ਚੰਡੀਗੜ੍ਹ, 27 ਅਪਰੈਲ
ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਸੂਬਾ ਸਰਕਾਰ ਵੱਲੋਂ ਰਾਜ ਨੂੰ ਨਸ਼ਾ ਮੁਕਤ ਕਰਨ ਲਈ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 31 ਮਈ ਤੱਕ ਮੁਕੰਮਲ ਕਰਨ ਦੀ ਡੈੱਡਲਾਈਨ ਦਿੱਤੀ ਹੈ। ਉਨ੍ਹਾਂ ਕਿਹਾ ਕਿ 31 ਮਈ ਤੋਂ ਬਾਅਦ ਨਸ਼ਾ ਤਸਕਰੀ ਹੋਣ ’ਤੇ ਪੰਜਾਬ ਵਿੱਚ ਸਬੰਧਤ ਐੱਸਐੱਸਪੀ ਅਤੇ ਪੁਲੀਸ ਕਮਿਸ਼ਨਰ ਜ਼ਿੰਮੇਵਾਰ ਹੋਣਗੇ। ਡੀਜੀਪੀ ਨੇ ਹਰੇਕ ਐੱਸਐੱਸਪੀ ਨੂੰ ਨਸ਼ਾ ਮੁਕਤ ਪੰਜਾਬ ਮੁਹਿੰਮ ਨੂੰ ਮੁਕੰਮਲ ਕਰਨ ਲਈ ਠੋਸ ਯੋਜਨਾ ਬਣਾਉਣ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਪੰਜਾਬ ਵਿੱਚੋਂ ਨਸ਼ਿਆਂ ਦਾ ਸਫਾਇਆ ਕੀਤਾ ਜਾ ਸਕੇ। ਆਮ ਆਦਮੀ ਪਾਰਟੀ ਪੰਜਾਬ ਦੇ ਬੁਲਾਰੇ ਨੀਲ ਗਰਗ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਕਾਰਗਰ ਨਤੀਜੇ ਸਾਹਮਣੇ ਆ ਰਹੇ ਹਨ। ਇਸ ਮੁਹਿੰਮ ਤਹਿਤ ਹੁਣ ਤੱਕ 4659 ਕੇਸ ਦਰਜ ਕਰਕੇ 7414 ਜਣਿਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਤੋਂ ਇਲਾਵਾ 67 ਨਸ਼ਾ ਤਸਕਰਾਂ ਦੀਆਂ ਇਮਾਰਤਾਂ ਨੂੰ ਢਾਹਿਆ ਗਿਆ ਅਤੇ 67 ਐਨਕਾਊਂਟਰ ਕੀਤੇ ਗਏ ਹਨ।

Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।