ਰੀਖਿਆ ਕੇਂਦਰਾਂ ਵਲੋਂ ਬਚਿਆਂ ਨੂੰ ਕਿਸ ਤਾਕਤ ਅਤੇ ਆਦੇਸ਼ ਦੇ ਨਾਲ ਕਕਾਰ ਉਤਾਰਨ ਨੂੰ ਮਜਬੂਰ ਕੀਤਾ ਜਾਂਦਾ ਹੈ: ਪਰਮਜੀਤ ਸਿੰਘ ਵੀਰਜੀ 👉 ਕਕਾਰ ਅੰਮ੍ਰਿਤਧਾਰੀ ਸਿੱਖ ਪ੍ਰਾਣੀ ਲਈ ਧਾਰਮਿਕ ਵਿਸ਼ਵਾਸ ਦਾ ਪ੍ਰਤੀਕ ਅਤੇ ਸਿੱਖ ਦੀ ਰੋਜ਼ਾਨਾ ਜਿੰਦਗੀ ਦਾ ਹਨ ਅਨਖਿੜਵਾਂ ਅੰਗ

ਪੰਜਾਬ ਅੰਦਰ ਮੁੜ 90 ਦੇ ਦਹਾਕੇ ਵਾਂਗ ਜ਼ੁਲਮ, ਮਨੁੱਖੀ ਅਧਿਕਾਰਾਂ ਦਾ ਘਾਣ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਕੀਤਾ ਜਾ ਰਿਹਾ ਵਿਵਹਾਰ ਚਿੰਤਾਜਨਕ: ਪੰਥਕ ਜਥੇਬੰਦੀਆਂ ਜਰਮਨੀ 👉 ਝੂਠੇ ਪੁਲਿਸ ਮੁਕਾਬਲੇ ਵਿਚ ਮਾਰੇ ਗਏ ਰਣਜੀਤ ਸਿੰਘ ਦੇ ਪਰਿਵਾਰ ਨਾਲ ਕੀਤਾ ਹਮਦਰਦੀ ਦਾ ਇਜ਼ਹਾਰ