ਸਭਰਾ 2 ਅਪ੍ਰੈਲ : ਸ਼੍ਰੋਮਣੀ ਕਵੀਸ਼ਰ ਗਿਆਨੀ ਜਰਨੈਲ ਸਿੰਘ ਸਭਰਾ ਯਾਦਗਾਰੀ ਕਵੀਸ਼ਰੀ ਦਰਬਾਰ 6 ਅਪ੍ਰੈਲ 2025 ਐਤਵਾਰ ਨੂੰ ਗੁਰਦੁਆਰਾ ਕਿਲਾ ਸਾਹਿਬ ਪਿੰਡ ਸਭਰਾ ਤਹਿਸੀਲ ਪੱਟੀ ਜਿਲਾ ਤਰਨ ਤਾਰਨ ਵਿਖੇ ਕਰਵਾਇਆ ਜਾ ਰਿਹਾ ਹੈ ਇਸ ਮੌਕੇ ਸ਼੍ਰੋਮਣੀ ਕਵੀਸ਼ਰ ਭਾਈ ਅਮਰਜੀਤ ਸਿੰਘ ਸੁਭਰਾ ਘੋਰਾ ਵੱਲੋਂ ਸਮੂਹ ਸਮੂਹ ਸੰਗਤ ਨੂੰ ਬੇਨਤੀ ਕੀਤੀ ਗਈ ਹੈ ਕਿ ਇਸ ਸਮਾਗਮ ਵਿੱਚ ਪਹੁੰਚ ਕੇ ਲਾਹਾ ਪ੍ਰਾਪਤ ਕਰੋ ਜੀ, ਉਹਨਾਂ ਕਿਹਾ ਕਿ ਭਾਵੇਂ ਇਹ ਸਮਾਗਮ ਸਾਡੇ ਪਰਿਵਾਰ ਵੱਲੋਂ ਆਰੰਭ ਕੀਤਾ ਗਿਆ ਸੀ ਪਰ ਹੁਣ ਅਸੀਂ ਸਿਰਫ ਸੇਵਾਦਾਰ ਹਾਂ ਇਹ ਪ੍ਰੋਗਰਾਮ ਸਮਾਗਮ ਪੰਥ ਦਾ ਗੁਰੂ ਖਾਲਸਾ ਦਾ ਬਣ ਗਿਆ ਹੈ ਇਸ ਕਰਕੇ ਇਸਦੇ ਸਾਰੇ ਪ੍ਰਬੰਧ ਗੁਰੂ ਦੀਆਂ ਸੰਗਤਾਂ ਵੱਲੋਂ ਕੀਤੇ ਜਾਣੇ ਹਨ ਅਸੀਂ ਅਤੇ ਸਾਡਾ ਪਰਿਵਾਰ ਕੇਵਲ ਸੇਵਾਦਾਰ ਹੀ ਹੋਵਾਂਗੇ।
ਸੋ ਇਸ ਸਮਾਗਮ ਸਬੰਧੀ ਵਧੇਰੇ ਜਾਣਕਾਰੀ ਲਈ ਸੰਪਰਕ ਸ਼੍ਰੋਮਣੀ ਕਵੀਸ਼ਰ ਅਮਰਜੀਤ ਸਿੰਘ ਸਭਰਾ ਜੀ ਨਾਲ ਕਰ ਸਕਦੇ ਹੋ
9815699137

Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।