185 Views
ਚੰਡੀਗੜ੍ਹ, 10 ਅਪਰੈਲ
ਬੀਤੇ ਦਿਨ ਪਿੰਡ ਕੋਟ ਮੁਹੰਮਦ ਖਾ ਵਿੱਚ ਦੋ ਧਿਰਾਂ ਦੇ ਝਗੜੇ ਨੂੰ ਸੁਲਝਾਉਣ ਗਈ ਥਾਣਾ ਗੋਇੰਦਵਾਲ ਸਾਹਿਬ ਦੀ ਪੁਲੀਸ ਪਾਰਟੀ ’ਤੇ ਹੋਏ ਹਮਲੇ ਦੌਰਾਨ ਮਾਰੇ ਗਏ ਸਬ-ਇੰਸਪੈਕਟਰ ਚਰਨਜੀਤ ਸਿੰਘ ਦੇ ਲਈ ਐਕਸ ਗਰੇਸ਼ੀਆ ਗ੍ਰਾਂਟ ਦਾ ਅੇਲਾਨ ਕੀਤਾ ਗਿਆ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਵੀਰਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦਾ ਡਿਊਟੀ ਦੌਰਾਨ ਜਾਨ ਗੁਆਉਣ ਵਾਲੇ ਸਬ-ਇੰਸਪੈਕਟਰ ਚਰਨਜੀਤ ਸਿੰਘ ਲਈ 2 ਕਰੋੜ ਰੁਪਏ ਦੀ ਐਕਸ-ਗਰੇਸ਼ੀਆ ਰਾਸ਼ੀ ਦਾ ਐਲਾਨ ਕਰਨ ‘ਤੇ ਧੰਨਵਾਦ ਕੀਤਾ। ਡੀਜੀਪੀ ਨੇ ਐਕਸ ਪੋਸਟ ਵਿਚ ਕਿਹਾ ਕਿ ਪੰਜਾਬ ਸਰਕਾਰ 1 ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਗ੍ਰਾਂਟ ਦੇਵੇਗੀ, ਜਦੋਂ ਕਿ HDFC ਬੈਂਕ ਪੰਜਾਬ ਪੁਲੀਸ ਭਲਾਈ ਬੀਮਾ ਤੋਂ 1 ਕਰੋੜ ਰੁਪਏ ਦਾ ਭੁਗਤਾਨ ਕਰੇਗਾ। ਉਨ੍ਹਾਂ ਲਿਖਿਆ ਕਿ ਤਰਨਤਾਰਨ ਵਿਚ ਡਿਊਟੀ ਦੌਰਾਨ ਆਪਣੀ ਜਾਨ ਗਵਾਉਣ ਵਾਲੇ ਬਹਾਦਰ ਅਫਸਰ ਨੂੰ ਸਲਾਮ, ਉਸਦੀ ਅਥਾਹ ਹਿੰਮਤ ਅਤੇ ਸੇਵਾ ਪ੍ਰਤੀ ਵਚਨਬੱਧਤਾ ਹਮੇਸ਼ਾ ਯਾਦ ਰੱਖੀ ਜਾਵੇਗੀ। -ਏਐਨਆਈ
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।









