ਫਰੈਕਫੋਰਟ 30 ਮਾਰਚ: ਗੁਰਦੁਆਰਾ ਸਿੱਖ ਸੈਂਟਰ ਫਰੈਂਕਫੋਰਟ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸਿੱਖ ਕੌਮ ਦੀ ਜੰਗੇ ਅਜ਼ਾਦੀ ਦੀ ਮਿਸਲ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਜਨਰਲ ਸਕੱਤਰ ਭਾਈ ਮਹਿਲ ਸਿੰਘ ਬੱਬਰ ਜੋ ਕਿ 24 ਮਾਰਚ ਨੂੰ ਨਾਨਕਾਣਾ ਸਾਹਿਬ ਦੀ ਪਵਿੱਤਰ ਧਰਤੀ ਤੇ ਅਕਾਲ ਚਲਾਣਾ ਕਰ ਗਏ ਸਨ, ਉਹਨਾਂ ਦੀ ਯਾਦ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ ਕਰਵਾਏ ਗਏ ।
ਦੀਵਾਨ ਦਾ ਆਰੰਭ ਸ੍ਰੀ ਸੁਖਮਨੀ ਸਾਹਿਬ ਜੀ ਦੀ ਬਾਣੀ ਦੇ ਜਾਪ ਨਾਲ ਹੋਇਆ । ਗੁਰਦੁਆਰਾ ਸਾਹਿਬ ਜੀ ਦੇ ਬੱਚਿਆਂ ਦੇ ਜਥੇ ਭਾਈ ਲਖਵੀਰ ਸਿੰਘ ਤੇ ਭਾਈ ਜਤਿੰਦਰ ਸਿੰਘ ਦੇ ਜਥਿਆਂ ਨੇ ਇਲਾਹੀ ਗੁਰਬਾਣੀ ਦੇ ਕੀਰਤਨ ਦੁਆਰਾ ਭਾਈ ਸਾਹਿਬ ਜੀ ਨੂੰ ਸ਼ਰਧਾਂਜਲੀ ਅਰਪਣ ਕੀਤੀ । ਹੈੱਡ ਗ੍ਰੰਥੀ ਭਾਈ ਚਮਕੌਰ ਸਿੰਘ ਸਭਰਾ ਨੇ ਸੰਗਤਾਂ ਨਾਲ ਗੁਰਮਤਿ ਵੀਚਾਰਾਂ ਦੀ ਸਾਂਝ ਪਾਉਂਦਿਆਂ ਕਿਹਾ ਕਿ ਭਾਈ ਸਾਹਿਬ ਜੀ ਦੀ ਮਹਾਨ ਕੁਰਬਾਨੀ ਤਾਂ ਹੈ ਹੀ ਉਹਨਾਂ ਦੇ ਪਰਿਵਾਰ ਨੇ ਸਰਕਾਰੀ ਜਬਰ ਨੂੰ ਸਬਰ ਨਾਲ ਸਹਿਣ ਕੀਤਾ । ਭਾਈ ਸਾਹਿਬ ਜੀ ਦੀ ਸਿੰਘਣੀ ਤੇ ਗੋਬਿੰਦ ਰਾਮ ਬੁੱਚੜ ਨੇ ਕਹਿਰ ਢਾਹਿਆ ਪਰ ਭਾਈ ਸਾਹਿਬ ਆਪਣੇ ਆਖ਼ਰੀ ਸਵਾਸਾਂ ਤੱਕ ਸੇਵਾ ਨਿਭਾਉਂਦੇ ਰੁੱਖਸਤ ਹੋ ਗਏ ।
ਜਰਮਨ ਦੀਆਂ ਪੰਥਕ ਜਥੇਬੰਦੀਆਂ ਵੱਲੋਂ ਸਿੱਖ ਕੌਮ ਦੀ ਅਜ਼ਾਦੀ ਲਹਿਰ ਦੇ ਥੰਮ ਭਾਈ ਮਹਿਲ ਸਿੰਘ ਜੀ ਦੀਆਂ ਲੱਗਭਗ ਅੱਧੀ ਸਦੀ ਤੱਕ ਦੀਆਂ ਸੇਵਾਵਾਂ ਪ੍ਰਤੀ ਸੰਗਤਾਂ ਨੂੰ ਚਾਨਣਾ ਪਾਇਆ । ਉਹਨਾਂ ਦੇ ਗੁਰਸਿੱਖੀ ਜੀਵਨ, ਸ਼ਾਂਤ ਸੁਭਾਅ ਤੇ ਹਮੇਸ਼ਾਂ ਕੌਮ ਦੀ ਚੜ੍ਹਦੀ ਕਲਾ ਬਾਰੇ ਸੋਚਣ ਦੇ ਕਰਮਾਂ ਦੀ ਸ਼ਲਾਘਾ ਕੀਤੀ । ਭਾਈ ਸਾਹਿਬ ਜੀ ਦੇ ਛੋਟੇ ਭਰਾਤਾ ਮਹਾਨ ਸ਼ਹੀਦ ਜਥੇਦਾਰ ਸੁਖਦੇਵ ਸਿੰਘ ਬੱਬਰ ਮੁੱਖ ਸੇਵਾਦਾਰ ਬੱਬਰ ਖਾਲਸਾ ਸਨ ਜਿੰਨਾਂ ਨੇ 1978 ਤੋਂ ਲੈ ਕੇ 1992 ਤੱਕ ਰੂਪੋਸ਼ ਹੋ ਕੇ ਕੌਮੀ ਅਜ਼ਾਦੀ ਦੇ ਸੰਘਰਸ਼ ਵਿੱਚ ਜੂਝਦਿਆਂ ਹੋਇਆਂ ਸ਼ਹਾਦਤ ਦਾ ਜਾਮ ਪੀਤਾ । ਇਸ ਮੌਕੇ ਜਥੇਦਾਰ ਵਧਾਵਾ ਸਿੰਘ ਬੱਬਰ ਮੁੱਖ ਸੇਵਾਦਾਰ ਬੱਬਰ ਖਾਲਸਾ ਇੰਟਰਨੈਸ਼ਨਲ ਦਾ ਭਾਈ ਮਹਿਲ ਸਿੰਘ ਪ੍ਰਤੀ ਸ਼ਰਧਾਂਜਲੀ ਸੁਨੇਹਾ ਸੰਗਤਾਂ ਨਾਲ ਸਾਂਝਾ ਕੀਤਾ ਗਿਆ ਜਿਸ ਵਿਚ ਉਹਨਾਂ ਨੇ ਕਿਹਾ ਕਿ ਭਾਈ ਸਾਹਿਬ ਦਾ ਜਾਣਾ ਕੌਮ ਲਈ ਇੱਕ ਨਾਂ ਪੂਰਾ ਹੋਣ ਵਾਲਾ ਘਾਟਾ ਹੈ । ਕੌਮ ਕੋਲੋਂ ਇੱਕ ਸੂਝਵਾਨ ਆਗੂ ਖੁੱਸ ਗਿਆ ਹੈ । ਉਨ੍ਹਾਂ ਨੇ ਸੰਗਤਾਂ ਨਾਲ ਬੱਬਰ ਖਾਲਸਾ ਇੰਟਰਨੈਸ਼ਨਲ ਦਾ ਇਤਿਹਾਸ ਸਾਂਝਾ ਕਰਦਿਆਂ ਕਿਹਾ ਕਿ 1978 ਵਿੱਚ ਮਹਾਨ ਸ਼ਹੀਦ ਭਾਈ ਫੌਜਾ ਸਿੰਘ ਤੇ ਤੇਰਾਂ ਸਿੰਘਾਂ ਦੀ ਸ਼ਹਾਦਤ ਤੋਂ ਬਾਅਦ ਵਿੱਚ ਹੋਂਦ ਵਿੱਚ ਆਈ ਜੋ ਕਿ ਸਿੱਖ ਕੌਮ ਦੀ ਅਜ਼ਾਦੀ ਤੱਕ ਸੰਘਰਸ਼ ਜਾਰੀ ਰੱਖਣ ਦਾ ਪ੍ਰਣ ਕਰਦੀ ਹੈ ਤੇ ਇਹਨਾਂ ਕੌਮੀ ਯੋਧਿਆਂ ਨੂੰ ਸਾਡੀ ਸ਼ਰਧਾਂਜਲੀ ਇਹ ਹੈ ਕਿ ਉਹਨਾਂ ਦੇ ਰਹਿੰਦੇ ਕਾਰਜ ਵਿੱਚ ਆਪਣਾ ਯੋਗਦਾਨ ਪਾਈਏ ।
ਜਰਮਨ ਦੀਆਂ ਪੰਥਕ ਜਥੇਬੰਦੀਆਂ ਨੇ ਅਜ਼ਾਦੀ ਸੰਘਰਸ਼ ਜਾਰੀ ਰੱਖਣ ਤੇ ਭਾਈ ਸਾਹਿਬ ਦੀਆਂ ਸੇਵਾਵਾਂ ਬਾਰੇ ਵਿਸਤਾਰ ਨਾਲ ਚਾਨਣਾ ਪਾਇਆ । ਸਟੇਜ ਦੀ ਸੇਵਾ ਭਾਈ ਹੀਰਾ ਸਿੰਘ ਮਤੇਵਾਲ ਨੇ ਨਿਭਾਈ । ਪੰਥਕ ਜਥੇਬੰਦੀਆਂ ਦੇ ਆਗੂ ਭਾਈ ਕੁਲਦੀਪ ਸਿੰਘ, ਭਾਈ ਰਾਜਵੰਤ ਸਿੰਘ ਕੰਗ ਧਰਮੀ ਫ਼ੌਜੀ, ਭਾਈ ਲਖਵਿੰਦਰ ਸਿੰਘ ਮੱਲੀ ਇੰਟਰਨੈਨਸ਼ਨਲ ਸਿੱਖ ਫੈਡਰੇਸ਼ਨ ਜਰਮਨੀ, ਭਾਈ ਪ੍ਰਗਟ ਸਿੰਘ ਰਿਬੈਰੋ ਕਾਂਡ, ਭਾਈ ਗੁਰਚਰਨ ਸਿੰਘ ਗੁਰਾਇਆ ਵਰਲਡ ਸਿੱਖ ਪਾਰਲੀਮੈਂਟ, ਭਾਈ ਜਗਤਾਰ ਸਿੰਘ ਮਾਹਲ ਅਕਾਲੀ ਦਲ ਵਾਰਿਸ ਪੰਜਾਬ ਦੇ, ਭਾਈ ਹਰਦਵਿੰਦਰ ਸਿੰਘ , ਭਾਈ ਗੁਰਮੀਤ ਸਿੰਘ ਖਨਿਆਣ ਸਿੱਖ ਫੈਡਰੇਸ਼ਨ ਜਰਮਨੀ, ਭਾਈ ਰੇਸ਼ਮ ਸਿੰਘ ਬੱਬਰ ਖਾਲਸਾ ਜਰਮਨੀ, ਭਾਈ ਗੁਰਦੀਪ ਸਿੰਘ ਪ੍ਰਦੇਸੀ ਦਲ ਖਾਲਸਾ, ਭਾਈ ਗੁਰਦਿਆਲ ਸਿੰਘ ਲਾਲੀ ਸਿੱਖ ਫੈਡਰੇਸ਼ਨ ਜਰਮਨੀ ਨੇ ਵੀਚਾਰਾਂ ਦੀ ਸਾਂਝ ਪਾਈ । ਗੁਰਦੁਆਰਾ ਸਿੱਖ ਸੈਂਟਰ ਫਰੈਂਕਫੋਰਟ ਦੀ ਪ੍ਰਬੰਧਕ ਕਮੇਟੀ ਤੇ ਜਥੇਬੰਦੀਆਂ ਵੱਲੋਂ ਧਰਮੀ ਫ਼ੌਜੀ ਰਾਜਵੰਤ ਸਿੰਘ ਕੰਗ ਦਾ ਸਨਮਾਨ ਕੀਤਾ ਗਿਆ ਤੇ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ ਗਿਆ ।

Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।