ਸ਼੍ਰੀ ਆਨੰਦਪੁਰ ਸਾਹਿਬ, 13 ਅਪ੍ਰੈਲ 2025 – ਕੈਬਨਿਟ ਮੰਤਰੀ ਹਰਜੋਤ ਬੈਂਸ ਅਤੇ ਜਥੇਦਾਰ ਸ਼੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਵਿਚਾਲੇ ਅੱਜ ਸ਼੍ਰੀ ਆਨੰਦਪੁਰ ਸਾਹਿਬ ਵਿਖੇ ਤਿੱਖੀ ਬਹਿਸ ਹੋ ਗਈ। ਜਿੱਥੇ ਹਰਜੋਤ ਬੈਂਸ ਨੇ ਕਿਹਾ ਮੈਂ ਜਥੇਦਾਰਾਂ ਨੂੰ ਹਟਾਉਣ ਦਾ ਮੁੱਦਾ ਵਿਧਾਨ ਸਭਾ ਚ ਚੁੱਕਿਆ, ਉਥੇ ਹੀ ਜਥੇਦਾਰ ਨੇ ਕਿਹਾ ਕਿ ਜਥੇਦਾਰਾਂ ਦਾ ਮਸਲਾ ਪੰਥ ਦਾ ਹੈ, ਵਿਧਾਨ ਸਭਾ ਦਾ ਨਹੀਂ।
ਦੱਸ ਦੇਈਏ ਕਿ ਜਥੇਦਾਰਾਂ ਦੀ ਨਿਯੁਕਤੀ ਨੂੰ ਲੈ ਕੇ ਵਿਧਾਨ ਸਭਾ ‘ਚ ਉੱਠੇ ਮੁੱਦੇ ‘ਤੇ ਜਥੇਦਾਰ ਅਕਾਲ ਤਖਤ ਸਾਹਿਬ ਕੁਲਦੀਪ ਸਿੰਘ ਗੜਗੱਜ ਅਤੇ ਸਿੱਖਿਆ ਮੰਤਰੀ ਹਰਜੋਤ ਬਹਿਸ ਵਿਚਾਲੇ ਤਿੱਖੀ ਨੋਕ ਝੋਕ ਹੋ ਗਈ। ਜਥੇਦਾਰ ਨੇ ਕਿਹਾ ਕਿ ਵਿਧਾਨ ਸਭਾ ‘ਚ ਸਿੱਖ ਮਸਲਿਆਂ ‘ਤੇ ਫੈਸਲੇ ਨਹੀਂ ਹੋ ਸਕਦੇ, ਜਥੇਦਾਰਾਂ ਦੀ ਨਿਯੁਕਤੀ ਦਾ ਮੁੱਦਾ ਪੰਥ ਦਾ ਹੈ।
ਦਸਣਾ ਬਣਦਾ ਹੈ ਕਿ, ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅੱਜ ਸ੍ਰੀ ਅਨੰਦਪੁਰ ਸਾਹਿਬ ਪਹੁੰਚੇ ਹੋਏ ਸਨ। ਜਿੱਥੇ ਉਹਨਾਂ ਨੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੀ ਸੜਕ ਨੂੰ ਲੈ ਕੇ ਸਵਾਲ ਪੁੱਛਿਆ।
ਜਥੇਦਾਰ ਗੜਗੱਜ ਨੇ ਕਿਹਾ ਕਿ ਬੈਂਸ ਸਾਹਿਬ ਤੁਸੀਂ ਇੱਥੇ ਸਟੇਜ ਤੋਂ ਐਲਾਨ ਕਰਦੇ ਹੋ ਕਿ ਆਹ ਸੜਕ ਕਦੋਂ ਤੱਕ ਬਣਾ ਦਿਓਗੇ। ਇਸ ‘ਤੇ ਹਰਜੋਤ ਬੈਂਸ ਨੇ ਕਿਹਾ ਕਿ ਜਲਦੀ ਹੀ ਅਸੀਂ ਇਹ ਸੜਕ ਬਣਾ ਦਿਆਂਗੇ। ਜਥੇਦਾਰ ਨੇ ਇਹ ਵੀ ਕਿਹਾ ਕਿ ਸਰਕਾਰ ਦਾ ਕੰਮ ਸੜਕ ਬਣਾਉਣਾ ਹੈ, ਫਿਰ ਬਣਾਈ ਕਿਉਂ ਨਹੀਂ, ਹਾਲਾਂਕਿ ਹਰਜੋਤ ਬੈਂਸ ਵੀ ਆਪਣੀ ਸਫਾਈ ਦਿੰਦੇ ਇੱਥੇ ਨਜ਼ਰੀ ਆਏ ਅਤੇ ਕਿਹਾ ਕਿ ਬਹੁਤ ਜਲਦ ਇਸ ਸੜਕ ਨੂੰ ਬਣਾ ਦਿੱਤਾ ਜਾਵੇਗਾ।

Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।