Home » ਸੰਸਾਰ » ਜਰਮਨੀ » ਫਰੈਂਕਫੋਰਟ ਜਰਮਨੀ ਵਿੱਚ ਹੋਈ ਖਾਲਸਾ ਪ੍ਰਗਟ ਦਿਵਸ ਨੂੰ ਸਮਰਪਿਤ ਗੁਰਮਤਿ ਟ੍ਰੇਨਿੰਗ ਕੈਂਪ ਦੀ ਆਰੰਭਤਾ. ਬੱਚਿਆਂ ਵਿਚ ਭਾਰੀ ਉਤਸ਼ਾਹ।

ਫਰੈਂਕਫੋਰਟ ਜਰਮਨੀ ਵਿੱਚ ਹੋਈ ਖਾਲਸਾ ਪ੍ਰਗਟ ਦਿਵਸ ਨੂੰ ਸਮਰਪਿਤ ਗੁਰਮਤਿ ਟ੍ਰੇਨਿੰਗ ਕੈਂਪ ਦੀ ਆਰੰਭਤਾ. ਬੱਚਿਆਂ ਵਿਚ ਭਾਰੀ ਉਤਸ਼ਾਹ।

SHARE ARTICLE

196 Views

ਜਰਮਨੀ 11 ਅਪ੍ਰੈਲ : ਖਾਲਸਾ ਪ੍ਰਗਟ ਦਿਵਸ, ਵਿਸ਼ਵ ਸਿੱਖ ਦਸਤਾਰ ਦਿਵਸ ਅਤੇ ਸ਼੍ਰੀ ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਗੁਰਦੁਆਰਾ ਸਿੱਖ ਸੈਂਟਰ ਫਰੈਂਕਫੋਰਟ ਵਿਖੇ ਸਮੂਹ ਸਾਧ ਸੰਗਤ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੱਚਿਆਂ ਨੂੰ ਆਪਣੇ ਮਹਾਨ ਵਿਰਸੇ, ਗੁਰਮੁਖੀ ਅਤੇ ਨੈਤਿਕ ਕਦਰਾਂ ਕੀਮਤਾਂ ਨਾਲ ਜੋੜਨ ਲਈ 10 ਰੋਜ਼ਾ ਗੁਰਮਤਿ ਟ੍ਰੇਨਿੰਗ ਕੈਂਪ ਦੀ ਆਰੰਭਤਾ ਕੀਤੀ ਗਈ। ਕੈਂਪ ਦੀ ਆਰੰਭਤਾ ਤੇ 80 ਵਿਦਿਆਰਥੀਆਂ, ਉਹਨਾਂ ਦੇ ਮਾਪਿਆਂ ਅਤੇ ਸਮੂੰਹ ਪ੍ਰਬੰਧਕ ਸਹਿਬਾਨਾਂ ਨੇ ਹਾਜ਼ਰੀ ਭਰੀ, ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਨਮੁੱਖ ਅਰਦਾਸ ਕਰਕੇ, ਮੁੱਖਵਾਕ ਆਗਿਆ ਲੈ ਕੇ ਕੈਂਪ ਦੀ ਆਰੰਭਤਾ ਕੀਤੀ ਗਈ। ਮੀਤ ਪ੍ਰਧਾਨ ਭਾਈ ਗੁਰਚਰਨ ਸਿੰਘ ਗੁਰਾਇਆ ਨੇ ਕੈਂਪ ਦਾ ਮਨੋਰਥ ਅਤੇ ਇਸਦੀ ਜਰੂਰਤ ਬਾਰੇ ਵਿਚਾਰ ਸਾਂਝੇ ਕੀਤੇ। ਵਿਸ਼ੇਸ਼ ਤੌਰ ਤੇ ਹਾਜ਼ਰੀ ਭਰ ਰਹੇ ਗਿਆਨੀ ਰਵਿੰਦਰ ਸਿੰਘ ਆਲਮਗੀਰ ਨੇ ਬੱਚਿਆਂ ਨੂੰ ਕੈਂਪ ਤੋਂ ਲਾਹਾ ਪ੍ਰਾਪਤ ਕਰਕੇ ਆਪਣੇ ਵਿਰਸੇ ਨਾਲ ਜੁੜਨ ਦੀ ਪ੍ਰੇਰਨਾ ਕੀਤੀ। ਕੈਂਪ ਸੰਬੰਧੀ ਹੋਰ ਜਾਣਕਾਰੀ ਦਿੰਦਿਆਂ ਪ੍ਰਧਾਨ ਭਾਈ ਅਨੂਪ ਸਿੰਘ ਨੇ ਦੱਸਿਆ ਕਿ ਇਸ ਕੈਂਪ ਵਿੱਚ ਬੱਚਿਆਂ ਦੀਆਂ ਕੀਰਤਨ ਸਿਖਲਾਈ ਦੀਆਂ ਕਲਾਸਾਂ ਭਾਈ ਇੰਦਰਜੀਤ ਸਿੰਘ ਸਿਰਸਾ ਲਗਾਉਣਗੇ, ਗੁਰਬਾਣੀ, ਸਿੱਖ ਇਤਿਹਾਸ ਅਤੇ ਪੰਜਾਬੀ/ਗੁਰਮੁਖੀ ਦੀਆਂ ਕਲਾਸਾਂ ਭਾਈ ਚਮਕੌਰ ਸਿੰਘ, ਭਾਈ ਗੁਰਨਿਸ਼ਾਨ ਸਿੰਘ ਅਤੇ ਭਾਈ ਲਖਬੀਰ ਸਿੰਘ ਲਗਾਉਣਗੇ। ਉਹਨਾਂ ਦੱਸਿਆ ਕਿ ਬਾਬਾ ਪ੍ਰੇਮ ਸਿੰਘ ਕਿਤਾਬ ਘਰ ਦੇ ਸੇਵਾਦਾਰ ਭਾਈ ਸਿਮਰਨਜੀਤ ਸਿੰਘ ਅਤੇ ਭਾਈ ਕੁਲਦੀਪ ਸਿੰਘ ਦੀ ਸਮੁੱਚੀ ਟੀਮ ਨੇ ਬੱਚਿਆਂ ਲਈ ਪੰਜਾਬੀ ਦੇ ਕਾਇਦੇ ਅਤੇ ਆਓ ਰੰਗ ਭਰੀਏ ਗੁਰਮਤਿ ਡਰਾਇੰਗ ਬੁੱਕਸ ਦੀ ਸੇਵਾ ਕੀਤੀ ਹੈ। ਇਸ ਸਮੇਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਅਨੂਪ ਸਿੰਘ, ਮੀਤ ਪ੍ਰਧਾਨ ਭਾਈ ਗੁਰਚਰਨ ਸਿੰਘ ਗੁਰਾਇਆ, ਜਰਨਲ ਸਕੱਤਰ ਭਾਈ ਹੀਰਾ ਸਿੰਘ, ਲੰਗਰ ਇੰਚਾਰਜ ਭਾਈ ਸਤਨਾਮ ਸਿੰਘ, ਚੇਅਰਮੈਨ ਭਾਈ ਗੁਰਦਿਆਲ ਸਿੰਘ ਲਾਲੀ, ਗੁਰਦੁਆਰਾ ਸਾਹਿਬ ਦੇ ਗ੍ਰੰਥੀ ਭਾਈ ਚਮਕੌਰ ਸਿੰਘ, ਭਾਈ ਗੁਰਨਿਸ਼ਾਨ ਸਿੰਘ, ਭਾਈ ਲਖਵੀਰ ਸਿੰਘ, ਸਮੂੰਹ ਸੰਗਤਾਂ ਅਤੇ ਵਿਦਿਆਰਥੀ ਹਾਜ਼ਿਰ ਸਨ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸਿੱਖ ਦੇਸ਼ ਦੀ ਸੁਪਰੀਮ ਕੋਰਟ ਅਤੇ ਪਾਰਲੀਮੈਂਟ ’ਚ ਕਕਾਰ ਧਾਰਣ ਕਰਕੇ ਜਾ ਸਕਦਾ ਫਿਰ ਪ੍ਰੀਖਿਆ ਕੇਂਦਰਾਂ ਵਲੋਂ ਬਚਿਆਂ ਨੂੰ ਕਿਸ ਤਾਕਤ ਅਤੇ ਆਦੇਸ਼ ਦੇ ਨਾਲ ਕਕਾਰ ਉਤਾਰਨ ਨੂੰ ਮਜਬੂਰ ਕੀਤਾ ਜਾਂਦਾ ਹੈ: ਪਰਮਜੀਤ ਸਿੰਘ ਵੀਰਜੀ 👉 ਕਕਾਰ ਅੰਮ੍ਰਿਤਧਾਰੀ ਸਿੱਖ ਪ੍ਰਾਣੀ ਲਈ ਧਾਰਮਿਕ ਵਿਸ਼ਵਾਸ ਦਾ ਪ੍ਰਤੀਕ ਅਤੇ ਸਿੱਖ ਦੀ ਰੋਜ਼ਾਨਾ ਜਿੰਦਗੀ ਦਾ ਹਨ ਅਨਖਿੜਵਾਂ ਅੰਗ

ਪੰਜਾਬ ਅੰਦਰ ਮੁੜ 90 ਦੇ ਦਹਾਕੇ ਵਾਂਗ ਜ਼ੁਲਮ, ਮਨੁੱਖੀ ਅਧਿਕਾਰਾਂ ਦਾ ਘਾਣ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਕੀਤਾ ਜਾ ਰਿਹਾ ਵਿਵਹਾਰ ਚਿੰਤਾਜਨਕ: ਪੰਥਕ ਜਥੇਬੰਦੀਆਂ ਜਰਮਨੀ 👉 ਝੂਠੇ ਪੁਲਿਸ ਮੁਕਾਬਲੇ ਵਿਚ ਮਾਰੇ ਗਏ ਰਣਜੀਤ ਸਿੰਘ ਦੇ ਪਰਿਵਾਰ ਨਾਲ ਕੀਤਾ ਹਮਦਰਦੀ ਦਾ ਇਜ਼ਹਾਰ