Home » ਮਾਲਵਾ » ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਬਾਬਾ ਟੇਕ ਸਿੰਘ ਧਨੋਲਾ ਵਲੋਂ ਸੰਭਾਲੀ ਜਥੇਦਾਰ ਦੀ ਸੇਵਾ।

ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਬਾਬਾ ਟੇਕ ਸਿੰਘ ਧਨੋਲਾ ਵਲੋਂ ਸੰਭਾਲੀ ਜਥੇਦਾਰ ਦੀ ਸੇਵਾ।

SHARE ARTICLE

260 Views

ਦਮਦਮਾ ਸਾਹਿਬ 9 ਅਪ੍ਰੈਲ : ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬ੍ਹੋ ਦੇ ਬੀਤੇ ਦਿਨੀਂ ਨਿਯੁਕਤ ਕੀਤੇ ਗਏ ਜਥੇਦਾਰ ਬਾਬਾ ਟੇਕ ਸਿੰਘ ਜੀ ਨੇ ਅੱਜ ਆਪਣੀ ਸੇਵਾ ਸੰਭਾਲ ਲਈ ਹੈ। ਇਸ ਮੌਕੇ ਉਨ੍ਹਾਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਐਡੀਸ਼ਨਲ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਕੇਵਲ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਅਤੇ ਤਖ਼ਤ ਸਾਹਿਬ ਦੇ ਪੰਜ ਪਿਆਰੇ ਸਾਹਿਬਾਨ, ਸ਼੍ਰੋਮਣੀ ਕਮੇਟੀ ਮੈਂਬਰ ਸ. ਗੁਰਪ੍ਰੀਤ ਸਿੰਘ ਝੱਬਰ ਤੇ ਬਾਬਾ ਗੁਰਮੀਤ ਸਿੰਘ ਤਿਰਲੋਕੇਵਾਲਾ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਇੰਚਾਰਜ ਸਬ-ਆਫ਼ਿਸ ਸ. ਭੋਲਾ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਮੈਨੇਜਰ ਸ. ਰਣਜੀਤ ਸਿੰਘ ਅਤੇ ਸਭਾ ਸੁਸਾਇਟੀਆਂ ਦੇ ਨੁਮਾਇੰਦਿਆਂ ਵੱਲੋਂ ਸਿਰੋਪਾਓ ਤੇ ਦਸਤਾਰਾਂ ਭੇਟ ਕੀਤੀਆਂ ਗਈਆਂ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News