ਖਾਲੜਾ 20 ਅਪ੍ਰੈਲ ਸ਼ਹੀਦ ਤਾਰੂ ਸਿੰਘ ਗੁਰਮਤਿ ਪ੍ਰਚਾਰ ਸੁਸਾਇਟੀ ਦਸਤੂਰ -ਇ-ਦਸਤਾਰ ਲਹਿਰ ਪੰਜਾਬ ਵੱਲੋਂ ਖਾਲਸਾ ਪ੍ਰਗਟ ਦਿਵਸ ਨੂੰ ਸਮਰਪਿਤ ਬਾਬਾ ਚਰਨ ਸਿੰਘ ਜੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਮਿਤੀ 22 ਅਪ੍ਰੈਲ ਦਿਨ ਮੰਗਲਵਾਰ ਸਵੇਰੇ 9 ਵਜੇ ਤੋਂ ਲੈ ਕੇ 1 ਵਜੇ ਤੱਕ ਖੰਡੇ ਬਾਟੇ ਦੀ ਪਾਹੁਲ ਸਮਾਗਮ ਗੁਰਦੁਆਰਾ ਬਾਬਾ ਬੁੱਢਾ ਜੀ ਪਿੰਡ ਦਿਆਲਪੁਰਾ ਵਿਖੇ ਕਰਵਾਇਆ ਜਾ ਰਿਹਾ ਜਿਸ ਵਿੱਚ ਪੰਜ ਪਿਆਰੇ ਸਾਹਿਬਾਨ ਸ੍ਰੀ ਅਕਾਲ ਤਖਤ ਸਾਹਿਬ ਪਹੁੰਚ ਤੋਂ ਕਰਕੇ ਅੰਮ੍ਰਿਤ ਅਭਿਲਾਖੀਆਂ ਨੂੰ ਪਾਹੁਲ ਛਕਾਉਣਗੇ। ਇਹਨਾਂ ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਸੁਸਾਇਟੀ ਦੇ ਕਨਵੀਨਰ ਭਾਈ ਸੰਦੀਪ ਸਿੰਘ ਖਾਲੜਾ, ਵਾਈਸ ਕਨਵੀਨਰ ਭਾਈ ਹਰਜੀਤ ਸਿੰਘ ਆਸਟਰੇਲੀਆ, ਪ੍ਰਧਾਨ ਭਾਈ ਸੰਤੋਖ ਸਿੰਘ ਪੱਟੀ, ਮੀਤ ਪ੍ਰਧਾਨ ਸਾਈ ਹੀਰਾ ਸਿੰਘ ਸੋਹਲ, ਸਕੱਤਰ ਭਾਈ ਨਿਰਮਲ ਸਿੰਘ ਸੁਰ ਸਿੰਘ, ਵਾਈਸ ਸਕੱਤਰ ਭਾਈ ਹਰਚਰਨ ਸਿੰਘ ਉਬੋਕੇ, ਜ਼ੋਨਲ ਇੰਚਾਰਜ ਭਿੱਖੀਵਿੰਡ ਭਾਈ ਗੁਰਜੰਟ ਸਿੰਘ ਅਤੇ ਸਿੱਖ ਪ੍ਰਚਾਰਕ ਭਾਈ ਜਗਜੀਤ ਸਿੰਘ ਅਹਿਮਦਪੁਰ ਨੇ ਪ੍ਰੈਸ ਨਾਲ ਗੱਲਬਾਤ ਦੌਰਾਨ ਕੀਤਾ। ਉਹਨਾਂ ਕਿਹਾ ਕਿ ਗੁਰੂ ਜੀ ਨੇ ਵਿਸਾਖੀ ਵਾਲੇ ਦਿਨ ਸਮੁੱਚੀ ਕੌਮ ਨੂੰ ਇੱਕ ਵਿਲੱਖਣ ਪਹਿਚਾਣ ਦੇਣ ਦੇ ਲਈ ਪੰਜ ਕਕਾਰੀ ਵਰਦੀ ਨੂੰ ਲਾਜਮੀ ਕਰਾਰ ਦਿੰਦਿਆਂ ਕਿਹਾ ਗੁਰਸਿੱਖ ਉਹ ਹੈ ਜੋ ਗੁਰੂ ਦੇ ਹੁਕਮ ਨੂੰ ਸਿਰ ਮੱਥੇ ਪ੍ਰਵਾਨ ਕਰਦਾ ਹੈ। ਗੁਰੂ ਜੀ ਦੇ ਹੁਕਮ ਨੂੰ ਸਿਰ ਮੱਥੇ ਪ੍ਰਵਾਨ ਕਰਨ ਵਾਲਾ ਵਿਅਕਤੀ ਗੁਰੂ ਦੇ ਬਚਨਾਂ ਤੇ ਪੂਰੀ ਤਰ੍ਹਾਂ ਪਹਿਰਾ ਦਿੰਦਿਆਂ ਹੋਇਆਂ ਖੰਡੇ ਬਾਟੇ ਦੀ ਪਾਹੁਲ ਛਕਣਾ ਆਪਣਾ ਮੁਢਲਾ ਫਰਜ ਸਮਝਦਾ ਹੈ। ਉਹਨਾਂ ਨੇ ਇਲਾਕੇ ਦੀਆਂ ਸੰਗਤਾਂ ਨੂੰ ਆਪਣੇ ਪਰਿਵਾਰਾਂ ਸਮੇਤ ਇਸ ਹੋ ਰਹੇ ਅੰਮ੍ਰਿਤ ਸੰਚਾਰ ਸਮਾਗਮ ਵਿੱਚ ਹਿੱਸਾ ਲੈਣ ਵਾਸਤੇ ਬੇਨਤੀ ਕੀਤੀ। ਸੁਸਾਇਟੀ ਵੱਲੋਂ ਵੱਖ ਵੱਖ ਪਿੰਡਾਂ ਵਿੱਚ ਗ੍ਰੰਥੀ ਸਿੰਘ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਇਲਾਕੇ ਦੇ ਗੁਰਸਿੱਖਾਂ ਨੂੰ ਲੈ ਕੇ ਘਰ ਘਰ ਜਾ ਕੇ ਸੰਗਤ ਨੂੰ ਖੰਡੇ ਬਾਟੇ ਦੀ ਪਹੁੰਚ ਸਕਣ ਦੇ ਲਈ ਪ੍ਰੇਰਤ ਕੀਤਾ ਜਾ ਰਿਹਾ ਹੈ। ਇਸ ਮੌਕੇ ਮਨਦੀਪ ਸਿੰਘ ਘੋਲੀਆ ਕਲਾਂ, ਦਸਤਾਰ ਕੋਆਰਡੀਨੇਟਰ ਹਰਜੀਤ ਸਿੰਘ ਲਹਿਰੀ ਹਰਪ੍ਰੀਤ ਸਿੰਘ ਪੱਟੀ, ਵਾਈਸ ਕੋਆਰਡੀਨੇਟਰ ਆਕਾਸ਼ਦੀਪ ਸਿੰਘ, ਪ੍ਰਚਾਰਕ ਸੁਖਵਿੰਦਰ ਸਿੰਘ ਖਾਲੜਾ ਜਗਦੀਸ਼ ਸਿੰਘ ਸਾਜਨ ਪ੍ਰੀਤ ਸਿੰਘ ਤਾਜਵੀਰ ਸਿੰਘ ਵਜੀਰ ਸਿੰਘ ਸੁਖਮਨਦੀਪ ਸਿੰਘ ਭਾਈ ਦਿਲਬਾਗ ਸਿੰਘ ਪ੍ਰਚਾਰਕ ਭਾਈ ਓਕਾਰ ਸਿੰਘ ਦਿਆਲਪੁਰ, ਭਾਈ ਚਮਕੌਰ ਸਿੰਘ ਭਾਈ ਜਗਵੰਤ ਸਿੰਘ ਬਾਬਾ ਬੱਗਾ ਜੀ ਵੀਰ ਜਗਜੀਤ ਸਿੰਘ ਸੂਰਵਿੰਡ ਆਦ ਹਾਜ਼ਰ ਸਨ।

Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।