Home » ਮਾਝਾ » ਪੰਜਾਬ ਸਿੱਖਿਆ ਕ੍ਰਾਂਤੀ ਸਰੱਹਦੀ ਖੇਤਰ ਦੇ ਸਕੂਲਾਂ ਅੰਦਰ ਬੁਨਿਆਦੀ ਢਾਂਚੇ ਦਾ ਵਿਕਾਸ ਤੇ ਵਾਧੂ ਅਧਿਆਪਕਾਂ ਦੀ ਹੋਵੇਗੀ ਤਾਇਨਾਤੀ – ਹਰਜੋਤ ਸਿੰਘ ਬੈਂਸ

ਪੰਜਾਬ ਸਿੱਖਿਆ ਕ੍ਰਾਂਤੀ ਸਰੱਹਦੀ ਖੇਤਰ ਦੇ ਸਕੂਲਾਂ ਅੰਦਰ ਬੁਨਿਆਦੀ ਢਾਂਚੇ ਦਾ ਵਿਕਾਸ ਤੇ ਵਾਧੂ ਅਧਿਆਪਕਾਂ ਦੀ ਹੋਵੇਗੀ ਤਾਇਨਾਤੀ – ਹਰਜੋਤ ਸਿੰਘ ਬੈਂਸ 

SHARE ARTICLE

132 Views

 

ਪੰਜਾਬ ਸਿੱਖਿਆ ਕ੍ਰਾਂਤੀ ਸਰੱਹਦੀ ਖੇਤਰ ਦੇ ਸਕੂਲਾਂ ਅੰਦਰ ਬੁਨਿਆਦੀ ਢਾਂਚੇ ਦਾ ਵਿਕਾਸ ਤੇ ਵਾਧੂ ਅਧਿਆਪਕਾਂ ਦੀ ਹੋਵੇਗੀ ਤਾਇਨਾਤੀ – ਹਰਜੋਤ ਸਿੰਘ ਬੈਂਸ

 

ਖੇਮਕਰਨ ਹਲਕੇ ਦੇ ਕੌਂਮਾਤਰੀ ਸਰੱਹਦ ਨੇੜਲੇ ਵੱਖ-ਵੱਖ ਸਕੂਲਾਂ ਦਾ ਦੌਰਾ ਕਰਕੇ 03 ਕਰੋੜ 07 ਲੱਖ ਰੁਪਏ ਦੇ ਵਿਕਾਸ ਕੰਮਾਂ ਦਾ ਕੀਤਾ ਉਦਘਾਟਨ

ਸਿੱਖਿਆ ਕ੍ਰਾਂਤੀ ਤਹਿਤ 2000 ਕਰੋੜ ਰੁਪੈ ਨਾਲ ਸਰਕਾਰੀ ਸਕੂਲਾਂ ਦੀ ਹੋਵੇਗੀ ਕਾਇਆ ਕਲਪ

 

ਖੇਮਕਰਨ/ਤਰਨਤਾਰਨ , 9 ਅਪ੍ਰੈਲ (ਗੁਰਪ੍ਰੀਤ ਸਿੰਘ ਸੈਡੀ)

ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸਰਹੱਦੀ ਖੇਤਰ ਅੰਦਰ ਸਿੱਖਿਆ ਦੇ ਪਸਾਰ ਨੂੰ ਹੁਲਾਰਾ ਦੇਣ ਲਈ ਸੂਬੇ ਦੇ ਸਿੱਖਿਆ ਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਸਰਹੱਦੀ ਖੇਤਰ ਅੰਦਰ ਸਕੂਲਾਂ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਦੇ ਨਾਲ-ਨਾਲ ਵਾਧੂ ਅਧਿਆਪਕਾਂ ਦੀ ਤਾਇਨਾਤੀ ਕੀਤੀ ਜਾਵੇਗੀ ।

 

ਸਿੱਖਿਆ ਮੰਤਰੀ ਵੱਲੋਂ ਅੱਜ ਹਲਕਾ ਖੇਮਕਰਨ ਦੇ ਬਿਲਕੁਲ ਕੌਮਾਂਤਰੀ ਸਰਹੱਦ ਨੇੜਲੇ ਵੱਖ-ਵੱਖ ਸਕੂਲਾਂ ਦਾ ਦੌਰਾ ਕਰਕੇ 03 ਕਰੋੜ 07 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਸਮਾਰਟ ਕਲਾਸ ਰੂਮਾਂ , ਸਾਇੰਸ ਲੈਬਾਂ , ਚਾਰਦੀਵਾਰੀ ਆਦਿ ਦੇ ਉਦਘਾਟਨ ਕੀਤੇ ਗਏ।

 

ਕੌਮਾਂਤਰੀ ਸਰਹੱਦ ਤੋਂ ਕੇਵਲ 20 ਮੀਟਰ ਦੂਰੀ ਤੇ ਸਥਿਤ ਸਰਕਾਰੀ ਸਕੂਲ ਕਲਸ ਤੇ ਮਸਤਗੜ੍ਹ , ਮਹਿੰਦੀਪੁਰ , ਖੇਮਕਰਨ , ਵਾਂ ਤਾਰਾ ਸਿੰਘ ਸਕੂਲਾਂ ਵਿਖੇ ਨਵੇਂ ਸਮਾਰਟ ਕਲਾਸ ਰੂਮਾਂ , ਚਾਰਦੀਵਾਰੀ , ਸਾਇੰਸ ਲੈਬਾਂ ਦਾ ਉਦਘਾਟਨ ਕਰਨ ਪਿੱਛੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਬੈਂਸ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ 7 ਅਪ੍ਰੈਲ ਨੂੰ ਖਟਕੜ ਕਲਾਂ ਦਾ ਇਨਕਲਾਬੀ ਧਰਤ ਤੋਂ ਸ਼ੁਰੂ ਕੀਤੀ ਗਈ “ ਪੰਜਾਬ ਸਿੱਖਿਆ ਕ੍ਰਾਂਤੀ “ ਤਹਿਤ 2000 ਕਰੋੜ ਰੁਪੈ ਨਾਲ ਲਗਭਗ 20 ਹਜ਼ਾਰ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਕੀਤੀ ਜਾ ਰਹੀ ਹੈ ।

 

ਸ੍ਰੀ ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਵਲੋੰ ਸਰੱਹਦੀ ਖੇਤਰ ਅੰਦਰ ਪਛੜੇਪਣ ਨੂੰ ਦੂਰ ਕਰਨ ਲਈ ਸਿੱਖਿਆ ਦੇ ਪਸਾਰ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ , ਜਿਸ ਤਹਿਤ ਪਿਛਲੇ 2 ਸਾਲਾਂ ਵਿੱਚ 300 ਤੋਂ ਵੱਧ ਨਵੇਂ ਅਧਿਆਪਕਾਂ ਨੂੰ ਸਰਹੱਦੀ ਖੇਤਰ ਦੇ ਸਕੂਲਾਂ ਵਿੱਚ ਤਾਇਨਾਤ ਕੀਤਾ ਗਿਆ ਹੈ । ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਸਰਹੱਦੀ ਖੇਤਰ ਦੇ ਸਕੂਲਾਂ ਅੰਦਰ ਅਧਿਆਪਕਾਂ ਦੀ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ ।

 

ਉਨ੍ਹਾਂ ਕਿਹਾ ਕਿ ਸਰਹੱਦ ਪਾਰੋਂ ਨਸ਼ੇ ਦੀ ਸਪਲਾਈ ਨੂੰ ਰੋਕਣ ਲਈ ਯੁੱਧ ਨਸ਼ੇ ਵਿਰੁੱਧ ਮੁਹਿੰਮ ਤਹਿਤ ਜੰਗੀ ਪੱਧਰ ਉੱਪਰ ਕੰਮ ਕਰਨ ਦੇ ਨਾਲ- ਨਾਲ ਸਿੱਖਿਆ ਦੇ ਫੈਲਾਅ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਕਿਉੰਕਿ ਨਸ਼ੇ ਦੀ ਰੋਕਥਾਮ ਲਈ ਸਿੱਖਿਆ ਸਭ ਤੋਂ ਅਹਿਮ ਹੈ ।

 

ਸਿੱਖਿਆ ਕ੍ਰਾਂਤੀ ਉੱਪਰ ਸਵਾਲ ਚੁੱਕਣ ਵਾਲੇ ਸਿਆਸੀ ਵਿਰੋਧੀਆਂ ਨੂੰ ਕਰੜੇ ਹੱਥੀਂ ਲੈਂਦਿਆਂ ਸ੍ਰੀ ਬੈਂਸ ਨੇ ਕਿਹਾ ਕਿ “ ਜਦ ਉਨ੍ਹਾਂ ਕੋਲ ਤਾਕਤ ਸੀ ਤਾਂ ਉਨ੍ਹਾਂ ਸਿੱਖਿਆ ਸੁਧਾਰ ਲਈ ਕੁਝ ਨਹੀਂ ਕੀਤਾ ਪਰ ਹੁਣ ਉਹ ਚੰਗੀ ਸਿੱਖਿਆ ਰਾਹੀਂ ਆਮ ਘਰਾਂ ਦੇ ਬੱਚਿਆਂ ਨੂੰ ਡਾਕਟਰ , ਇੰਜੀਨੀਅਰ ਬਣਦੇ ਨਹੀਂ ਦੇਖ ਸਕਦੇ “।

 

ਸ੍ਰੀ ਬੈਂਸ ਨੇ ਕਿਹਾ ਕਿ “ ਪੰਜਾਬ ਦੇ ਲੋਕ ਸਿੱਖਿਆ ਖੇਤਰ ਵਿਚ ਵੱਡੇ ਬਦਲਾਅ ਨੂੰ ਮਹਿਸੂਸ ਕਰ ਰਹੇ ਹਨ ਤੇ ਲੋਕ ਹੀ ਇਸ ਮੁਹਿੰਮ ਉੱਪਰ ਉਂਗਲ ਚੁੱਕਣ ਵਾਲਿਆਂ ਨੂੰ ਜਵਾਬ ਦੇਣਗੇ “।

 

ਉਨ੍ਹਾਂ ਕਿਹਾ ਕਿ ਇਕੱਲੇ ਖੇਮਕਰਨ ਵਿਧਾਨ ਸਭਾ ਹਲਕੇ ਦੇ ਸਰਕਾਰੀ ਸਕੂਲਾਂ ਅੰਦਰ ਹੀ ਬੁਨਿਆਦੀ ਢਾਂਚੇ ਦੇ ਵਿਸਥਾਰ ਲਈ 35 ਕਰੋੜ ਰੁਪੈ ਖਰਚ ਕੀਤੇ ਗਏ ਹਨ ।

 

ਸਿੱਖਿਆ ਮੰਤਰੀ ਨੇ ਇਹ ਵੀ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਹੁੰ ਚੁੱਕਣ ਪਿੱਛੋਂ ਜਦ ਉਹ ਪਹਿਲੀ ਵਾਰ ਸਰਹੱਦੀ ਖੇਤਰ ਦੇ ਸਕੂਲਾਂ ਦਾ ਦੌਰਾ ਕਰਨ ਆਏ ਸੀ ਤਾਂ ਅਨੇਕਾਂ ਸਕੂਲਾਂ ਅੰਦਰ ਅਵਾਰਾ ਪਸ਼ੂ ਚਰ ਰਹੇ ਸਨ ਤੇ ਨਾ ਹੀ ਬੱਚਿਆਂ ਲਈ ਪਖਾਨਿਆਂ ਦੀ ਵਿਵਸਥਾ ਸੀ ਪਰ ਹੁਣ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਹੁਣ ਸੂਬੇ ਵਿੱਚ ਕੋਈ ਵੀ ਸਕੂਲ ਚਾਰਦੀਵਾਰੀ , ਕਲਾਸ ਰੂਮਾਂ ਤੇ ਪਖਾਨਿਆਂ ਤੋਂ ਬਗੈਰ ਨਹੀਂ ਹੈ ।

 

ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 2025-26 ਦੇ ਬਜਟ ਵਿੱਚ ਸਿੱਖਿਆ ਲਈ 12 ਫੀਸਦੀ ਰਾਸ਼ੀ ਰਾਖਵੀਂ ਰੱਖੀ ਗਈ ਹੈ , ਜੋ ਕਿ ਇਤਿਹਾਸ ਵਿੱਚ ਸਭ ਤੋਂ ਵੱਧ ਹੈ।

 

ਸਿੱਖਿਆ ਮੰਤਰੀ ਵੱਲੋਂ ਸਰਕਾਰੀ ਸਕੂਲ ਮਹਿੰਦੀਪੁਰ ਲਈ 20 ਲੱਖ ਰੁਪੈ ਦੀ ਗਰਾਂਟ ਦੇਣ ਦਾ ਵੀ ਐਲਾਨ ਕੀਤਾ ਗਿਆ ।

 

ਇਸ ਮੌਕੇ ਹਲਕਾ ਖੇਮਕਰਨ ਦੇ ਵਿਧਾਇਕ ਸਰਵਣ ਸਿੰਘ ਧੁੰਨ ਨੇ ਸਿੱਖਿਆ ਮੰਤਰੀ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਪਹਿਲੀ ਵਾਰ ਹੈ ਕਿ ਕੋਈ ਸਿੱਖਿਆ ਮੰਤਰੀ ਚੌਥੀ ਵਾਰ ਸਰਹੱਦੀ ਖੇਤਰ ਦੇ ਸਕੂਲਾਂ ਦਾ ਦੌਰਾ ਕਰਨ ਆਇਆ ਹੋਵੇ । ਸ੍ਰੀ ਧੁੰਨ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿਚ ਬੁਨਿਆਦੀ ਢਾਂਚੇ ਦੇ ਸੁਧਾਰ ਨਾਲ ਬੱਚਿਆਂ ਨੂੰ ਗੁਣਵੱਤਾ ਭਰਪੂਰ ਸਿੱਖਿਆ ਮਿਲੇਗੀ ਜੋ ਕਿ ਉਨ੍ਹਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਵਿੱਚ ਸਹਾਈ ਹੋਵੇਗੀ ।

ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਤਰਨਤਾਰਨ (ਸ.ਸ.) ਸਤਿਨਾਮ ਸਿੰਘ ਬਾਠ,ਜ਼ਿਲ੍ਹਾ ਸਿੱਖਿਆ ਅਫ਼ਸਰ ਤਰਨਤਾਰਨ (ਅ.ਸ.) ਜਗਵਿੰਦਰ ਸਿੰਘ ਲਹਿਰੀ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਤਰਨਤਾਰਨ (ਸ.ਸ.) ਪਰਮਜੀਤ ਸਿੰਘ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਤਰਨ ਤਾਰਨ (ਅ.ਸ) ਸੁਰਿੰਦਰ ਕੁਮਾਰ ਆਦਿ ਤੋਂ ਇਲਾਵਾ ਉਕਤ ਸਕੂਲਾਂ ਦੇ ਮੁਖੀ, ਸਕੂਲ ਸਟਾਫ਼, ਵਿਦਿਆਰਥੀ ਤੇ ਪਤਵੰਤੇ ਹਾਜ਼ਰ ਸਨ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News