Home » ਭਾਰਤ » ਚੰਡੀਗੜ੍ਹ » ਬੀਬੀ ਜਗੀਰ ਕੌਰ ਦੀ ਕਾਲ ਰਿਕਾਰਡ ਵਾਇਰਲ ਕਰਨ ਵਾਲੇ ਸਖ਼ਸ਼ ਨੂੰ ਸਖ਼ਤ ਤਾੜਨਾ, ਕਿਹਾ- ਅਗਲੇ 24 ਘੰਟੇ ਚ ਲਿਖਤੀ ਜਨਤਕ ਮੁਆਫੀ ਮੰਗੇ, ਨਹੀਂ ਤਾਂ ਕਰਵਾਈ ਜਾਵੇਗੀ FIR

ਬੀਬੀ ਜਗੀਰ ਕੌਰ ਦੀ ਕਾਲ ਰਿਕਾਰਡ ਵਾਇਰਲ ਕਰਨ ਵਾਲੇ ਸਖ਼ਸ਼ ਨੂੰ ਸਖ਼ਤ ਤਾੜਨਾ, ਕਿਹਾ- ਅਗਲੇ 24 ਘੰਟੇ ਚ ਲਿਖਤੀ ਜਨਤਕ ਮੁਆਫੀ ਮੰਗੇ, ਨਹੀਂ ਤਾਂ ਕਰਵਾਈ ਜਾਵੇਗੀ FIR

SHARE ARTICLE

70 Views

 

ਚੰਡੀਗੜ 14 ਅਪ੍ਰੈਲ 2025-  ਸ਼੍ਰੋਮਣੀ ਅਕਾਲੀ ਦਲ ਹਿਤੈਸ਼ੀ ਦੇ ਆਗੂ ਅਤੇ ਐਸਜੀਪੀਸੀ ਦੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਫੋਨ ਕਰਕੇ ਹੋਈ ਗੱਲਬਾਤ ਨੂੰ ਗਲਤ ਸੰਦਰਭ ਵਿੱਚ ਪੇਸ਼ ਕਰਨ ਵਾਲੇ ਸਖ਼ਸ਼ ਖਿਲਾਫ ਕਾਨੂੰਨੀ ਰਾਇ ਲੈਣ ਤੋ ਬਾਅਦ FIR ਦਰਜ਼ ਕਰਵਾਉਣ ਲਈ ਅਗਲੀ ਕਾਰਵਾਈ ਤਿਆਰ ਕਰ ਲਈ ਗਈ ਹੈ।

ਜਾਰੀ ਬਿਆਨ ਵਿੱਚ ਬੀਬੀ ਜਗੀਰ ਕੌਰ ਨੇ ਕਿਹਾ ਕਿ ਉਹ ਪਿਛਲੇ ਚਾਰ ਦਹਾਕਿਆਂ ਤੋਂ ਸਰਗਰਮ ਸਿਆਸਤ ਦਾ ਹਿੱਸਾ ਨੇ, ਇਸ ਕਰਕੇ ਲਾਜ਼ਮੀ ਹੈ ਓਹਨਾ ਨਾਲ ਰਾਬਤਾ ਕਾਇਮ ਕਰਨ ਲਈ ਓਹਨਾ ਦਾ ਮੋਬਾਇਲ ਨੰਬਰ ਆਮ ਵਰਕਰ ਕੋਲ ਹੋਣਾ ਸੁਭਾਵਿਕ ਹੈ।

ਬੀਬੀ ਜਗੀਰ ਕੌਰ ਨੇ ਕਿਹਾ ਓਹਨਾ ਨੇ ਜ਼ਿੰਦਗੀ ਵਿੱਚ ਕਦੇ ਕਿਸੇ ਦਾ ਫੋਨ ਚੁੱਕਣ ਤੋਂ ਗ਼ੁਰੇਜ਼ ਨਹੀਂ ਕੀਤਾ,ਉਕਤ ਸਖ਼ਸ਼ ਵਲੋ ਓਹਨਾ ਨੂੰ ਮੋਬਾਈਲ ਨੰਬਰ ਉਪਰ ਕਾਲ ਕੀਤੀ ਗਈ,ਫਿਰ ਕਿਸੇ ਖਾਸ ਮਨਸ਼ਾ ਨਾਲ ਕਾਲ ਰਿਕਾਰਡ ਕੀਤੀ ਗਈ ਅਤੇ ਦੂਜੇ ਫੋਨ ਵੀਡਿਉ ਬਣਾਕੇ ਜਨਤਕ ਤੌਰ ਤੇ ਵਾਇਰਲ ਕਰਕੇ ਓਹਨਾ ਦੇ ਅਕਸ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਗਈ।

ਬੀਬੀ ਜਗੀਰ ਕੌਰ ਨੇ ਕਿਹਾ ਕਿ ਮੇਰੇ ਬੱਚਿਆਂ ਬਰਾਬਰ ਨੌਜਵਾਨ ਵਲੋ ਮੇਰੇ ਅਕਸ ਨੂੰ ਖਰਾਬ ਕਰਨ ਦੀ ਸਾਜ਼ਿਸ਼ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ਹੈ। ਇਸ ਕਰਕੇ ਉਹ ਸਖ਼ਤ ਤਾੜਨਾ ਕਰਦੇ ਹਨ ਕਿ ਅਗਲੇ 24 ਘੰਟੇ ਵਿੱਚ ਜਾਂ ਤਾਂ ਜਨਤਕ ਤੌਰ ਤੇ ਲਿਖਤੀ ਮੰਗੀ ਜਾਵੇ ਜਾਂ ਫਿਰ ਅਗਲੀ ਕਾਨੂੰਨੀ ਕਾਰਵਾਈ ਲਈ ਤਿਆਰ ਰਹਿਣ।

ਇਸ ਦੇ ਨਾਲ ਹੀ ਬੀਬੀ ਜਗੀਰ ਕੌਰ ਨੇ ਓਹਨਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮ ਨੂੰ ਸਖ਼ਤ ਚਿਤਾਵਨੀ ਦਿੱਤੀ ਹੈ ਕਿ ਜਿਨ੍ਹਾਂ ਨੇ ਓਹਨਾ ਦੇ ਅਕਸ ਨੂੰ ਖਰਾਬ ਕਰਨ ਦੀ ਸਾਜਿਸ਼ ਹੇਠ ਰਿਕਾਰਡ ਕੀਤੀ ਗਈ ਆਡੀਓ ਅਤੇ ਬਣਾਈ ਗਈ ਵੀਡਿਉ ਨੂੰ ਓਹਨਾ ਨੂੰ ਬਗੈਰ ਜਾਣਕਾਰੀ ਦਿੱਤੇ ਅਤੇ ਪੱਖ ਲਏ, ਵੱਡੀ ਸਾਜਸ਼ ਦੇ ਪਾਤਰ ਬਣੇ ਹਨ। ਜੇਕਰ ਇਹ ਸੋਸ਼ਲ ਮੀਡੀਆ ਪਲੇਟਫਾਰਮ ਆਪੋ ਆਪਣੇ ਪੇਜ ਤੋ ਵੀਡਿਉ ਹਟਾ ਕੇ ਖੇਦ ਪ੍ਰਗਟ ਨਹੀਂ ਕਰਦੇ ਤਾਂ ਕਾਨੂੰਨੀ ਕਾਰਵਾਈ ਸੁਭਾਵਿਕ ਹੈ।

ਬੀਬੀ ਜਗੀਰ ਕੌਰ ਨੇ ਕਿਹਾ ਕਿ ਇਹ ਔਰਤ ਜਗਤ ਦੀਆਂ ਭਾਵਨਾਵਾਂ ਅਤੇ ਆਜ਼ਾਦੀ ਤੇ ਸਿੱਧਾ ਹਮਲਾ ਹੈ। ਜਿਸ ਨੂੰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ । ਬੀਬੀ ਜਗੀਰ ਕੌਰ ਨੇ ਕਿਹਾ ਕਿ ਬਗੈਰ ਸਾਹਮਣੇ ਵਾਲੇ ਨੂੰ ਭਰੋਸੇ ਵਿੱਚ ਲਏ ਉਸ ਦੇ ਅਧਿਕਾਰ ਖੇਤਰ ਦੀ ਦੁਰਵਰਤੋਂ ਕਰਨੀ ਅਤੇ ਆਈਟੀ ਐਕਟ ਦੀ ਉਲੰਘਣਾ ਕਰਨ ਦਾ ਸੀਰੀਅਸ ਜੁਰਮ ਕਰਨਾ ਸਾਬਿਤ ਕਰਦਾ ਹੈ ਕਿ ਇਸ ਪਿੱਛੇ ਵੱਡੀ ਸਾਜਿਸ਼ੀ ਮਨਸ਼ਾ ਤੈਅ ਸੀ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਗੁਰਦੁਆਰਾ ਮਾਤਾ ਸਾਹਿਬ ਕੌਰ ਗੈਂਟ (ਬੈਲਜੀਅਮ) ਵਿਖ਼ੇ ਤੀਜੇ ਘੱਲੂਘਾਰੇ ਦੀ 41ਵੀ ਵਰ੍ਹੇ ਗੰਢ ਅਤੇ ਜਲਾਵਤਨੀ ਭਾਈ ਜਗਦੀਸ ਸਿੰਘ ਭੂਰਾ ਦੀ ਯਾਦ ‘ਚ ਹੋਏ ਸਮਾਗਮ 👉 ਗੁਰਧਾਮਾਂ ਦੀ ਰਾਖੀ ਅਤੇ ਖਾਲਸਾ ਰਾਜ ਦੀ ਸਥਾਪਨਾ ਲਈ ਦਿੱਤੀਆਂ ਸ਼ਹਾਦਤਾਂ ਸਾਡੇ ਲਰੀ ਪ੍ਰੇਰਨਾ ਸ੍ਰੋਤ: ਪੰਥਕ ਆਗੂ ਯੂਰਪ

ਸਿੱਖ ਜੱਥੇਬੰਦੀਆਂ ਨੇ ਕੈਨੇਡਾ ਦੇ ਸੰਸਦ ਮੈਂਬਰਾਂ ਨੂੰ ਪੀਐਮ ਕਾਰਨੀ ਵਲੋਂ ਮੋਦੀ ਨੂੰ ਜੀ 7 ਲਈ ਦਿੱਤੇ ਗਏ ਸੱਦੇ ਦੀ ਨਿੰਦਾ ਕਰਨ ਲਈ ਲਿਖਿਆ ਪੱਤਰ 👉ਸਿੱਖ ਜੱਥੇਬੰਦੀਆਂ ਵਲੋਂ ਵੱਡੇ ਪੱਧਰ ਤੇ ਨਰਿੰਦਰ ਮੋਦੀ ਦਾ ਵਿਰੋਧ ਪ੍ਰਦਰਸ਼ਨ ਕਰਣ ਦੀ ਹੋ ਰਹੀ ਹੈ ਤਿਆਰੀ