Home » ਸੰਸਾਰ » ਤਰਨਤਾਰਨ ਦੀ 21 ਸਾਲ ਦੀ ਲੜਕੀ ਦੀ ਕਨੇਡਾ ਵਿੱਚ ਗੋਲੀਆਂ ਲੱਗਣ ਕਾਰਨ ਮੌਤ

ਤਰਨਤਾਰਨ ਦੀ 21 ਸਾਲ ਦੀ ਲੜਕੀ ਦੀ ਕਨੇਡਾ ਵਿੱਚ ਗੋਲੀਆਂ ਲੱਗਣ ਕਾਰਨ ਮੌਤ

SHARE ARTICLE

267 Views

ਜਿਲਾ ਤਰਨ ਤਾਰਨ ਦੇ ਅਧੀਨ ਆਉਂਦੇ ਪਿੰਡ ਧੂੰਦਾ ਦੀ ਵਸਨੀਕ ਹਰਸਿਮਰਤ ਕੋਰ ਰੰਧਾਵਾ ਉਮਰ ਤਕਰੀਬਨ 21 ਸਾਲ ਦੀ ਲੜਕੀ ਦਾ ਕਨੇਡਾ ਵਿੱਚ ਗੋਲੀਆਂ ਲੱਗਣ ਕਾਰਨ ਮੌਤ ਮੀਡੀਆਂ ਨਾਲ ਗੱਲਬਾਤ ਕਰਦੇ ਹੋਏ ਲੜਕੀ ਦੇ ਪਰਿਵਾਰਕ ਨੇ ਦੱਸਿਆ ਕਿ ਸਾਡੀ ਲੜਕੀ ਲਗਭਗ ਦੋ ਸਾਲ ਪਹਿਲਾਂ ਹੀ ਕਨੇਡਾ ਵਿੱਚ ਪੜਾਈ ਕਰਨ ਲਈ ਗਈ ਸੀ ਜੋ ਕਿ ਰੋਜ਼ਾਨਾ ਦੀ ਤਰ੍ਹਾਂ ਘਰੋ ਪੜਨ ਜਾ ਰਹੀ ਸੀ ਉਹਨਾਂ ਦੱਸਿਆ ਕਿ ਉਥੇ ਕੋਈ ਦੋ ਗੁੱਟਾ ਵਿੱਚ ਲੜਾਈ ਦੌਰਾਨ ਗੋਲੀ ਬਾਰੀ ਕੀਤੀ ਜਾ ਰਹੀ ਸੀ ਤਾਂ ਅਚਾਨਕ ਸਾਡੀ ਲੜਕੀ ਨੂੰ ਗੋਲੀ ਲੱਗ ਗਈ ਜਿਸ ਨਾਲ ਇਸ ਦੀ ਮੌਤ ਹੋ ਗਈ ਲੜਕੀ ਦੇ ਪਰਿਵਾਰ ਮੈਬਰਾਂ ਨੇ ਲੜਕੀ ਦੀ ਡੈਡਬੋਡੀ ਵਾਪਸ ਘਰ ਲਿਆਉਣ ਲਈ ਭਾਰਤ ਸਰਕਾਰ ਕੋਲੋਂ ਮੰਗ ਕੀਤੀ ਹੈ ਇਸ ਮੰਦਭਾਗੀ ਖਬਰ ਨਾਲ ਇਲਾਕੇ ਵਿੱਚ ਸੋਗ ਦੀ ਲਹਿਰ ਹੈ

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਗੁਰੂ ਸਾਹਿਬ ਨੇ ਸਮਾਜ ਵਿੱਚੋਂ ਵੰਡਾਂ ਮਿਟਾਈਆਂ, ਪਰ ਅੱਜ ਕੁਝ ਡੇਰੇਦਾਰੀ ਪ੍ਰਥਾ ਨੇ ਖੰਡੇ ਦੀ ਪਾਹੁਲ ਵਿੱਚ ਵੀ ਵੰਡ ਪਾ ਦਿੱਤੀ: ਭਾਈ ਸਰਬਜੀਤ ਸਿੰਘ ਧੂੰਦਾ। ਮੋਇਤਾ ਪੁਰਤਗਾਲ ਦੀ ਸੰਗਤ ਵੱਲੋਂ ਭਾਈ ਸਰਬਜੀਤ ਸਿੰਘ ਧੁੰਦਾ ਦਾ ਵਿਸ਼ੇਸ਼ ਸਨਮਾਨ।