Home » ਸੰਸਾਰ » ਜਰਮਨੀ » ਪਾਕਿਸਤਾਨ ਸਿੱਖ ਕੌਂਸਲ ਦੇ ਪ੍ਰਧਾਨ ਨੂੰ ਫਰੈਂਕਫੋਰਟ ਵਿਖੇ ਕੀਤਾ ਗਿਆ ਸਨਮਾਨਿਤ

ਪਾਕਿਸਤਾਨ ਸਿੱਖ ਕੌਂਸਲ ਦੇ ਪ੍ਰਧਾਨ ਨੂੰ ਫਰੈਂਕਫੋਰਟ ਵਿਖੇ ਕੀਤਾ ਗਿਆ ਸਨਮਾਨਿਤ

SHARE ARTICLE

229 Views

ਜਰਮਨੀ 22 ਅਪ੍ਰੈਲ (ਖਿੜਿਆ ਪੰਜਾਬ) ਗੁਰਦੁਆਰਾ ਸਿੱਖ ਸੈਂਟਰ ਫਰੈਂਕਫੋਰਟ ਜਰਮਨੀ ਵਿਖੇ ਸਿੱਖਾਂ ਦੀ ਅੱਡਰੀ ਹੋਂਦ ਦੇ ਪ੍ਰਤੀਕ ਮੂਲ ਨਾਨਕਸ਼ਾਹੀ ਕੈਲੰਡਰ ਅਨੁਸਾਰ ਦੂਸਰੇ ਪਾਤਸਾਹ ਗੁਰੂ ਅੰਗਦ ਦੇਵ ਜੀ ਅਤੇ ਨੌਵੇਂ ਪਾਤਸ਼ਾਹ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਮਨਾਉਂਦਿਆਂ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ। ਸੱਭ ਤੋਂ ਪਹਿਲਾਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਲੰਗਰ ਇੰਚਾਰਜ ਭਾਈ ਸਤਨਾਮ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਰਖਵਾਏ ਗਏ ਸਹਿਜ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਗੁਰੂ ਘਰ ਦੇ ਗ੍ਰੰਥੀ ਸਿੰਘਾਂ ਭਾਈ ਚਮਕੌਰ ਸਿੰਘ, ਭਾਈ ਲਖਵੀਰ ਸਿੰਘ ਅਤੇ ਭਾਈ ਗੁਰਨਿਸ਼ਾਨ ਸਿੰਘ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਨਿਹਾਲ ਕੀਤਾ। ਇਸ ਉਪਰੰਤ ਪ੍ਰਸਿੱਧ ਕਥਾ ਵਾਚਕ ਭਾਈ ਜਸਬੀਰ ਸਿੰਘ ਵੇਰਕਾ ਨੇ ਸੰਗਤਾਂ ਨੂੰ ਗੁਰੂ ਅੰਗਦ ਦੇਵ ਜੀ ਅਤੇ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ ਦਰਸ਼ਨ ਕਰਵਾਉਂਦੇ ਪ੍ਰੇਣਾਤਮਕ ਗੁਰਮਤਿ ਵਿਚਾਰ ਸਾਂਝੇ ਕੀਤੇ। ਸਮਾਪਤੀ ਤੇ ਰਾਗੀ ਭਾਈ ਇੰਦਰਜੀਤ ਸਿੰਘ ਸਿਰਸਾ ਨੇ ਸੰਗਤਾਂ ਨੂੰ ਸ਼ਬਦ ਕੀਰਤਨ ਨਾਲ ਨਿਹਾਲ ਕੀਤਾ। ਸਟੇਜ ਦੀ ਸੇਵਾ ਸੈਕਟਰੀ ਹੀਰਾ ਸਿੰਘ ਮੱਤੇਵਾਲ ਨੇ ਨਿਭਾਈ ਅਤੇ ਸਾਰਾ ਸਮਾਗਮ ਬਹੁਤ ਸੁਚੱਜੇ ਢੰਗ ਨਾਲ ਅੱਗੇ ਵਧਾਇਆ। ਇਸ ਦੌਰਾਨ ਪਾਕਿਸਤਾਨ ਸਿੱਖ ਕੌਂਸਲ ਦੇ ਪ੍ਰਧਾਨ ਭਾਈ ਰਮੇਸ਼ ਸਿੰਘ ਜੀ ਨੇ ਵਿਸ਼ੇਸ਼ ਤੌਰ ਤੇ ਹਾਜ਼ਰੀ ਭਰੀ। ਸਮਾਗਮ ਦੀ ਸਮਾਪਤੀ ਤੇ ਗੁਰਦੁਆਰਾ ਸਿੱਖ ਸੈਂਟਰ ਫਰੈਂਕਫੋਰਟ ਦੀ ਪ੍ਰਬੰਧਕ ਕਮੇਟੀ ਵੱਲੋਂ ਪਾਕਿਸਤਾਨ ਸਿੱਖ ਕੌਂਸਲ ਦੇ ਪ੍ਰਧਾਨ ਭਾਈ ਰਮੇਸ਼ ਸਿੰਘ ਜੀ ਅਤੇ ਕਥਾਵਾਚਕ ਭਾਈ ਜਸਬੀਰ ਸਿੰਘ ਵੇਰਕਾ ਦਾ ਸਨਮਾਨ ਕੀਤਾ ਗਿਆ। ਇਸ ਸਮੇਂ ਸੰਗਤਾਂ ਨੇ ਵੱਡੀ ਗਿਣਤੀ ਵਿੱਚ ਹਾਜ਼ਰੀ ਭਰੀ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਜਰਮਨੀ ਦੀ ਧਰਤੀ ’ਤੇ ਪੰਜਾਬੀ ਧੀਆਂ ਦਾ ਮਾਣ: ਹਰਪ੍ਰੀਤ ਕੌਰ ਤੇ ਕੌਮਲਪ੍ਰੀਤ ਕੌਰ ‘Movers of Tomorrow Award’ ਲਈ ਨਾਮਜ਼ਦ ਜਰਮਨੀ ਦੇ ਬਿਹਤਰ ਭਵਿੱਖ ਲਈ ਯੋਗਦਾਨ ਪਾ ਰਹੀਆਂ ਦੋ ਪੰਜਾਬੀ ਨੌਜਵਾਨੀਆਂ ਨੂੰ ਮਿਲਿਆ ਵੱਡਾ ਸਨਮਾਨ — ਹੁਣ ਪੰਜਾਬੀ ਭਾਈਚਾਰੇ ਦੀ ਵਾਰੀ

ਅੱਜ 20 ਸਤੰਬਰ ਪਿੰਡ ਭੁੱਚਰ ਖੁਰਦ ਵਿੱਚ ਆਜ਼ਾਦੀ ਘੁਲਾਟੀਏ ਜਥੇਦਾਰ ਤੇਜਾ ਸਿੰਘ ਭੁੱਚਰ ਦੀ 2 ਅਕਤੂਬਰ ਨੂੰ ਮਨਾਈ ਜਾ ਰਹੀ ਸਾਲਾਨਾ ਬਰਸੀ ਸਮਾਗਮ ਸੰਬੰਧੀ ਤਿਆਰੀਆਂ ਦਾ ਜਾਇਜਾ ਲੈਂਦੇ ਜਥੇਦਾਰ ਤੇਜਾ ਸਿੰਘ ਭੁੱਚਰ ਦੇ ਪੋਤਰੇ ਭੁਪਿੰਦਰ ਸਿੰਘ ਭੁੱਚਰ, ਸੁਰਜੀਤ ਸਿੰਘ ਭੁੱਚਰ ਅਤੇ ਰਘੁਬੀਰ ਸਿੰਘ ਭੁੱਚਰ