ਖਾਲੜਾ 30 ਮਾਰਚ : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਐਮ. ਐਲ. ਏ . ਸ੍ਰ. ਸਰਵਨ ਸਿੰਘ ਧੁੰਨ ਦੇ ਦਿਸ਼ਾ ਨਿਰਦੇਸ਼ ਅਨੁਸਾਰ ਪਾਰਟੀ ਬਾਜੀ ਤੋੰ ਉਪਰ ਉੱਠ ਕੇ ਪਿੰਡਾਂ ਦਾ ਸਰਬਪੱਖੀ ਵਿਕਾਸ ਕਰਵਾਇਆ ਜਾ ਰਿਹਾ ਹੈ । ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸਰਪੰਚ ਸੁਖਦੇਵ ਸਿੰਘ ਸੋਨੀ ਪਿੰਡ ਖਾਲੜਾ ਨੇ ਕੀਤਾ। ਓਹਨਾਂ ਦਸਿਆ ਕਿ ਇਸੇ ਲੜੀ ਤਹਿਤ ਅੱਜ ਸਰਕਾਰੀ ਐਲੀਮੈੰਟਰੀ ਸਕੂਲ( ਕੰਨਿਆ ) ਖਾਲੜਾ ਵਿਖੇ ਮੀਟਿੰਗ ਕੀਤੀ ਗਈ । ਜਿਸ ਵਿਚ ਮੁੱਖ ਮਹਿਮਾਨ ਪੰਚਾਇਤ ਸੈਕਟਰੀ ਦਿਲਬਾਗ ਸਿੰਘ ਪਹੁੰਚੇ ਅਤੇ ਵਿਕਾਸ ਕਾਰਜਾਂ ਦਾ ਜਾਇਜਾ ਲਿਆ। ਇਸ ਮੌਕੇ ਪਰਮਿੰਦਰ ਸਿੰਘ ਹੀਰਾ ,ਮੈਂਬਰ ਨਾਨਕ ਸਿੰਘ, ਮੈਂਬਰ ਗੁਰਪ੍ਰੀਤ ਸਿੰਘ ਨੇ ਪਿੰਡ ਦੇ ਹੋਣ ਵਾਲੇ ਕੰਮਾਂ ਦੀ ਜਾਣਕਾਰੀ ਸਾਂਝੀ ਕੀਤੀ। ਜਿਸ ਵਿਚ ਮੁੱਖ ਤੌਰ ਤੇ ਵੱਡੇ ਗਲੇ ਵਾਲੀ ਟੁੱਟੀ ਹੋਈ ਸੜਕ, ਜੰਝ ਘਰ ਦੀ ਰਿਪੇਅਰ, ਪਿੰਡ ਵਿਚ ਸੀਵਰੇਜ, ਨਿਕਾਸੀ ਨਾਲਾ, ਨਹਿਰ ਤੋੰ ਕਰਨੌਲੀਆਂ ਤੱਕ ਸੜਕ ਦੇ ਦੋਹਾਂ ਪਾਸੇ ਲੌਕ ਟਾਈਲ, ਸ਼ਹੀਦ ਜਸਵੰਤ ਸਿੰਘ ਖਾਲੜਾ ਲਾਇਬ੍ਰੇਰੀ, ਸੂਰਜੀ ਲਾਈਟਾਂ ਆਦਿ ਬਣਾਉਣ ਲਈ ਮੰਗ ਕੀਤੀ ਗਈ। ਇਸ ਮੌਕੇ ਕੁਲਵੰਤ ਸਿੰਘ, ਗੁਰਭੇਜ ਸਿੰਘ, ਰਾਜੂ, ਸ਼ੀਰਾ ਸਿੰਘ, ਚਰਨ ਸਿੰਘ, ਯਾਦਵਿੰਦਰ ਸਿੰਘ, ਡਾ ਗੁਰਵਿੰਦਰ ਸਿੰਘ, ਗੁਰਪਾਲ ਸਿੰਘ, ਭਾਰਤ ਸਿੰਘ, ਮਨਜੀਤ ਸਿੰਘ, ਕਸ਼ਮੀਰ ਸਿੰਘ ਮੈਂਬਰ, ਆਦਿ ਮੋਹਤਬਰ ਵਿਅਕਤੀ ਹਾਜ਼ਰ ਸਨ।

Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।