Home » ਮਾਝਾ » Punjab News: ਪੁਲੀਸ ਨਾਕਾਬੰਦੀ ਦੌਰਾਨ ਦੋ ਵਿਅਕਤੀ ਅਸਲੇ ਸਮੇਤ ਕਾਬੂ

Punjab News: ਪੁਲੀਸ ਨਾਕਾਬੰਦੀ ਦੌਰਾਨ ਦੋ ਵਿਅਕਤੀ ਅਸਲੇ ਸਮੇਤ ਕਾਬੂ

SHARE ARTICLE

203 Views

ਅੰਮ੍ਰਿਤਸਰ, 3 ਅਪਰੈਲ

Punjab News: ਅੰਮ੍ਰਿਤਸਰ ਜ਼ਿਲ੍ਹਾ ਦਿਹਾਤੀ ਪੁਲੀਸ ਨੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰਦਿਆਂ ਦੋ ਪਿਸਤੌਲ ਬਰਾਮਦ ਕੀਤੇ ਹਨ। ਅਧਿਕਾਰੀਆਂ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਸ਼ਨਾਖਤ ਦਿਲਰਾਜ ਸਿੰਘ ਅਤੇ ਸਤਨਾਮ ਸਿੰਘ ਉਰਫ ਸੱਤਾ ਦੋਵੇਂ ਵਾਸੀ ਪਿੰਡ ਕਾਲੀਆਂ ਸਕੱਤਰਾਂ ਜ਼ਿਲ੍ਹਾ ਤਰਨ ਤਾਰਨ ਵਜੋਂ ਹੋਈ ਹੈ। ਪੁਲੀਸ ਨੇ ਇਨ੍ਹਾਂ ਕੋਲੋਂ 30 ਬੋਰ ਦੇ ਦੋ ਪਿਸਤੌਲ(5- ਰੋਲੈਕਸ) ਅਤੇ ਮੋਟਰਸਾਈਕਲ ਬਰਾਮਦ ਕੀਤਾ ਹੈ। ਐੱਸਐੱਸਪੀ ਮਨਿੰਦਰ ਸਿੰਘ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਪੈਸ਼ਲ ਸੈੱਲ ਪੁਲੀਸ ਵੱਲੋਂ ਕੋਹਾਲੀ ਨਹਿਰ ਨੇੜੇ ਨਾਕਾਬੰਦੀ ਕਰਕੇ ਚੈਕਿੰਗ ਕੀਤੀ ਜਾ ਰਹੀ ਸੀ ਇਸ ਦੌਰਾਨ ਪਿੰਡ ਭਿੱਟੇਵੱਢ ਵੱਲੋਂ ਆ ਰਹੇ ਮੋਟਰਸਾਈਕਲ ਸਵਾਰ ਦੋ ਨੌਜਵਾਨਾ ਨੂੰ ਰੋਕਿਆ ਗਿਆ। ਜਦੋਂ ਇਹਨਾਂ ਦੀ ਤਲਾਸ਼ੀ ਲਈ ਗਈ ਤਾਂ ਇਹਨਾਂ ਕੋਲੋਂ 30 ਬੋਰ ਦੇ ਦੋ ਪਿਸਤੌਲ ਬਰਾਮਦ ਹੋਏ। ਪੁਲੀਸ ਵੱਲੋਂ ਮੋਟਰਸਾਈਕਲ ਵੀ ਜਬਤ ਕੀਤਾ ਹੈ। ਅਧਿਕਾਰੀ ਨੇ ਕਿਹਾ ਕਿ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

15 ਮਾਰਚ ਦਿਨ ਐਤਵਾਰ ਫਰੈਂਕਫੋਰਟ ਚੋਣਾਂ ਵਿੱਚ ਸਰਦਾਰ ਨਰਿੰਦਰ ਸਿੰਘ ਘੋਤੜਾ ਨੂੰ ਆਪਣਾ ਕੀਮਤੀ ਵੋਟ ਪਾ ਕੇ ਕਾਮਯਾਬ ਕਰੋ- ਸਰਦਾਰ ਅਨੂਪ ਸਿੰਘ ਪ੍ਰਧਾਨ ਗੁਰਦੁਆਰਾ ਸਿੱਖ ਸੈਂਟਰ ਫਰੈਂਕਫਰਟ। – ਸ੍ਰ: ਨਰਿੰਦਰ ਸਿੰਘ ਘੋਤੜਾ ਵਿਦੇਸ਼ੀ ਸਿਟੀ ਕੌਂਸਲ ਅਤੇ ਸ਼ਹਿਰ ਦੀ ਪਾਰਲੀਮੈਂਟ ਚੋਣਾਂ ਲਈ ਉਮੀਦਵਾਰ ਹਨ ।

ਪਹਿਲੀ ਚੇਤ (14ਮਾਰਚ) ਨਾਨਕਸ਼ਾਹੀ ਨਵਾਂ ਵਰ੍ਹਾਂ 558 ਦੀ ਅਰੰਭਤਾ ਦੀਆਂ ਸਮੂਹ ਸਿੱਖ ਸੰਗਤਾਂ ਨੂੰ ਲੱਖ ਲੱਖ ਵਧਾਈਆਂ ! ਨਵੇਂ ਵਰ੍ਹੇ ਦੀ ਅਰੰਭਤਾ ਤੇ ਸਰਬੱਤ ਦੇ ਭਲੇ ਵਾਲੇ ਸਿੱਖ ਰਾਜ ਦੀ ਸਿਰਜਣਾ ਵਿੱਚ ਆਪਣਾ ਬਣਦਾ ਯੋਗਦਾਨ ਪਾਉਣ ਦਾ ਪ੍ਰਣ ਕਰੀਏ :- ਗੁਰਚਰਨ ਸਿੰਘ ਗੁਰਾਇਆ