Home » ਪੰਜਾਬ » ਸੁਖਬੀਰ ਸਿੰਘ ਬਾਦਲ ਮੁੜ ਅਕਾਲੀ ਦਲ (ਬਾਦਲ )ਦੇ ਬਣੇ ਪ੍ਰਧਾਨ।

ਸੁਖਬੀਰ ਸਿੰਘ ਬਾਦਲ ਮੁੜ ਅਕਾਲੀ ਦਲ (ਬਾਦਲ )ਦੇ ਬਣੇ ਪ੍ਰਧਾਨ।

SHARE ARTICLE

238 Views

ਅੰਮ੍ਰਿਤਸਰ 12 ਅਪ੍ਰੈਲ : ਸੁਖਬੀਰ ਸਿੰਘ ਬਾਦਲ ਮੁੜ ਅਕਾਲੀ ਦਲ (ਬਾਦਲ )ਦੇ ਪ੍ਰਧਾਨ ਬਣ ਗਏ ਹਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੀ ਚੋਣ ਲਈ ਇੱਥੇ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਜਨਰਲ ਇਜਲਾਸ ਸੱਦਿਆ ਗਿਆ ਸੀ, ਜਿਸ 117 ਹਲਕਿਆਂ ਵਿਚੋਂ ਆਏ 567 ਡੈਲੀਗੇਟਸ ਵੱਲੋਂ ਸਰਬ ਸੰਮਤੀ ਨਾਲ ਸੁਖਬੀਰ ਸਿੰਘ ਬਾਦਲ ਨੂੰ ਅਕਾਲੀ ਦਲ ਦਾ ਪ੍ਰਧਾਨ ਚੁਣ ਲਿਆ ਗਿਆ। ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਸੁਖਬੀਰ ਸਿੰਘ ਬਾਦਲ ਦੇ ਨਾਂ ਦਾ ਪ੍ਰਸਤਾਅ ਰੱਖਿਆ, ਜਿਸ ਮਗਰੋਂ ਪਰਮਜੀਤ ਸਰਨਾ ਨੇ ਪ੍ਰਸਤਾਅ ਦਾ ਸਮਰਥਨ ਕੀਤਾ ਅਤੇ ਸਾਰਿਆਂ ਨੇ ਹੱਥ ਖੜੇ ਕਰਕੇ ਸੁਖਬੀਰ ਸਿੰਘ ਬਾਦਲ ਨੂੰ ਮੁੜ ਪ੍ਰਧਾਨ ਚੁਣ ਲਿਆ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਪੰਜਾਬ ਸਰਕਾਰ ਵੱਲੋਂ ਬੇਅਦਬੀਆਂ ਸਬੰਧੀ ਐਕਟ ਦੀ ਸ਼ਬਦਾਵਲੀ ਸਿੱਧੇ ਤੌਰ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੀ- ਗਿਆਨੀ ਅਮਰਜੀਤ ਸਿੰਘ 👉 ਐਕਟ ਗੁਰੂ ਗ੍ਰੰਥ ਅਤੇ ਗੁਰੂ ਪੰਥ ਨੂੰ ਚੁਣੌਤੀ ਦੇਣ ਵਾਲੀ ਸਿਆਸੀ ਸਾਜ਼ਿਸ਼-ਐਡਵੋਕੇਟ ਧਾਮੀ